13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪਾਕਿ ’ਚ ਵੱਡਾ ਰੇਲ ਹਾਦਸਾ: ਮੁਲਤਾਨ ਨੇੜੇ ਰਹਿਮਾਨ ਬਾਬਾ ਐਕਸਪ੍ਰੈੱਸ ਪਟੜੀ ਤੋਂ ਉੱਤਰੀ; 6 ਮੌਤਾਂ, 30 ਜ਼ਖ਼ਮੀ

ਅੰਮ੍ਰਿਤਸਰ, 13 ਅਕਤੂਬਰ (ਸੁਰਿੰਦਰ ਕੋਛੜ)-ਲਹਿੰਦੇ ਪੰਜਾਬ ’ਚ ਅੱਜ ਸਵੇਰੇ ਇਕ ਭਿਆਨਕ ਰੇਲ ਹਾਦਸਾ ਵਾਪਰਿਆ। ਕਰਾਚੀ ਤੋਂ ਪਿਸ਼ਾਵਰ ਜਾ ਰਹੀ ਰਹਿਮਾਨ ਬਾਬਾ ਐਕਸਪ੍ਰੈੱਸ ਮੁਲਤਾਨ ਦੇ ਸ਼ੇਰ ਸ਼ਾਹ ਪੁਲ ਨੇੜੇ ਪਟੜੀ ਤੋਂ ਉਤਰ ਗਈ।

Ad Position 21
No active advertisement
ਅਜੀਤ ਡੈਸਕ 14-10-2026
ਅੰਮ੍ਰਿਤਸਰ, 13 ਅਕਤੂਬਰ (ਸੁਰਿੰਦਰ ਕੋਛੜ)-ਲਹਿੰਦੇ ਪੰਜਾਬ ’ਚ ਅੱਜ ਸਵੇਰੇ ਇਕ ਭਿਆਨਕ ਰੇਲ ਹਾਦਸਾ ਵਾਪਰਿਆ। ਕਰਾਚੀ ਤੋਂ ਪਿਸ਼ਾਵਰ ਜਾ ਰਹੀ ਰਹਿਮਾਨ ਬਾਬਾ ਐਕਸਪ੍ਰੈੱਸ ਮੁਲਤਾਨ ਦੇ ਸ਼ੇਰ ਸ਼ਾਹ ਪੁਲ ਨੇੜੇ ਪਟੜੀ ਤੋਂ ਉਤਰ ਗਈ। ਪੁਲਿਸ ਮੁਤਾਬਿਕ ਇਹ ਹਾਦਸਾ ਸਵੇਰੇ ਲਗਭਗ 5:15 ਵਜੇ ਵਾਪਰਿਆ, ਜਿਸ ’ਚ 6 ਲੋਕਾਂ ਦੀ ਮੌਤ ਹੋ ਗਈ ਅਤੇ 30 ਹੋਰ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸੇ ਦੌਰਾਨ ਟਰੇਨ ਦੇ ਸਾਰੇ 14 ਡੱਬੇ ਪਟੜੀ ਤੋਂ ਉੱਤਰ ਗਏ। ਪੁਲਿਸ ਅਤੇ ਬਚਾਅ ਕਾਰਜ ਟੀਮਾਂ ਮੁਤਾਬਿਕ ਜ਼ਖ਼ਮੀਆਂ ਨੂੰ ਤੁਰੰਤ ਮੁਲਤਾਨ ਦੇ ਨਿਸ਼ਤਰ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਘਟਨਾ ਸਥਾਨ ’ਤੇ ਉੱਥੋਂ ਦੀ ਸਥਾਨਕ ਪੁਲਿਸ ਅਤੇ ਰਾਹਤ ਟੀਮਾਂ ਵਲੋਂ ਬਚਾਅ ਕਾਰਜ ਲਗਾਤਾਰ ਜਾਰੀ ਸਨ। ਇਸ ਦੌਰਾਨ ਇਕ ਯਾਤਰੀ ਨੇ ਦਾਅਵਾ ਕੀਤਾ ਕਿ ਹਾਦਸੇ ਤੋਂ ਪਹਿਲਾਂ ਰੋਹੜੀ ਨੇੜੇ ਟਰੇਨ ਦੇ ਨੌਵੇਂ ਡੱਬੇ ਦੇ ਨਟ-ਬੋਲਟ ਦੀ ਮੁਰੰਮਤ ਕੀਤੀ ਗਈ ਸੀ। ਹਾਲਾਂਕਿ ਇਸ ਦਾਅਵੇ ਦੀ ਸੁਤੰਤਰ ਤੌਰ ’ਤੇ ਪੁਸ਼ਟੀ ਨਹੀਂ ਹੋ ਸਕੀ ਹੈ ਅਤੇ ਨਾ ਹੀ ਇਹ ਸਪਸ਼ਟ ਹੈ ਕਿ ਇਸ ਮੁਰੰਮਤ ਦਾ ਹਾਦਸੇ ਨਾਲ ਕੋਈ ਸਿੱਧਾ ਸੰਬੰਧ ਸੀ ਜਾਂ ਨਹੀਂ। ਪਾਕਿ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਜਾਨੀ ਨੁਕਸਾਨ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਕੈਨੇਡਾ ਦੇ ਮੰਤਰੀ ਰਣਦੀਪ ਸਿੰਘ ਸਰਾਏ ਨੇ ਢਾਕਾ ਦੇ ਇਤਿਹਾਸਕ ਗੁਰਦੁਆਰਾ ਨਾਨਕਸ਼ਾਹੀ ਵਿਖੇ ਮੱਥਾ ਟੇਕਿਆ ਅਗਲੀ ਖ਼ਬਰ ਸੰਜੇ ਵਰਮਾ ਬਹੁਚਰਚਿਤ ਕਤਲ ਕਾਂਡ ’ਚ ਤਿੰਨ ਮੁਲਜ਼ਮਾਂ ਨੂੰ ਵੱਖ-ਵੱਖ ਜੇਲ੍ਹਾਂ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ
Ad Position 24