ਬੇਮੌਸਮੀ ਬਰਸਾਤ ਕਾਰਨ ਹੋਏ ਨੁਕਸਾਨ ਦਾ ਪੂਰਾ ਮੁਆਵਜ਼ਾ ਦਿੱਤਾ ਜਾਵੇ-ਜੰਗਵੀਰ ਸਿੰਘ ਚੌਹਾਨ
ਜਲੰਧਰ, 11 ਅਕਤੂਬਰ (ਜਸਪਾਲ ਸਿੰਘ)-ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਬੇਮੌਸਮੀ ਬਰਸਾਤ, ਗੜੇਮਾਰੀ ਅਤੇ ਤੇਜ਼ ਤੂਫ਼ਾਨ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਨਾਲ ਕਿਸਾਨਾਂ ਦੀ ਆਰਥਿਕ ਹਾਲਤ ਹੋਰ ਨਾਜ਼ੁਕ ਹੋ ਗਈ ਹੈ।
ਜਲੰਧਰ, 11 ਅਕਤੂਬਰ (ਜਸਪਾਲ ਸਿੰਘ)-ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਬੇਮੌਸਮੀ ਬਰਸਾਤ, ਗੜੇਮਾਰੀ ਅਤੇ ਤੇਜ਼ ਤੂਫ਼ਾਨ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਨਾਲ ਕਿਸਾਨਾਂ ਦੀ ਆਰਥਿਕ ਹਾਲਤ ਹੋਰ ਨਾਜ਼ੁਕ ਹੋ ਗਈ ਹੈ। ਇਹ ਪ੍ਰਗਟਾਵਾ ਕਰਦਿਆਂ ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਨੇ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪ੍ਰਭਾਵਿਤ ਇਲਾਕਿਆਂ ਵਿੱਚ ਫ਼ਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ ਅਤੇ ਕਿਸਾਨਾਂ ਨੂੰ ਹੋਏ ਨੁਕਸਾਨ ਦਾ ਪੂਰਾ ਮੁਆਵਜ਼ਾ ਦਿੱਤਾ ਜਾਵੇ।