ਸੀ.ਜੇ.ਪੀ. ਨੇ ਜੰਤਰ-ਮੰਤਰ ’ਤੇ ਪ੍ਰਦਰਸ਼ਨ ਲਈ ਦਿੱਲੀ ਪੁਲਿਸ ਤੋਂ ਮਨਜ਼ੂਰੀ ਮੰਗੀ-24 ਘੰਟਿਆਂ ਦਾ ਦਿੱਤਾ ਅਲਟੀਮੇਟਮ
ਨਵੀਂ ਦਿੱਲੀ, 12 ਅਕਤੂਬਰ (ਜਗਤਾਰ ਸਿੰਘ) -ਸੀ. ਜੇ.
ਨਵੀਂ ਦਿੱਲੀ, 12 ਅਕਤੂਬਰ (ਜਗਤਾਰ ਸਿੰਘ) -ਸੀ.ਜੇ.ਪੀ. (ਕਾਕਰੋਚ ਜਨਤਾ ਪਾਰਟੀ) ਆਗੂ ਆਸ਼ੂਤੋਸ਼ ਰੰਕਾ ਤੇ ਸੌਰਵ ਦਾਸ ਸੋਮਵਾਰ ਨੂੰ ਸੰਸਦ ਮਾਰਗ ਥਾਣੇ ਪਹੁੰਚੇ ਤਾਂ ਜੋ ਜੰਤਰ-ਮੰਤਰ ’ਤੇ ਸ਼ਾਂਤਮਈ ਪ੍ਰਦਰਸ਼ਨ ਲਈ ਕੋਈ ਤਾਰੀਖ ਤੈਅ ਕੀਤੀ ਜਾ ਸਕੇ। ਥਾਣੇ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ ਸੀ.ਜੇ.ਪੀ. ਆਗੂਆਂ ਨੇ ਕਿਹਾ ਕਿ ਉਹ ਪੁਲਿਸ ਨੂੰ 24 ਘੰਟਿਆਂ ਦਾ ਅਲਟੀਮੇਟਮ ਦੇਣਗੇ, ਨਹੀਂ ਤਾਂ ਉਹ ਪ੍ਰਦਰਸ਼ਨ ਲਈ ਮੁੜ ਸੱਦਾ ਦੇਣਗੇ। ਜਦੋਂ ਦੋਵੇਂ ਆਗੂ ਉੱਥੇ ਪਹੁੰਚੇ ਤਾਂ ਪੁਲਿਸ ਨੇ ਇਲਾਕੇ ਵਿਚ ਸੁਰੱਖਿਆ ਸਖ਼ਤ ਕਰ ਦਿੱਤੀ ਤੇ ਥਾਣੇ ਦੇ ਬਾਹਰਲੀ ਸੜਕ ਨੂੰ ਬੰਦ ਕਰ ਦਿੱਤਾ ਗਿਆ। ਥਾਣੇ ਦੇ ਬਾਹਰ ਜਨਤਕ ਐਲਾਨ ਕਰਕੇ ਲੋਕਾਂ ਨੂੰ ਸੁਰੱਖਿਆ ਪਾਬੰਦੀਆਂ ਤੇ ਮਨਾਹੀ ਦੇ ਹੁਕਮਾਂ ਦੀ ਪਾਲਣਾ ਕਰਨ, ਸ਼ਾਂਤੀ ਬਣਾਈ ਰੱਖਣ ਅਤੇ ਗੈਰ-ਕਾਨੂੰਨੀ ਇਕੱਠਾਂ ਤੋਂ ਬਚਣ ਲਈ ਕਿਹਾ ਗਿਆ। ਸੌਰਵ ਦਾਸ ਨੇ ਕਿਹਾ ਕਿ ਸ਼ਾਂਤਮਈ ਪ੍ਰਦਰਸ਼ਨ ਕਰਨਾ ਇਕ ਸੰਵਿਧਾਨਕ ਅਧਿਕਾਰ ਹੈ ਅਤੇ ਲੋਕ ਪਹਿਲਾਂ ਹੀ ਇਸ ਦੀ ਵਰਤੋਂ ਕਰ ਰਹੇ ਹਨ। ਪੁਲਿਸ ਹਮੇਸ਼ਾ ਸ਼ਿਕਾਇਤ ਕਰਦੀ ਹੈ ਕਿ ਸਾਨੂੰ 10 ਦਿਨ ਪਹਿਲਾਂ ਉਨ੍ਹਾਂ ਨਾਲ ਸੰਪਰਕ ਕਰਨਾ ਚਾਹੀਦਾ ਹੈ। ਅਸੀਂ ਹੁਣ ਫੈਸਲਾ ਉਨ੍ਹਾਂ ’ਤੇ ਛੱਡ ਰਹੇ ਹਾਂ ਤੇ ਉਨ੍ਹਾਂ ਨੂੰ ਤਾਰੀਖ ਤੇ ਸਮਾਂ ਦੱਸਣ ਲਈ ਕਹਿ ਰਹੇ ਹਾਂ। ਹਾਲਾਂਕਿ, ਅਸੀਂ ਉਨ੍ਹਾਂ ਨੂੰ ਇਸ ਮਾਮਲੇ ਨੂੰ ਲਟਕਾਉਣ ਨਹੀਂ ਦੇਵਾਂਗੇ। ਅਸੀਂ ਉਨ੍ਹਾਂ ਨੂੰ 24 ਘੰਟਿਆਂ ਦਾ ਅਲਟੀਮੇਟਮ ਦੇਵਾਂਗੇ।