14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪੰਜਾਬੀ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨਾ ਸਮੇਂ ਦੀ ਲੋੜ - ਪ੍ਰੋ . ਕਰਮਜੀਤ ਸਿੰਘ

ਅੰਮ੍ਰਿਤਸਰ, 13 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੰਮ੍ਰਿਤਸਰ ਦੀ 450ਵੀਂ ਵਰ੍ਹੇਗੰਢ ਨੂੰ ਸਮਰਪਿਤ ਜ਼ੋਨਲ ਯੁਵਕ ਮੇਲੇ ਦਾ ਸ਼ਾਨਦਾਰ ਆਗਾਜ਼ ਹੋਇਆ। ਇਸ ਮੌਕੇ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ.

Ad Position 21
No active advertisement
ਅਜੀਤ ਡੈਸਕ 14-10-2026
ਅੰਮ੍ਰਿਤਸਰ, 13 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੰਮ੍ਰਿਤਸਰ ਦੀ 450ਵੀਂ ਵਰ੍ਹੇਗੰਢ ਨੂੰ ਸਮਰਪਿਤ ਜ਼ੋਨਲ ਯੁਵਕ ਮੇਲੇ ਦਾ ਸ਼ਾਨਦਾਰ ਆਗਾਜ਼ ਹੋਇਆ। ਇਸ ਮੌਕੇ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਨੇ ਕਿਹਾ ਕਿ ਯੁਵਕ ਮੇਲੇ ਵਿਦਿਆਰਥੀਆਂ ਦੀ ਸਿਰਜਣਾਤਮਕਤਾ ਨੂੰ ਨਿਖਾਰਨ, ਆਤਮ-ਵਿਸ਼ਵਾਸ ਵਧਾਉਣ ਤੇ ਉਨ੍ਹਾਂ ਦੀ ਸ਼ਖ਼ਸੀਅਤ ਦੇ ਸਰਬਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ, ਕਲਾਤਮਕ ਪਰੰਪਰਾਵਾਂ ਅਤੇ ਸਾਹਿਤਕ ਵਿਰਸੇ ਨਾਲ ਜੋੜਨ ਦਾ ਮਹੱਤਵਪੂਰਨ ਮਾਧਿਅਮ ਹਨ। ਅੰਮ੍ਰਿਤਸਰ ਦੀ 450ਵੀਂ ਵਰ੍ਹੇਗੰਢ ਦੇ ਮੱਦੇਨਜ਼ਰ ਇਨ੍ਹਾਂ ਗਤੀਵਿਧੀਆਂ ਦੀ ਮਹੱਤਤਾ ਹੋਰ ਵੀ ਵਧ ਜਾਂਦੀ ਹੈ। ਸਮਾਗਮ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ ਗੁਰਜੋਤ ਕੌਰ ਹਮਦਰਦ, ਸੈਨੇਟ ਮੈਂਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਅਦਾਰਾ ‘ਅਜੀਤ’ ਦੇ ਸੀਨੀਅਰ ਐਗਜ਼ੀਕਿਊਟਿਵ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਯੁਵਕ ਮੇਲੇ ਨੌਜਵਾਨਾਂ ਅੰਦਰ ਛੁਪੀ ਪ੍ਰਤਿਭਾ ਨੂੰ ਉਜਾਗਰ ਕਰਨ ਤੇ ਉਨ੍ਹਾਂ ਵਿਚ ਆਤਮ-ਵਿਸ਼ਵਾਸ, ਅਨੁਸ਼ਾਸਨ ਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਲਈ ਮਹੱਤਵਪੂਰਨ ਮੰਚ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਦਾ ਉਦੇਸ਼ ਸਿਰਫ਼ ਕਿਤਾਬੀ ਗਿਆਨ ਪ੍ਰਾਪਤ ਕਰਨਾ ਅਤੇ ਚੰਗੇ ਅੰਕ ਹਾਸਲ ਕਰਨਾ ਹੀ ਨਹੀਂ, ਸਗੋਂ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਕਰਨਾ ਵੀ ਹੈ। ਆਪਣੀਆਂ ਵਿਦਿਆਰਥੀ ਜੀਵਨ ਦੀਆਂ ਯਾਦਾਂ ਸਾਂਝੀਆਂ ਕਰਦਿਆਂ ਗੁਰਜੋਤ ਕੌਰ ਹਮਦਰਦ ਨੇ ਕਿਹਾ ਕਿ ਯੂਨੀਵਰਸਿਟੀ ਆਉਣ ’ਤੇ ਉਨ੍ਹਾਂ ਨੂੰ ਮੁੜ ਆਪਣੇ ਵਿਦਿਆਰਥੀ ਜੀਵਨ ਵਿਚ ਪਰਤਣ ਦਾ ਅਹਿਸਾਸ ਹੁੰਦਾ ਹੈ । ਉਨ੍ਹਾਂ ਵਿਦਿਆਰਥੀਆਂ ਨੂੰ ਇਸ ਕੀਮਤੀ ਸਮੇਂ ਦਾ ਵੱਧ ਤੋਂ ਵੱਧ ਲਾਭ ਉਠਾਉਣ, ਆਪਣੀ ਪ੍ਰਤਿਭਾ ਪਛਾਣਨ ਅਤੇ ਭਵਿੱਖ ਲਈ ਮਜ਼ਬੂਤ ਨੀਂਹ ਤਿਆਰ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਨੌਜਵਾਨਾਂ ਦੀ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਤੇ ਸੱਭਿਆਚਾਰਕ ਵਿਰਾਸਤ ਦੀ ਸੰਭਾਲ ਲਈ ਪ੍ਰੋ. ਕਰਮਜੀਤ ਸਿੰਘ ਦੀ ਅਗਵਾਈ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀਆਂ ਦੀ ਜ਼ਿੰਮੇਵਾਰੀ ਵਿਦਿਆਰਥੀਆਂ ਨੂੰ ਸਿੱਖਿਆ ਦੇਣ ਦੇ ਨਾਲ-ਨਾਲ ਸਮਾਜ ਦੀ ਬਿਹਤਰੀ ਵਿਚ ਯੋਗਦਾਨ ਪਾਉਣਾ ਵੀ ਹੈ। ਅੰਮ੍ਰਿਤਸਰ ਦੀ 450ਵੀਂ ਵਰ੍ਹੇਗੰਢ ਦੇ ਸਮਾਗਮਾਂ ਨਾਲ ਯੁਵਕ ਮੇਲੇ ਨੂੰ ਜੋੜਨਾ ਇਸ ਦਿਸ਼ਾ ਵਿਚ ਸ਼ਲਾਘਾਯੋਗ ਉਪਰਾਲਾ ਹੈ। ਅੰਤ ਵਿਚ ਉਨ੍ਹਾਂ ਵਿਦਿਆਰਥੀਆਂ ਨੂੰ ਹਰ ਮੁਕਾਬਲੇ ਵਿਚ ਪੂਰੇ ਉਤਸ਼ਾਹ, ਅਨੁਸ਼ਾਸਨ ਅਤੇ ਖੇਡ ਭਾਵਨਾ ਨਾਲ ਭਾਗ ਲੈਣ ਦੀ ਅਪੀਲ ਕੀਤੀ। ਇਸ ਤੋਂ ਪਹਿਲਾਂ ਪ੍ਰੋ: ਕਰਮਜੀਤ ਸਿੰਘ, ਗੁਰਜੋਤ ਕੌਰ ਹਮਦਰਦ, ਯੂਥ ਫੈਸਟੀਵਲ ਦੇ ਇੰਚਾਰਜ ਅਮਨਦੀਪ ਸਿੰਘ ਵਲੋਂ ਸ਼ੰਮ੍ਹਾ ਰੌਸ਼ਨ ਕਰਕੇ ਯੁਵਕ ਮੇਲੇ ਦਾ ਆਗਾਜ਼ ਕੀਤਾ ਉਪਰੰਤ ਖਚਾ-ਖਚ ਭਰੇ ਦਸ਼ਮੇਸ਼ ਆਡੀਟੋਰੀਅਮ ’ਚ ਵਿਦਿਆਰਥੀ ਕਲਾਕਾਰਾਂ ਨੇ ਗਿੱਧਾ, ਮੁਹਾਵਰੇਦਾਰ ਵਾਰਤਾਲਾਪ, ਵਾਰ ਗਾਇਨ, ਕਵੀਸ਼ਰੀ ਅਤੇ ਕੋਰੀਓਗ੍ਰਾਫੀ, ਕਵੀ ਦਰਬਾਰ, ਸ਼ਾਸਤਰੀ ਗਾਇਨ, ਸ਼ਾਸਤਰੀ ਸਾਜ਼ ਸੰਗੀਤ, ਚਿੱਤਰਕਾਰੀ, ਕੋਲਾਜ, ਰੰਗੋਲੀ, ਫੁਲਕਾਰੀ, ਪੋਸਟਰ ਮੇਕਿੰਗ, ਮਿੱਟੀ ਦੇ ਮਾਡਲ ਬਣਾਉਣ, ਕਾਰਟੂਨਿੰਗ ਅਤੇ ਮੌਕੇ ’ਤੇ ਫੋਟੋਗ੍ਰਾਫੀ ਆਦਿ ’ਚ ਆਪਣੀ ਕਲਾ ਦਾ ਭਰਪੂਰ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪ੍ਰੋ: ਅਮਨਦੀਪ ਸਿੰਘ ਅਤੇ ਸਮੁੱਚੀ ਟੀਮ ਵਲੋਂ ਗੁਰਜੋਤ ਕੌਰ ਹਮਦਰਦ ਅਤੇ ਪ੍ਰੋ: ਕਰਮਜੀਤ ਸਿੰਘ ਦਾ ਨਿੱਘਾ ਸਵਾਗਤ ਕਰਦਿਆ ਸਨਮਾਨਿਤ ਕੀਤਾ। ਇਸ ਮੌਕੇ ਪ੍ਰੋ: ਬਲਜੀਤ ਕੌਰ, ਪ੍ਰੋ: ਅਮਨਪ੍ਰੀਤ ਕੌਰ, ਪਰਵਿੰਦਰ ਸਿੰਘ ਸੈਕਟਰੀ, ‘ਅਜੀਤ’ ਉਪ ਦਫ਼ਤਰ ਅੰਮਿ੍ਤਸਰ ਦੇ ਇੰਚਾਰਜ ਜਸਵੰਤ ਸਿੰਘ ਜੱਸ, ਅਰਜਨ ਸਰਹਾਲੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਰਪਾਲ ਸਿੰਘ ਚੀਮਾ , ਅਮਨ ਅਰੋੜਾ , ਗੁਰਮੀਤ ਸਿੰਘ ਖੁੱਡੀਆਂ ਦੀ ਭਾਰਤੀ ਕਿਸਾਨ ਯੂਨੀਅਨ ( ਏਕਤਾ ਉਗਰਾਹਾਂ ) ਦੇ ਆਗੂਆਂ ਨਾ... ਅਗਲੀ ਖ਼ਬਰ ਮੁੱਖ ਮੰਤਰੀ ਮਾਨ ਦਾ ਸਾਬਕਾ ਓ.ਐਸ.ਡੀ. ਕਾਂਗਰਸ ਵਿਚ ਸ਼ਾਮਿਲ
Ad Position 24