11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ-ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ, 11 ਅਕਤੂਬਰ (ਅਜੀਤ ਬਿਊਰੋ)–ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਰੁੱਧ ਸ਼ਿਕੰਜਾ ਹੋਰ ਕੱਸ ਦਿੱਤਾ ਹੈ। ਇਸ ਸਬੰਧੀ ਪੰਜਾਬ ਦੇ ਮਾਈਨਿੰਗ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਗ਼ੈਰਕਾਨੂੰਨੀ ਮਾਈਨਿੰਗ ਵਿਰੁੱਧ ਮੁਹਿੰਮ ਤਹਿਤ ਮਾਈਨਿੰਗ ਅਧਿਕਾਰੀਆਂ ਤੇ ਪੁਲਿਸ ਦੀ ਸਾਂਝੀ ਟੀਮ ਨੇ ਰਾਤ ਸਮੇਂ ਕਾਰਵਾਈ ਕਰਦਿਆਂ ਜ਼ਿਲ੍ਹਾ ਰੂਪਨਗਰ ਦੇ ਚਮਕੌਰ ਸਾਹਿਬ ਖੇਤਰ ਵਿਚ ਗ਼ੈਰ-ਕਾਨੂੰਨੀ ਮਾਈਨਿੰਗ ਵਿਚ ਸ਼ਾਮਿਲ ਪੰਜ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ ਤੇ ਗ਼ੈਰ-ਕਾਨੂੰਨੀ ਮਾਈਨਿੰਗ ਦੇ ਕੰਮ ਵਿਚ ਵਰਤੇ ਜਾ ਰਹੇ ਪੰਜ ਵਾਹਨਾਂ ਤੇ ਮਸ਼ੀਨਾਂ ਨੂੰ ਜ਼ਬਤ ਕੀਤਾ ਗਿਆ ਹੈ ।

Ad Position 21
No active advertisement
ਅਜੀਤ ਡੈਸਕ 12-10-2026
ਚੰਡੀਗੜ੍ਹ, 11 ਅਕਤੂਬਰ (ਅਜੀਤ ਬਿਊਰੋ)–ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਰੁੱਧ ਸ਼ਿਕੰਜਾ ਹੋਰ ਕੱਸ ਦਿੱਤਾ ਹੈ। ਇਸ ਸਬੰਧੀ ਪੰਜਾਬ ਦੇ ਮਾਈਨਿੰਗ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਗ਼ੈਰਕਾਨੂੰਨੀ ਮਾਈਨਿੰਗ ਵਿਰੁੱਧ ਮੁਹਿੰਮ ਤਹਿਤ ਮਾਈਨਿੰਗ ਅਧਿਕਾਰੀਆਂ ਤੇ ਪੁਲਿਸ ਦੀ ਸਾਂਝੀ ਟੀਮ ਨੇ ਰਾਤ ਸਮੇਂ ਕਾਰਵਾਈ ਕਰਦਿਆਂ ਜ਼ਿਲ੍ਹਾ ਰੂਪਨਗਰ ਦੇ ਚਮਕੌਰ ਸਾਹਿਬ ਖੇਤਰ ਵਿਚ ਗ਼ੈਰ-ਕਾਨੂੰਨੀ ਮਾਈਨਿੰਗ ਵਿਚ ਸ਼ਾਮਿਲ ਪੰਜ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ ਤੇ ਗ਼ੈਰ-ਕਾਨੂੰਨੀ ਮਾਈਨਿੰਗ ਦੇ ਕੰਮ ਵਿਚ ਵਰਤੇ ਜਾ ਰਹੇ ਪੰਜ ਵਾਹਨਾਂ ਤੇ ਮਸ਼ੀਨਾਂ ਨੂੰ ਜ਼ਬਤ ਕੀਤਾ ਗਿਆ ਹੈ । ਸ੍ਰੀ ਚਮਕੌਰ ਸਾਹਿਬ ਥਾਣੇ ਵਿਚ ਦਰਜ ਮਾਮਲੇ ਤਹਿਤ ਕੀਤੀ ਗਈ ਕਾਰਵਾਈ ਦੌਰਾਨ ਜ਼ਬਤ ਕੀਤੇ ਵਾਹਨਾਂ ਵਿੱਚ ਬੈਕਹੋ ਲੋਡਰ ਸਮੇਤ ਤਿੰਨ ਜੇ.ਸੀ.ਬੀ. ਮਸ਼ੀਨਾਂ ਅਤੇ ਦੋ ਟਿੱਪਰ ਸ਼ਾਮਲ ਹਨ । ਇਸ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਪੰਜ ਵਿਅਕਤੀਆਂ ਦੀ ਪਛਾਣ ਰਵੀ ਕੁਮਾਰ ਵਾਸੀ ਬੇਲਾ ਚਮਕੌਰ ਸਾਹਿਬ (ਰੂਪਨਗਰ), ਅਸ਼ਵਨੀ ਕੁਮਾਰ ਵਾਸੀ ਟੌਂਸਾ, ਕਾਠਗੜ੍ਹ, (ਐਸ.ਬੀ.ਐਸ. ਨਗਰ), ਜਸਪਾਲ ਸਿੰਘ ਵਾਸੀ ਐਮਾ, ਕਾਠਗੜ੍ਹ, (ਐਸ.ਬੀ.ਐਸ. ਨਗਰ), ਅਸ਼ਵਨੀ ਕੁਮਾਰ ਵਾਸੀ ਬਾਮਾ, ਚਮਕੌਰ ਸਾਹਿਬ (ਰੂਪਨਗਰ) ਤੇ ਹਰਜਿੰਦਰ ਸਿੰਘ ਵਾਸੀ ਲੱਖੋਵਾਲ, ਚਮਕੌਰ ਸਾਹਿਬ, ਜ਼ਿਲ੍ਹਾ ਰੂਪਨਗਰ ਵਜੋਂ ਹੋਈ ਹੈ। ਇਸ ਸਬੰਧੀ ਮਾਈਨਿੰਗ ਵਿਭਾਗ ਦੇ ਜੂਨੀਅਰ ਇੰਜੀਨੀਅਰ-ਕਮ-ਮਾਈਨਿੰਗ ਇੰਸਪੈਕਟਰ ਦੀ ਸ਼ਿਕਾਇਤ ‘ਤੇ ਮਾਈਨਜ਼ ਐਂਡ ਮਿਨਰਲਜ਼ (ਡਿਵੈਲਪਮੈਂਟ ਐਂਡ ਰੈਗੂਲੇਸ਼ਨ) ਐਕਟ, 1957 ਦੀਆਂ ਧਾਰਾਵਾਂ 4(1) ਅਤੇ 21(1) ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਮਾਤਾ ਵਿੱਦਿਆ ਕੌਰ ਨਮਿਤ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ 36ਵਾਂ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ
Ad Position 24