47ਵੀਂ ਪੰਜਾਬ ਮਾਸਟਰਜ਼ ਅਥਲੈਟਿਕਸ ਮੀਟ ਵਿਚ 500 ਐਥਲੀਟ ਹੋਣਗੇ ਸ਼ਾਮਿਲ
ਮਸਤੂਆਣਾ ਸਾਹਿਬ, 12 ਅਕਤੂਬਰ (ਦਮਦਮੀ)-ਪੰਜਾਬ ਮਾਸਟਰਜ਼ ਅਥਲੈਟਿਕਸ ਐਸੋਸ਼ੀਏਸ਼ਨ ਵਲੋਂ 47ਵੀਂ ਪੰਜਾਬ ਮਾਸਟਰਜ਼ ਅਥਲੈਟਿਕਸ ਮੀਟ 21 ਤੇ 22 ਨਵੰਬਰ 2026 ਨੂੰ ਮਸਤੂਆਣਾ ਸਾਹਿਬ ਵਿਖੇ ਕਰਵਾਈ ਜਾ ਰਹੀ ਹੈ। ਐਸੋਸੀਏਸ਼ਨ ਦੇ ਸੂਬਾ ਜਨਰਲ ਸਕੱਤਰ ਤੇ ਮਾਸਟਰਜ਼ ਅਥਲੈਟਿਕਸ ਫੈਡਰੇਸ਼ਨ ਆਫ਼ ਇੰਡੀਆ ਦੇ ਕਾਰਜਕਾਰੀ ਪ੍ਰਧਾਨ ਡਾ.
ਮਸਤੂਆਣਾ ਸਾਹਿਬ, 12 ਅਕਤੂਬਰ (ਦਮਦਮੀ)-ਪੰਜਾਬ ਮਾਸਟਰਜ਼ ਅਥਲੈਟਿਕਸ ਐਸੋਸ਼ੀਏਸ਼ਨ ਵਲੋਂ 47ਵੀਂ ਪੰਜਾਬ ਮਾਸਟਰਜ਼ ਅਥਲੈਟਿਕਸ ਮੀਟ 21 ਤੇ 22 ਨਵੰਬਰ 2026 ਨੂੰ ਮਸਤੂਆਣਾ ਸਾਹਿਬ ਵਿਖੇ ਕਰਵਾਈ ਜਾ ਰਹੀ ਹੈ। ਐਸੋਸੀਏਸ਼ਨ ਦੇ ਸੂਬਾ ਜਨਰਲ ਸਕੱਤਰ ਤੇ ਮਾਸਟਰਜ਼ ਅਥਲੈਟਿਕਸ ਫੈਡਰੇਸ਼ਨ ਆਫ਼ ਇੰਡੀਆ ਦੇ ਕਾਰਜਕਾਰੀ ਪ੍ਰਧਾਨ ਡਾ. ਕੈਪਟਨ ਭੁਪਿੰਦਰ ਸਿੰਘ ਪੂਨੀਆਂ ਨੇ ਦੱਸਿਆ ਕਿ ਅਕਾਲ ਕਾਲਜ ਕੌਂਸਲ ਗੁਰਸਾਗਰ ਮਸਤੂਆਣਾ ਸਾਹਿਬ ਦੇ ਸਹਿਯੋਗ ਨਾਲ ਹੋਣ ਵਾਲੇ ਅਥਲੈਟਿਕਸ ਮੁਕਾਬਲਿਆਂ ਵਿਚ ਪੰਜਾਬ ਭਰ ਤੋਂ ਉਮਰ ਦੇ ਵੱਖ-ਵੱਖ ਵਰਗਾਂ ਨਾਲ ਸਬੰਧਿਤ ਕਰੀਬ 500 ਦੇ ਕਰੀਬ ਮਾਸਟਰ ਅਥਲੀਟ ਖਿਡਾਰੀ ਭਾਗ ਲੈਣਗੇ। ਜੇਤੂ ਅਥਲੀਟਾਂ ਨੂੰ ਸੋਨੇ, ਚਾਂਦੀ ਤੇ ਕਾਂਸੀ ਦੇ ਤਗਮਿਆਂ ਨਾਲ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ, ਬਲਦੇਵ ਸਿੰਘ ਭੰਮਾਵੱਦੀ, ਗੁਰਜੰਟ ਸਿੰਘ ਦੁੱਗਾਂ ਅਤੇ ਡਾ. ਜਤਿੰਦਰ ਦੇਵ ਹੋਰਾਂ ਨੇ ਦੱਸਿਆ ਕਿ ਮਾਸਟਰਜ਼ ਅਥਲੀਟਾਂ ਲਈ ਮੁਫ਼ਤ ਰਿਹਾਇਸ਼ ਅਤੇ ਖਾਣੇ ਆਦਿ ਦੀ ਸਹੂਲਤ ਵੀ ਦਿੱਤੀ ਜਾਵੇਗੀ।