11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਸ੍ਰੀ ਬੰਗਲਾ ਸਾਹਿਬ ਵਿਖੇ ਕਥਿਤ ਸਿਆਸੀ ਇਕੱਠ ਤੇ ਨਾਅਰੇਬਾਜ਼ੀ ਦਾ ਮਾਮਲਾ ਘੱਟ ਗਿਣਤੀ ਕਮਿਸ਼ਨ ਕੋਲ ਪੁੱਜਾ

ਚੰਡੀਗੜ, 11 ਅਕਤੂਬਰ (ਸੰਦੀਪ ਕੁਮਾਰ ਮਾਹਨਾ)-ਨਵੀਂ ਦਿੱਲੀ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਕਥਿਤ ਸਿਆਸੀ ਇਕੱਠ ਕਰਨ, ਨਾਅਰੇਬਾਜ਼ੀ ਕਰਨ ਤੇ ਪਲੇਕਾਰਡ ਦਿਖਾਉਣ ਦੇ ਮਾਮਲੇ ਵਿਚ ਭਾਰਤੀ ਜਨਤਾ ਪਾਰਟੀ ਦੇ ਕੌਮੀ ਬੁਲਾਰੇ ਆਰ. ਪੀ.

Ad Position 21
No active advertisement
ਆਰ.ਪੀ. ਸਿੰਘ 12-10-2026
ਚੰਡੀਗੜ, 11 ਅਕਤੂਬਰ (ਸੰਦੀਪ ਕੁਮਾਰ ਮਾਹਨਾ)-ਨਵੀਂ ਦਿੱਲੀ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਕਥਿਤ ਸਿਆਸੀ ਇਕੱਠ ਕਰਨ, ਨਾਅਰੇਬਾਜ਼ੀ ਕਰਨ ਤੇ ਪਲੇਕਾਰਡ ਦਿਖਾਉਣ ਦੇ ਮਾਮਲੇ ਵਿਚ ਭਾਰਤੀ ਜਨਤਾ ਪਾਰਟੀ ਦੇ ਕੌਮੀ ਬੁਲਾਰੇ ਆਰ.ਪੀ. ਸਿੰਘ ਨੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਨੂੰ ਪੱਤਰ ਲਿਖ ਕੇ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀ ਹੈ। ਕਮਿਸ਼ਨ ਦੇ ਚੇਅਰਮੈਨ ਨੂੰ ਲਿਖੇ ਪੱਤਰ ਵਿਚ ਆਰ. ਪੀ. ਸਿੰਘ ਨੇ ਦੋਸ਼ ਲਗਾਇਆ ਹੈ ਕਿ ਅਰਵਿੰਦ ਕੇਜਰੀਵਾਲ ਦੇ ਸਮਰਥਕਾਂ ਅਤੇ ਖੱਬੇ ਪੱਖੀ ਵਿਦਿਆਰਥੀ ਜਥੇਬੰਦੀਆਂ ਨਾਲ ਜੁੜੇ ਮੈਂਬਰਾਂ ਵਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੀ ਪਵਿੱਤਰ ਹਦੂਦ ਅੰਦਰ ਕਥਿਤ ਤੌਰ ’ਤੇ ਸਿਆਸੀ ਇਕੱਠ ਕੀਤਾ ਗਿਆ, ਸਿਆਸੀ ਨਾਅਰੇ ਲਗਾਏ ਗਏ ਤੇ ਪਲੇਕਾਰਡ ਪ੍ਰਦਰਸ਼ਿਤ ਕੀਤੇ ਗਏ । ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ, ਤਾਂ ਜੋ ਤੱਥਾਂ ਦੇ ਆਧਾਰ ’ਤੇ ਢੁਕਵੀਂ ਕਾਰਵਾਈ ਕੀਤੀ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਭਾਰਤ ਦੀ ਸਰਹੱਦ ਅੰਦਰ ਦਾਖਲ ਹੋਇਆ ਪਾਕਿਸਤਾਨੀ ਨਾਗਰਿਕ ਕਾਬੂ ਅਗਲੀ ਖ਼ਬਰ ਨੀਂਦ ਦੀ ਗੁਣਵੱਤਾ ਤੇ ਮਾਨਸਿਕ ਤੰਦਰੁਸਤੀ ’ਤੇ ਅਸਰਅੰਦਾਜ਼ ਹੁੰਦੀ ਹੈ ਲਗਾਤਾਰ ਵੀਡੀਓ ਦੇਖਣ ਦੀ ਆਦਤ-ਪੰਜਾਬੀ ਯੂਨੀਵਰਸਿਟੀ
Ad Position 24