11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਨੀਂਦ ਦੀ ਗੁਣਵੱਤਾ ਤੇ ਮਾਨਸਿਕ ਤੰਦਰੁਸਤੀ ’ਤੇ ਅਸਰਅੰਦਾਜ਼ ਹੁੰਦੀ ਹੈ ਲਗਾਤਾਰ ਵੀਡੀਓ ਦੇਖਣ ਦੀ ਆਦਤ-ਪੰਜਾਬੀ ਯੂਨੀਵਰਸਿਟੀ

ਪਟਿਆਲਾ, 11 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਹੋਈ ਇੱਕ ਤਾਜ਼ਾ ਖੋਜ ਰਾਹੀਂ ਲਗਾਤਾਰ ਵੀਡੀਓ ਦੇਖਣ ਦੀ ਆਦਤ ਨਾਲ਼ ਨੀਂਦ ਦੀ ਗੁਣਵੱਤਾ ਅਤੇ ਮਾਨਸਿਕ ਤੰਦਰੁਸਤੀ ’ਤੇ ਪੈਣ ਵਾਲ਼ੇ ਪ੍ਰਭਾਵਾਂ ਦਾ ਗਹਿਰਾਈ ਨਾਲ਼ ਅਧਿਐਨ ਕੀਤਾ ਗਿਆ ਹੈ। ਯੂਨੀਵਰਸਿਟੀ ਦੇ ਮਨੋਵਿਗਿਆਨ ਵਿਭਾਗ ਵਿਖੇ ਇਹ ਖੋਜ ਕਾਰਜ ਖੋਜਾਰਥੀ ਡਾ.

Ad Position 21
No active advertisement
ਉਪ ਕੁਲਪਤੀ ਡਾ. ਜਗਦੀਪ ਸਿੰਘ ਨਿਗਰਾਨ ਡਾ. ਹਰਪ੍ਰੀਤ ਕੌਰ ਖੋਜਾਰਥੀ ਡਾ. ਅੰਮ੍ਰਿਤ ਕੌਰ ਹਾਂਸ 12-10-2026
ਪਟਿਆਲਾ, 11 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਹੋਈ ਇੱਕ ਤਾਜ਼ਾ ਖੋਜ ਰਾਹੀਂ ਲਗਾਤਾਰ ਵੀਡੀਓ ਦੇਖਣ ਦੀ ਆਦਤ ਨਾਲ਼ ਨੀਂਦ ਦੀ ਗੁਣਵੱਤਾ ਅਤੇ ਮਾਨਸਿਕ ਤੰਦਰੁਸਤੀ ’ਤੇ ਪੈਣ ਵਾਲ਼ੇ ਪ੍ਰਭਾਵਾਂ ਦਾ ਗਹਿਰਾਈ ਨਾਲ਼ ਅਧਿਐਨ ਕੀਤਾ ਗਿਆ ਹੈ। ਯੂਨੀਵਰਸਿਟੀ ਦੇ ਮਨੋਵਿਗਿਆਨ ਵਿਭਾਗ ਵਿਖੇ ਇਹ ਖੋਜ ਕਾਰਜ ਖੋਜਾਰਥੀ ਡਾ. ਅੰਮ੍ਰਿਤ ਕੌਰ ਹਾਂਸ ਵੱਲੋਂ ਪ੍ਰੋ. ਹਰਪ੍ਰੀਤ ਕੌਰ ਦੀ ਅਗਵਾਈ ਵਿਚ ਕੀਤਾ ਗਿਆ। ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਖੋਜਾਰਥੀ ਅਤੇ ਨਿਗਰਾਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜੋਕੇ ਡਿਜੀਟਲ ਯੁੱਗ ਵਿਚ ਇਹ ਖੋਜ ਬਹੁਤ ਪ੍ਰਸੰਗਿਕ ਹੈ। ਉਨ੍ਹਾਂ ਕਿਹਾ ਕਿ ਮੀਡੀਆ ਦੀ ਬੇਲੋੜੀ ਵਰਤੋਂ ਅਤੇ ਇਸ ਨਾਲ਼ ਜੁੜੇ ਮਨੋ-ਸਮਾਜਿਕ ਕਾਰਕ ਨੌਜਵਾਨਾਂ ਦੀ ਸਿਹਤ ’ਤੇ ਡੂੰਘਾ ਅਸਰ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਅਧਿਐਨ ਸਮਾਜ ਨੂੰ ਸਹੀ ਸੇਧ ਦੇਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਖੋਜਾਰਥੀ ਡਾ. ਅੰਮ੍ਰਿਤ ਕੌਰ ਹਾਂਸ ਨੇ ਦੱਸਿਆ ਕਿ ਮੌਜੂਦਾ ਡਿਜੀਟਲ ਯੁੱਗ ਵਿਚ ਲਗਾਤਾਰ ਵੀਡੀਓ ਜਾਂ ਸਕਰੀਨ ਦੇਖਣ ਦੀ ਆਦਤ ਨੂੰ ਇੱਕ ਮਨੋਵਿਗਿਆਨਕ ਅਤੇ ਵਿਵਹਾਰਕ ਵਰਤਾਰੇ ਵਜੋਂ ਜਾਂਚਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਅਧਿਐਨ ਪੰਜਾਬ ਭਰ ਦੇ ਕਾਲਜਾਂ ਅਤੇ ਯੂਨੀਵਰਸਿਟੀਆਂ ਵਿਚੋਂ 18 ਤੋਂ 25 ਸਾਲ ਦੀ ਉਮਰ ਦੇ 668 ਵਿਅਕਤੀਆਂ ਨੂੰ ਮੁੱਖ ਵਿਸ਼ਲੇਸ਼ਣ ਵਿਚ ਸ਼ਾਮਿਲ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਅਧਿਐਨ ਤੋਂ ਪਤਾ ਲੱਗਾ ਹੈ ਕਿ ਇਸ ਆਦਤ ਦੇ ਕਈ ਪਹਿਲੂ ਮਾੜੀ ਨੀਂਦ ਦੀ ਗੁਣਵੱਤਾ ਅਤੇ ਘੱਟ ਮਾਨਸਿਕ ਤੰਦਰੁਸਤੀ ਨਾਲ ਸਿੱਧੇ ਤੌਰ ’ਤੇ ਜੁੜੇ ਹੋਏ ਹਨ। ਨਿਗਰਾਨ ਪ੍ਰੋ. ਹਰਪ੍ਰੀਤ ਕੌਰ ਨੇ ਦੱਸਿਆ ਕਿ ਇਹ ਖੋਜ ਦੱਸਦੀ ਹੈ ਕਿ ਲਗਾਤਾਰ ਵੀਡੀਓ ਦੇਖਣ ਦੀ ਆਦਤ ਪਲ-ਭਰ ਲਈ ਖੁਸ਼ੀ ਦੇ ਸਕਦੀ ਹੈ, ਪਰ ਬਹੁਤ ਜ਼ਿਆਦਾ ਤੇ ਬੇਕਾਬੂ ਹੋਣ ’ਤੇ ਇਹ ਨੀਂਦ ਦੇ ਪੈਟਰਨ ਨੂੰ ਵਿਗਾੜਦੀ ਹੈ ਤੇ ਮਾਨਸਿਕ ਤੰਦਰੁਸਤੀ ਨੂੰ ਨੁਕਸਾਨ ਪਹੁੰਚਾਉਂਦੀ ਹੈ। ਉਨ੍ਹਾਂ ਦੱਸਿਆ ਕਿ ਇਹ ਅਧਿਐਨ ਨੌਜਵਾਨਾਂ ਵਿਚ ਸਿਹਤਮੰਦ ਡਿਜੀਟਲ ਆਦਤਾਂ, ਸੌਣ ਦੀ ਸਹੀ ਰੁਟੀਨ ਤੇ ਸਮਾਜਿਕ ਰਾਬਤੇ ਨੂੰ ਉਤਸ਼ਾਹਿਤ ਕਰਨ ਦੀ ਲੋੜ ’ਤੇ ਜ਼ੋਰ ਦਿੰਦਾ ਹੈ ਤਾਂ ਜੋ ਡਿਜੀਟਲ ਯੁੱਗ ਵਿਚ ਨੌਜਵਾਨਾਂ ਦੀ ਮਾਨਸਿਕ ਅਤੇ ਸਰੀਰਕ ਸਿਹਤ ਨੂੰ ਬਿਹਤਰ ਬਣਾਇਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਬੰਗਲਾ ਸਾਹਿਬ ਵਿਖੇ ਕਥਿਤ ਸਿਆਸੀ ਇਕੱਠ ਤੇ ਨਾਅਰੇਬਾਜ਼ੀ ਦਾ ਮਾਮਲਾ ਘੱਟ ਗਿਣਤੀ ਕਮਿਸ਼ਨ ਕੋਲ ਪੁੱਜਾ ਅਗਲੀ ਖ਼ਬਰ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਾਟਰ ਸਪਲਾਈ ਦਾ ਉਦਘਾਟਨ ਕੀਤਾ
Ad Position 24