ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ 36ਵਾਂ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ
ਹੁਸ਼ਿਆਰਪੁਰ, 11 ਅਕਤੂਬਰ (ਬਲਜਿੰਦਰਪਾਲ ਸਿੰਘ)-ਸੰਤ ਅਨੂਪ ਸਿੰਘ ਊਨਾ ਸਾਹਿਬ ਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵੱਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 36ਵਾਂ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ ਰੌਸ਼ਨ ਗਰਾਊਂਡ ਹੁਸ਼ਿਆਰਪੁਰ ਵਿਖੇ ਕਰਵਾਇਆ ਗਿਆ। ਵਿਸ਼ਵ ਦੀ ਮੋਹਰੀ ਕਤਾਰ ਦੇ ਧਾਰਮਿਕ ਸਮਾਗਮਾਂ ’ਚ ਆਪਣੀ ਵਿਲੱਖਣ ਜਗ੍ਹਾ ਬਣਾ ਚੁੱਕੇ ਇਸ ਮਹਾਨ ਸਮਾਗਮ ਵਿਚ ਦੇਸ਼-ਵਿਦੇਸ਼ ਤੋਂ ਹਜ਼ਾਰਾਂ ਦੀ ਗਿਣਤੀ ’ਚ ਸੰਗਤ ਨੇ ਸ਼ਮੂਲੀਅਤ ਕੀਤੀ।
ਹੁਸ਼ਿਆਰਪੁਰ, 11 ਅਕਤੂਬਰ (ਬਲਜਿੰਦਰਪਾਲ ਸਿੰਘ)-ਸੰਤ ਅਨੂਪ ਸਿੰਘ ਊਨਾ ਸਾਹਿਬ ਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵੱਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 36ਵਾਂ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ ਰੌਸ਼ਨ ਗਰਾਊਂਡ ਹੁਸ਼ਿਆਰਪੁਰ ਵਿਖੇ ਕਰਵਾਇਆ ਗਿਆ। ਵਿਸ਼ਵ ਦੀ ਮੋਹਰੀ ਕਤਾਰ ਦੇ ਧਾਰਮਿਕ ਸਮਾਗਮਾਂ ’ਚ ਆਪਣੀ ਵਿਲੱਖਣ ਜਗ੍ਹਾ ਬਣਾ ਚੁੱਕੇ ਇਸ ਮਹਾਨ ਸਮਾਗਮ ਵਿਚ ਦੇਸ਼-ਵਿਦੇਸ਼ ਤੋਂ ਹਜ਼ਾਰਾਂ ਦੀ ਗਿਣਤੀ ’ਚ ਸੰਗਤ ਨੇ ਸ਼ਮੂਲੀਅਤ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹਾਨਤਾ ਅਤੇ ਸਿੱਖੀ ਵਿਰਸੇ ਦੀ ਦਿੱਖ ਪ੍ਰਦਾਨ ਕਰਦੇ ਹੋਏ ਵਿਸ਼ਾਲ ਪੰਡਾਲ ’ਚ ਹੋਏ ਇਸ ਸਮਾਗਮ ਦੀ ਆਰੰਭਤਾ ਮੌਕੇ ਜੁੱਗੋ-ਜੁੱਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਗੁਰਦੁਆਰਾ ਡੇਰਾ ਹਰੀ ਭਗਤਪੁਰਾ ਮਿੱਠਾ ਟਿਵਾਣਾ ਮਾਡਲ ਟਾਊਨ ਤੋਂ ਵਿਸ਼ਾਲ ਨਗਰ ਕੀਰਤਨ ਦੇ ਰੂਪ ’ਚ ਲਿਆਂਦੇ ਗਏ। ਸਮਾਗਮ ’ਚ ਸੰਤ ਅਨੂਪ ਸਿੰਘ ਊਨਾ ਸਾਹਿਬ, ਜਥੇਦਾਰ ਬਾਬਾ ਨਿਹਾਲ ਸਿੰਘ ਮੁਖੀ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਮਹੰਤ ਪ੍ਰਿਤਪਾਲ ਸਿੰਘ ਗੁਰਦੁਆਰਾ ਮਿੱਠਾ ਟਿਵਾਣਾ, ਮਹੰਤ ਰਮਿੰਦਰ ਦਾਸ ਡੇਰਾ ਬਹਾਦਰਪੁਰ, ਸੰਤ ਅਜੀਤ ਸਿੰਘ ਮਿੱਠਾ ਟਿਵਾਣਾ, ਸੰਤ ਬਲਵੀਰ ਸਿੰਘ ਬਿਰਧ ਆਸ਼ਰਮ ਹਰਿਆਣਾ, ਸੰਤ ਕਰਮਜੀਤ ਸਿੰਘ ਟਿੱਬਾ ਸਾਹਿਬ, ਸੰਤ ਬਲਵੀਰ ਸਿੰਘ ਟਿੱਬਾ ਸਾਹਿਬ, ਸੰਤ ਬਲਵੰਤ ਸਿੰਘ ਹਰਖੋਵਾਲ, ਸੰਤ ਜਤਿੰਦਰ ਸਿੰਘ ਗੋਨਿਆਣਾ ਮੰਡੀ, ਸੰਤ ਰਣਜੀਤ ਸਿੰਘ ਡੇਰਾ ਸ਼ਹੀਦ ਸਿੰਘਾ, ਸੰਤ ਜਨਕ ਸਿੰਘ ਮਾਣਕੋ ਜੱਬੜ, ਬਾਬਾ ਸਰਵਣ ਸਿੰਘ ਮਾਣਕੋ ਜੱਬੜ, ਬਾਬਾ ਉਂਕਾਰ ਸਿੰਘ ਨੂਰਪੁਰ, ਜਥੇਦਾਰ ਬਾਬਾ ਗੁਰਦੇਵ ਸਿੰਘ ਬਜਵਾੜਾ, ਮਹੰਤ ਤਰਲੋਚਨ ਸਿੰਘ ਬਿਰਕੱਤਾਂ, ਸੰਤ ਹਰਮਨਜੀਤ ਸਿੰਘ ਸਿੰਗੜੀਵਾਲ, ਸੰਤ ਦਲਵੀਰ ਸਿੰਘ ਹਰਚੋਵਾਲ, ਸੰਤ ਮਹਾਂਵੀਰ ਸਿੰਘ ਤਾਜੇਵਾਲ, ਬਾਬਾ ਗੁਰਵਿੰਦਰ ਸਿੰਘ ਸ਼ੇਰਪੁਰ ਖ਼ਾਮ, ਸੰਤ ਮੱਖਣ ਸਿੰਘ ਟੂਟੋਮਜਾਰਾ, ਬਾਬਾ ਪਰਮਿੰਦਰ ਸਿੰਘ ਡਗਾਣਾ, ਸੰਤ ਬਲਵੀਰ ਸਿੰਘ ਸ਼ਾਸਤਰੀ ਟੂਟੋ ਮਜਾਰਾ, ਬਾਬਾ ਹਰਪ੍ਰੀਤ ਸਿੰਘ ਟਾਹਲੀ ਸਾਹਿਬ ਆਦਿ ਸੰਤ ਮਹਾਪੁਰਸ਼ਾਂ ਨੇ ਹਾਜ਼ਰੀ ਭਰੀ। ਸਮਾਗਮ ਦੌਰਾਨ ਭਾਈ ਸਰਬਜੀਤ ਸਿੰਘ ਰੰਗੀਲਾ ਦੁਰਗ ਵਾਲੇ, ਭਾਈ ਜਗਜੀਤ ਸਿੰਘ ਬਬੀਹਾ ਦਿੱਲੀ ਵਾਲੇ, ਭਾਈ ਰਾਏ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਗੁਰਮੀਤ ਸਿੰਘ ਸ਼ਾਂਤ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਗੁਰਪ੍ਰੀਤ ਸਿੰਘ ਸ਼ਿਮਲੇ ਵਾਲੇ, ਭਾਈ ਬਲਪ੍ਰੀਤ ਸਿੰਘ ਲੁਧਿਆਣੇ ਵਾਲੇ, ਭਾਈ ਗੁਰਮਨਪ੍ਰੀਤ ਸਿੰਘ ਤੇ ਭਾਈ ਹਰਮਨਪ੍ਰੀਤ ਸਿੰਘ ਦਿੱਲੀ ਵਾਲੇ, ਮੀਰੀ ਪੀਰੀ ਜਥਾ ਯਮੁਨਾ ਨਗਰ ਵਾਲੇ, ਭਾਈ ਗੁਰਜੀਤ ਸਿੰਘ ਗੌਰੀ ਜਾਂਗਲਾ ਮੀਰੀ ਪੀਰੀ ਇੰਟਰਨੈਸ਼ਨਲ ਗੋਲਡ ਮੈਡਲਿਸਟ ਢਾਡੀ ਜਥਾ, ਭਾਈ ਹਰਭਜਨ ਸਿੰਘ ਸੋਤਲੇ ਵਾਲੇ, ਭਾਈ ਸਤਿੰਦਰ ਸਿੰਘ ਆਲਮ ਹੁਸ਼ਿਆਰਪੁਰ ਵਾਲੇ, ਭਾਈ ਘਰਜੋਤ ਸਿੰਘ ਹੁਸ਼ਿਆਰਪੁਰ ਵਾਲੇ, ਭਾਈ ਸੰਤੋਖ ਸਿੰਘ ਮੁਕੇਰੀਆਂ ਵਾਲੇ ਤੇ ਢਾਡੀ ਭਾਈ ਸੁਖਬੀਰ ਸਿੰਘ ਚੌਹਾਨ ਬੁੱਢੀ ਪਿੰਡ ਵਾਲੇ ਅਤੇ ਹੋਰਨਾਂ ਪੰਥ ਪ੍ਰਸਿੱਧ ਰਾਗੀ ਜਥਿਆਂ, ਕਥਾਵਾਚਕਾਂ ਅਤੇ ਪ੍ਰਚਾਰਕਾਂ ਨੇ ਸੰਗਤਾਂ ਨੂੰ ਅੰਮ੍ਰਿਤ ਵੇਲੇ ਤੱਕ ਗੁਰਬਾਣੀ ਦੇ ਕੀਰਤਨ ਅਤੇ ਗੁਰ ਇਤਿਹਾਸ ਸਰਵਣ ਕਰਵਾਇਆ। ਇਸ ਮੌਕੇ ਸੰਬੋਧਨ ਕਰਦਿਆਂ ਜਥੇਦਾਰ ਬਾਬਾ ਨਿਹਾਲ ਸਿੰਘ ਮੁਖੀ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਨੇ ਕਿਹਾ ਕਿ ਸਮੁੱਚੀ ਕੌਮ ਨੂੰ ਦਰਪੇਸ਼ ਆ ਰਹੀਆਂ ਮੁਸੀਬਤਾਂ ਦਾ ਸਾਹਮਣਾ ਕਰਨ ਲਈ ਆਪਸੀ ਮਤਭੇਦ ਭੁੱਲਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ ਛਾਇਆ ਹੇਠ ਇੱਕਜੁੱਟ ਹੋਣਾ ਚਾਹੀਦਾ ਹੈ ਤਾਂ ਜੋ ਸਿੱਖ ਪੰਥ ਦੀ ਚੜ੍ਹਦੀਕਲਾ ਹੋ ਸਕੇ। ਸਮਾਗਮ ਦੌਰਾਨ ਸਿੱਖ ਵੈੱਲਫੇਅਰ ਸੁਸਾਇਟੀ ਦੇ ਫਾਉਂਡਰ ਪ੍ਰਧਾਨ ਸਵ: ਅਜਵਿੰਦਰ ਸਿੰਘ, ਜਿਨ੍ਹਾਂ ਦੀ ਰਹਿਨੁਮਾਈ ’ਚ 1991 ’ਚ ਸੁਸਾਇਟੀ ਹੋਂਦ ’ਚ ਆਈ ਸੀ ਅਤੇ ਪਹਿਲਾ ਮਹਾਨ ਕੀਰਤਨ ਦਰਬਾਰ ਕਰਵਾ ਕੇ ਸਮਾਗਮਾਂ ਦੀ ਸ਼ੁਰੂਆਤ ਕੀਤੀ ਗਈ ਸੀ, ਜੋ ਹੁਣ 36ਵੇਂ ਸਾਲ ’ਚ ਪ੍ਰਵੇਸ਼ ਕਰ ਚੁੱਕੀ ਹੈ, ਨੂੰ ਵੀ ਸ਼ਰਧਾ ਦੇ ਫ਼ੁਲ ਭੇਟ ਕੀਤੇ ਗਏ। ਇਸ ਮੌਕੇ ਸੰਸਦ ਮੈਂਬਪ ਡਾ. ਰਾਜ ਕੁਮਾਰ ਚੱਬੇਵਾਲ, ਵਿਧਾਇਕ ਤੇ ਸਾਬਕਾ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਵਿਧਾਇਕ ਜਸਵੀਰ ਸਿੰਘ ਰਾਜਾ, ਵਿਧਾਇਕ ਐਡਵੋਕੇਟ ਕਰਮਬੀਰ ਸਿੰਘ ਘੁੰਮਣ, ਵਿਧਾਇਕ ਡਾ. ਇ ਸ਼ਾਂਕ ਕੁਮਾਰ ਚੱਬੇਵਾਲ, ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ, ਸਾਬਕਾ ਮੈਂਬਰ ਰਾਜ ਸਭਾ ਅਵਿਨਾਸ਼ ਰਾਏ ਖੰਨਾ, ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ, ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ, ਸਾਬਕਾ ਮੁੱਖ ਸੰਸਦੀ ਸਕੱਤਰ ਬੀਬੀ ਮਹਿੰਦਰ ਕੌਰ ਜੋਸ਼, ਚੇਅਰਮੈਨ ਨਗਰ ਸੁਧਾਰ ਟਰੱਸਟ ਗੁਰਵਿੰਦਰ ਸਿੰਘ ਪਾਬਲਾ, ਚੇਅਰਮੈਨ ਸੰਦੀਪ ਸੈਣੀ, ਚੇਅਰਪਰਸਨ ਜ਼ਿਲ੍ਹਾ ਯੋਜਨਾ ਬੋਰਡ ਬੀਬੀ ਕਰਮਜੀਤ ਕੌਰ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਸੁਰਿੰਦਰ ਕੁਮਾਰ ਸਿੰਦਾ, ਜਤਿੰਦਰ ਸਿੰਘ ਲਾਲੀ ਬਾਜਵਾ ਕੌਮੀ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਸੰਜੀਵ ਤਲਵਾੜ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਸ਼੍ਰੋਮਣੀ ਅਕਾਲੀ ਦਲ (ਬ), ਅਰਵਿੰਦਰ ਸਿੰਘ ਰਸੂਲਪੁਰ, ਡਾ. ਸੁਖਰਾਜ ਸਿੰਘ, ਐਡਵੋਕੇਟ ਇੰਦਰਪਾਲ ਸਿੰਘ ਧੰਨਾ ਮੁੱਖ ਸੂਚਨਾ ਕਮਿਸ਼ਨਰ ਪੰਜਾਬ, ਸਾਬਕਾ ਚੇਅਰਮੈਨ ਸਤਵਿੰਦਰਪਾਲ ਸਿੰਘ ਢੱਟ, ਐੱਸ.ਪੀ. ਦਲਜੀਤ ਸਿੰਘ ਖੱਖ, ਹਰਮਿੰਦਰ ਸਿੰਘ ਸੰਧੂ ਹਲਕਾ ਇੰਚਾਰਜ ਚੱਬੇਵਾਲ, ਸੰਦੀਪ ਸਿੰਘ ਸੀਕਰੀ ਹਲਕਾ ਇੰਚਾਰਜ ਸ਼ਾਮਚੁਰਾਸੀ, ਮਨਮੋਹਨ ਸਿੰਘ ਕਪੂਰ, ਸ਼ਿਵ ਸੂਦ ਸਾਬਕਾ ਮੇਅਰ, ਮੁਕੇਸ਼ ਕੁਮਾਰ ਸਵਿੱਤਰੀ ਪਲਾਈ ਬੋਰਡ, ਡਾ. ਰਮਨ ਘਈ, ਸਾਈਕਲਿਸਟ ਬਲਰਾਜ ਸਿੰਘ ਚੌਹਾਨ, ਸੁਖਵਿੰਦਰ ਸਿੰਘ ਮੂਨਕ, ਅਵਤਾਰ ਸਿੰਘ ਕਪੂਰ, ਕੁਲਵਿੰਦਰ ਸਿੰਘ ਸਚਦੇਵਾ, ਅਮਰਪਾਲ ਸਿੰਘ ਕਾਕਾ,ਗੁਰਿੰਦਰ ਸਿੰਘ ਗੋਲਡੀ, ਡੀ.ਐੱਸ.ਪੀ. ਕੁਲਭੂਸ਼ਣ ਸ਼ਰਮਾ, ਐੱਸ.ਐਚ.ਓ. ਮਾਡਲ ਟਾਊਨ ਬਲਜਿੰਦਰ ਸਿੰਘ ਮੱਲ੍ਹੀ, ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ ਪ੍ਰਧਾਨ ਜ਼ਿਲ੍ਹਾ ਬਾਰ ਕੌਂਸਲ, ਕੌਂਸਲਰ ਬਲਵਿੰਦਰ ਕੁਮਾਰ ਬਿੰਦੀ, ਆਗਿਆਪਾਲ ਸਿੰਘ, ਸਰਬਜੀਤ ਸਿੰਘ ਮੋਮੀ, ਸੁਖਵਿੰਦਰ ਸਿੰਘ ਮੂਨਕ, ਡਾ. ਸਤਨਾਮ ਸਿੰਘ ਧਨੋਆ, ਡਾ. ਹਰਪ੍ਰੀਤ ਸਿੰਘ ਸਿੰਗੜੀਵਾਲ, ਪਰਮਜੀਤ ਸਿੰਘ ਮੂਨਕਾਂ, ਕੁਲਜੀਤ ਸਿੰਘ ਮੈਂਬਰ ਜ਼ਿਲ੍ਹਾ ਪਰਿਸ਼ਦ ਆਦਿ ਸਮੇਤ ਵੱਡੀ ਗਿਣਤੀ ’ਚ ਸੰਗਤ ਹਾਜ਼ਰ ਸੀ। ਇਸ ਮੌਕੇ ਸਿੱਖ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਸੁਸਾਇਟੀ ਵੱਲੋਂ ਕੀਤੇ ਜਾਂਦੇ ਸਮਾਜ ਭਲਾਈ ਅਤੇ ਧਾਰਮਿਕ ਕਾਰਜਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਸਮਾਗਮ ਦੀ ਸਫਲਤਾ ਲਈ ਸਮੂਹ ਸਿੱਖ ਜਥੇਬੰਦੀਆਂ, ਰਾਜਸੀ, ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸੁਸਾਇਟੀ ਦੇ ਅਹੁਦੇਦਾਰਾਂ ਜਸਵਿੰਦਰ ਸਿੰਘ ਪਰਮਾਰ ਜਨਰਲ ਸਕੱਤਰ, ਅਵਤਾਰ ਸਿੰਘ ਜੌਹਲ, ਜਸਪਾਲ ਸਿੰਘ, ਸੰਤੋਖ ਸਿੰਘ ਔਜਲਾ, ਜਸਵੀਰ ਸਿੰਘ, ਜਸਪਾਲ ਸਿੰਘ, ਨਿਰੰਜਨ ਸਿੰਘ, ਅਮਰੀਕ ਸਿੰਘ ਅਸਟ੍ਰੇਲੀਆ, ਸਵਰਨ ਸਿੰਘ ਵੇਰਕਾ, ਕਮਲਜੀਤ ਸਿੰਘ ਭੂਪਾ, ਉਂਕਾਰ ਸਿੰਘ, ਅਮਰਜੀਤ ਸਿੰਘ ਫ਼ੁਲ, ਵਰਿੰਦਰ ਸਿੰਘ ਪਰਮਾਰ, ਸੁਰਜੀਤ ਸਿੰਘ ਸੈਣੀ, ਬਲਵਿੰਦਰ ਸਿੰਘ ਸੈਣੀ, ਹਰਪਿੰਦਰ ਸਿੰਘ ਗਿੱਲ, ਸੁਖਵਿੰਦਰ ਸਿੰਘ ਲਾਡੀ, ਠੇਕੇਦਾਰ ਸਤਨਾਮ ਸਿੰਘ, ਮਹਿੰਦਰ ਪ੍ਰਤਾਪ ਸਿੰਘ, ਵਿਕਰਮਜੀਤ ਸਿੰਘ ਵਿਕੀ, ਗੁਰਚਰਨ ਸਿੰਘ, ਮਨਮੋਹਨ ਸਿੰਘ, ਹਰਕਮਲ ਸਿੰਘ ਵਿਕੀ, ਸੁਖਵਿੰਦਰ ਸਿੰਘ ਸਟੀਫਨ, ਪ੍ਰਦੀਪ ਸਿੰਘ ਬੱਸਣ, ਗੁਰਪ੍ਰੀਤ ਸਿੰਘ ਸੇਠੀ, ਬਲਵੀਰ ਸਿੰਘ ਸਟਾਰ, ਹਰਵਰਿੰਦਰ ਸਿੰਘ ਫੱਤੋਵਾਲ, ਯਾਦਵਿੰਦਰ ਸਿੰਘ ਸੋਢੀ, ਬਰਿੰਦਰਜੀਤ ਸਿੰਘ ਅਤੇ ਹੋਰਾਂ ਵੱਲੋਂ ਵਿਸ਼ੇਸ਼ ਤੌਰ ’ਤੇ ਸੰਗਤਾ ਦੀ ਸਹੂਲਤ ਲਈ ਪ੍ਰਬੰਧ ਕੀਤੇ ਗਏ ਸਨ। ਇਸ ਮੌਕੇ ਸਟੇਜ ਸਕੱਤਰ ਦੀ ਸੇਵਾ ਸਿੱਖ ਚਿੰਤਕ ਭਾਈ ਭਗਵਾਨ ਸਿੰਘ ਜੌਹਲ ਤੇ ਸੰਤ ਬਲਵੀਰ ਸਿੰਘ ਬਿਰਧ ਆਸ਼ਰਮ ਹਰਿਆਣਾ ਵੱਲੋਂ ਨਿਭਾਈ ਗਈ। ਇਸ ਮੌਕੇ ਸਿੱਖ ਇਤਿਹਾਸ ਨੂੰ ਦਰਸਾਉਂਦੀਆਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ ਅਤੇ ਸੰਗਤ ਨੂੰ ਧਾਰਮਿਕ ਲਿਟਰੇਚਰ ਵੀ ਵੰਡਿਆ ਗਿਆ। ਇਸ ਮੌਕੇ ਸੰਗਤ ਦੇ ਛਕਣ ਲਈ ਸਭਾ-ਸੁਸਾਇਟੀ ਵੱਲੋਂ ਵੱਖ-ਵੱਖ ਪ੍ਰਕਾਰ ਦੇ ਲੰਗਰ ਵੀ ਲਗਾਏ ਗਏ। ਇਸ ਮੌਕੇ ਸੁਸਾਇਟੀ ਵੱਲੋਂ ਸਮਾਜਿਕ ਅਤੇ ਧਾਰਮਿਕ ਕੰਮਾਂ ’ਚ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਵੀ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।