14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਗੁਰਦੁਆਰਾ ਬੰਗਲਾ ਸਾਹਿਬ ਪੁਲਿਸ ਦਾਖ਼ਲੇ ਸੰਬੰਧੀ ਆਮ ਆਦਮੀ ਪਾਰਟੀ ਗੁੰਮਰਾਹ ਕਰ ਰਹੀ ਹੈ-ਆਰ. ਪੀ. ਸਿੰਘ

ਅੰਮ੍ਰਿਤਸਰ, 13 ਅਕਤੂਬਰ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਕੌਮੀ ਬੁਲਾਰੇ ਆਰ. ਪੀ.

Ad Position 21
No active advertisement
ਅਜੀਤ ਡੈਸਕ 14-10-2026
ਅੰਮ੍ਰਿਤਸਰ, 13 ਅਕਤੂਬਰ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਕੌਮੀ ਬੁਲਾਰੇ ਆਰ.ਪੀ. ਸਿੰਘ ਨੇ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਪੁਲਿਸ ਦੇ ਦਾਖ਼ਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਲਗਾਏ ਜਾ ਰਹੇ ਦੋਸ਼ਾਂ ਨੂੰ ਗੁੰਮਰਾਹਕੁਨ ਕਰਾਰ ਦਿੱਤਾ ਹੈ । ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਨਾਲ ਸਬੰਧਿਤ ਯੂਥ ਵਰਕਰਾਂ ਨੇ ਗੁਰਦੁਆਰਾ ਸਾਹਿਬ ਦੇ ਅੰਦਰ ਪੋਸਟਰ ਤੇ ਤਖ਼ਤੀਆਂ ਲਹਿਰਾ ਕੇ ਮੀਟਿੰਗ ਕੀਤੀ, ਜੋ ਸਿੱਖ ਧਾਰਮਿਕ ਮਰਿਆਦਾ ਦੇ ਉਲਟ ਹੈ । ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਰ. ਪੀ. ਸਿੰਘ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੇ ਅਸ਼ੋਕਾ ਗੇਟ ਵਾਲੇ ਪਾਸੇ ਤੋਂ ਲੋਕ ਆਮ ਤੌਰ ’ਤੇ ਜੁੱਤੀਆਂ ਪਾ ਕੇ ਲੰਘਦੇ ਹਨ ਤੇ ਇਹ ਰਸਤਾ ਪੁਲਿਸ ਹੈੱਡਕੁਆਰਟਰ ਵੱਲ ਜਾਂਦਾ ਹੈ । ਉਨ੍ਹਾਂ ਮੁਤਾਬਕ ਪੁਲਿਸ ਕਰਮਚਾਰੀ ਸਵੇਰੇ ਕਰੀਬ 11 ਵਜੇ ਇਸ ਰਸਤੇ ਤੋਂ ਲੰਘੇ, ਜਦਕਿ ‘ਆਪ’ ਨਾਲ ਸਬੰਧਿਤ ਲੋਕਾਂ ਨੇ ਦੁਪਹਿਰ 1.30 ਵਜੇ ਗੁਰਦੁਆਰਾ ਕੰਪਲੈਕਸ ਅੰਦਰ ਬੈਠਕ ਕਰਕੇ ਤਖ਼ਤੀਆਂ ਲਹਿਰਾਈਆਂ । ਭਾਜਪਾ ਆਗੂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੋਲ ‘ਆਪ’ ਵਿਧਾਇਕਾਂ ਵੱਲੋਂ ਕੀਤੀ ਗਈ ਮੰਗ ਨੂੰ ਬੇਤੁਕੀ ਦੱਸਦਿਆਂ ਦੋਸ਼ ਲਾਇਆ ਕਿ ਇਹ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਦੀ ਕੋਸ਼ਿਸ਼ ਹੈ। ਆਰ. ਪੀ. ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਇਹ ਮਾਮਲਾ ਘੱਟ ਗਿਣਤੀ ਕਮਿਸ਼ਨ ਕੋਲ ਉਠਾਇਆ ਸੀ। ਉਨ੍ਹਾਂ ਦੇ ਬਿਆਨ ਅਨੁਸਾਰ, ਕਮਿਸ਼ਨ ਅਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਦੀ ਸ਼ਿਕਾਇਤ ਦੇ ਆਧਾਰ ’ਤੇ ਦਿੱਲੀ ਪੁਲਿਸ ਨੇ ਅਰਵਿੰਦ ਕੇਜਰੀਵਾਲ ਵਿਰੁੱਧ ਐੱਫ.ਆਈ.ਆਰ. ਦਰਜ ਕੀਤੀ ਹੈ । ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਲਿਲ ਕਪੂਰ, ਸਾਬਕਾ ਵਿਧਾਇਕ ਹਰਜਿੰਦਰ ਸਿੰਘ ਠੇਕੇਦਾਰ, ਗੁਰਪ੍ਰਤਾਪ ਸਿੰਘ ਟਿੱਕਾ, ਡਾ: ਜਸਵਿੰਦਰ ਸਿੰਘ ਢਿੱਲੋਂ, ਰੀਨਾ ਜੇਤਲੀ, ਸੁਖਮਿੰਦਰ ਸਿੰਘ ਪਿੰਟੂ, ਸਰਚਾਂਦ ਸਿੰਘ ਖਿਆਲਾ, ਬਖ਼ਸ਼ੀ ਰਾਮ ਅਰੋੜਾ, ਅਨੰਦ ਸ਼ਰਮਾ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪੀ.ਜੀ. ਦੇ ਕਮਰੇ ਵਿਚੋਂ 24 ਸਾਲਾ ਨੌਜਵਾਨ ਦੀ ਲਾਸ਼ ਮਿਲੀ ਅਗਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਵਿਧਾਇਕ ਗਿਆਸਪੁਰਾ ਵਿਰੁੱਧ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ
Ad Position 24