12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਮਾਈ ਭਾਗੋ ਏ.ਐੱਫ.ਪੀ.ਆਈ. ਦੀਆਂ 17 ਮਹਿਲਾ ਕੈਡਿਟਾਂ ਵਲੋਂ ਐੱਨ.ਡੀ.ਏ. ਦੀ ਪ੍ਰੀਖਿਆ ਪਾਸ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੈਡਿਟਾਂ ਨੂੰ ਦਿੱਤੀ ਵਧਾਈ

ਐੱਸ. ਏ.

Ad Position 21
No active advertisement
ਮਾਈ ਭਾਗੋ ਏ.ਐੱਫ.ਪੀ.ਆਈ. ਦੀਆਂ ਐੱਨ.ਡੀ.ਏ. ਦੀ ਪ੍ਰੀਖਿਆ ਪਾਸ ਕਰਨ ਵਾਲੀਆਂ 17 ਮਹਿਲਾ ਕੈਡਿਟਾਂ ਦੀਆਂ ਤਸਵੀਰਾਂ। 13-10-2026
ਐੱਸ.ਏ.ਐੱਸ. ਨਗਰ, 12 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਮੁਹਾਲੀ ਸਥਿਤ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ 17 ਮਹਿਲਾ ਕੈਡਿਟਾਂ ਨੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਦੀ ਲਿਖਤੀ ਪ੍ਰੀਖਿਆ ਪਾਸ ਕਰਕੇ ਰਾਸ਼ਟਰੀ ਪੱਧਰ ’ਤੇ ਨਵਾਂ ਇਤਿਹਾਸ ਸਿਰਜਿਆ ਹੈ। ਇਹ ਕਿਸੇ ਵੀ ਸਰਕਾਰੀ ਸੰਸਥਾ, ਜਿਸ ਵਿਚ ਸੈਨਿਕ ਸਕੂਲ ਤੇ ਰਾਸ਼ਟਰੀ ਮਿਲਟਰੀ ਸਕੂਲ ਵੀ ਸ਼ਾਮਿਲ ਹਨ, ਵਲੋਂ ਐਨ.ਡੀ.ਏ. ਦੀ ਪ੍ਰੀਖਿਆ ਪਾਸ ਕਰਨ ਵਾਲੀਆਂ ਮਹਿਲਾ ਕੈਡਿਟਾਂ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਗਿਣਤੀ ਦੱਸੀ ਗਈ ਹੈ। ਸਫ਼ਲਤਾ ਹਾਸਲ ਕਰਨ ਵਾਲੀਆਂ ਕੈਡਿਟਾਂ ਵਿਚ ਤਨਵੀ, ਉਰਵੀ, ਸਿਮਰਨਪ੍ਰੀਤ ਕੌਰ, ਕੋਮਲਪ੍ਰੀਤ ਕੌਰ, ਪਹੁਲਜੀਤ ਕੌਰ, ਜਸਮੀਤ ਕੌਰ, ਮੁਸਕਾਨਪ੍ਰੀਤ ਕੌਰ, ਗਰਿਮਾ, ਅਨੀਸ਼ਾ, ਪ੍ਰਣਯਾ ਕਾਰਗਵਾਲ, ਜਸ਼ਨਦੀਪ ਕੌਰ, ਸਮ੍ਰਿਧੀ, ਅਰਸ਼ਕਿਰਨ ਕੌਰ, ਸਹਿਜਪ੍ਰੀਤ ਕੌਰ, ਜਪਨੀਤ ਕੌਰ, ਖੁਸ਼ੀ ਅਤੇ ਜਸਲੀਨ ਕੌਰ ਸ਼ਾਮਿਲ ਹਨ । ਜ਼ਿਕਰਯੋਗ ਹੈ ਕਿ ਐਨ.ਡੀ.ਏ. ਦੀਆਂ ਕੁੱਲ ਸੀਟਾਂ ਵਿਚੋਂ ਕੇਵਲ 6 ਫ਼ੀਸਦੀ ਸੀਟਾਂ ਲੜਕੀਆਂ ਲਈ ਰਾਖਵੀਆਂ ਹਨ, ਜਦਕਿ 94 ਫ਼ੀਸਦੀ ਸੀਟਾਂ ਲੜਕਿਆਂ ਲਈ ਹਨ । ਅਜਿਹੀਆਂ ਚੁਣੌਤੀਆਂ ਦੇ ਬਾਵਜੂਦ ਇਹ ਪ੍ਰਾਪਤੀ ਮਹਿਲਾਵਾਂ ਦੀ ਕਾਬਲੀਅਤ ਅਤੇ ਦ੍ਰਿੜ੍ਹ ਇਰਾਦੇ ਨੂੰ ਦਰਸਾਉਂਦੀ ਹੈ। ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਇਸ ਨੂੰ ਇਤਿਹਾਸਕ ਪ੍ਰਾਪਤੀ ਕਰਾਰ ਦਿੰਦਿਆਂ ਕੈਡਿਟਾਂ, ਉਨ੍ਹਾਂ ਦੇ ਪਰਿਵਾਰਾਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ । ਉਨ੍ਹਾਂ ਕਿਹਾ ਕਿ ਇਹ ਸਫ਼ਲਤਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਮਾਈ ਭਾਗੋ ਏ.ਐੱਫ.ਪੀ.ਆਈ. ਵਿਚ ਲੜਕੀਆਂ ਲਈ ਐਨ.ਡੀ.ਏ. ਤਿਆਰੀ ਵਿੰਗ ਸ਼ੁਰੂ ਕਰਨ ਦੇ ਫ਼ੈਸਲੇ ਦੀ ਸਫ਼ਲਤਾ ਦਾ ਪ੍ਰਮਾਣ ਹੈ। ਇਸ ਨਾਲ ਹਥਿਆਰਬੰਦ ਬਲਾਂ ਵਿਚ ਮਹਿਲਾਵਾਂ ਦੀ ਭਾਗੀਦਾਰੀ ਵਧਾਉਣ ਲਈ ਪੰਜਾਬ ਦੀ ਅਗਵਾਈ ਹੋਰ ਮਜ਼ਬੂਤ ਹੋਈ ਹੈ।
Ad Position 22
No active advertisement
ਪਿਛਲੀ ਖ਼ਬਰ ਕ੍ਰਿਕਟ ਦਾ ਚੈਂਪੀਅਨ ਹੁਣ ਬਣੇਗਾ ਕੈਂਸਰ ਖ਼ਾਤਮੇ ਦਾ ਚੈਂਪੀਅਨ ਯੁਵਰਾਜ ਸਿੰਘ ਪੰਜਾਬ ਵਿਚ ਵੱਡੇ ਪੱਧਰ ’ਤੇ ਸਕ੍ਰੀਨਿੰਗ ਮੁ... ਅਗਲੀ ਖ਼ਬਰ ਲਾਹੌਰ ਹਾਈ ਕੋਰਟ ਵਲੋਂ ਜੇਲ੍ਹ ਪ੍ਰਸ਼ਾਸਨ ਨੂੰ ਇਮਰਾਨ ਖ਼ਾਨ ਦੀ ਭੈਣ ਡਾ. ਉਜ਼ਮਾ ਨੂੰ ਦਿਲ ਦੀਆਂ ਦਵਾਈਆਂ ਮੁਹੱਈਆ ਕਰਵਾਉਣ ਦੇ...
Ad Position 24