ਕਮਲਜੀਤ ਸਿੰਘ ਹੇਅਰ ਭਾਜਪਾ ਐਨ. ਆਰ. ਆਈ. ਸੈੱਲ ਦੇ ਸੂਬਾ ਕੋਆਰਡੀਨੇਟਰ ਨਿਯੁਕਤ
ਜਲੰਧਰ, 13 ਅਕਤੂਬਰ (ਜਸਪਾਲ ਸਿੰਘ)-ਜਲੰਧਰ ਦੇ ਪ੍ਰਸਿੱਧ ਹੋਟਲ ਕਾਰੋਬਾਰੀ ਅਤੇ ਐਨ. ਆਰ.
ਜਲੰਧਰ, 13 ਅਕਤੂਬਰ (ਜਸਪਾਲ ਸਿੰਘ)-ਜਲੰਧਰ ਦੇ ਪ੍ਰਸਿੱਧ ਹੋਟਲ ਕਾਰੋਬਾਰੀ ਅਤੇ ਐਨ. ਆਰ. ਆਈ. ਸਭਾ ਪੰਜਾਬ ਦੇ ਸਾਬਕਾ ਪ੍ਰਧਾਨ ਕਮਲਜੀਤ ਸਿੰਘ ਹੇਅਰ ਨੂੰ ਭਾਰਤੀ ਜਨਤਾ ਪਾਰਟੀ ਵਲੋਂ ਐਨ. ਆਰ. ਆਈ. ਸੈੱਲ ਦਾ ਸੂਬਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਐਨ. ਆਰ. ਆਈ. ਸਭਾ ਦੇ ਪ੍ਰਧਾਨ ਹੁੰਦੇ ਹੋਏ ਕਮਲਜੀਤ ਸਿੰਘ ਹੇਅਰ ਨੇ ਆਪਣੇ ਕਾਰਜਕਾਲ ਦੌਰਾਨ 20 ਤੋਂ ਵੱਧ ਦੇਸ਼ਾਂ ਵਿਚ ਆਪਣੇ ਖ਼ਰਚੇ ’ਤੇ ਐਨ. ਆਰ. ਆਈ. ਵਿੰਗ ਸਥਾਪਤ ਕੀਤੇ ਤੇ ਪ੍ਰਵਾਸੀ ਪੰਜਾਬੀਆਂ ਦੇ ਹਿੱਤਾਂ ਲਈ ਅਨੇਕਾਂ ਕੰਮ ਕੀਤੇ ਸਨ । ਉਨ੍ਹਾਂ ਵਲੋਂ ਐਨ. ਆਰ. ਆਈਜ਼ ਦੀ ਬਿਹਤਰੀ ਲਈ ਕੀਤੇ ਗਏ ਕੰਮਾਂ ਨੂੰ ਦੇਖਦੇ ਹੋਏ ਭਾਰਤੀ ਜਨਤਾ ਪਾਰਟੀ ਦੀ ਉੱਚ ਲੀਡਰਸ਼ਿਪ ਵਲੋਂ ਕਮਲਜੀਤ ਸਿੰਘ ਹੇਅਰ ਨੂੰ ਐਨ. ਆਰ. ਆਈ. ਵਿੰਗ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ’ਚ ਐਨ. ਆਰ. ਆਈਜ਼ ਦੀ ਅਹਿਮ ਭੂਮਿਕਾ ਹੋਵੇਗੀ।