13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਕੈਨੇਡਾ ਦੇ ਮੰਤਰੀ ਰਣਦੀਪ ਸਿੰਘ ਸਰਾਏ ਨੇ ਢਾਕਾ ਦੇ ਇਤਿਹਾਸਕ ਗੁਰਦੁਆਰਾ ਨਾਨਕਸ਼ਾਹੀ ਵਿਖੇ ਮੱਥਾ ਟੇਕਿਆ

ਤਰਨ ਤਾਰਨ, 13 ਅਕਤੂਬਰ (ਹਰਿੰਦਰ ਸਿੰਘ)-ਸੰਪਰਦਾਇ ਕਾਰ ਸੇਵਾ ਸੰਤ ਬਾਬਾ ਤਾਰਾ ਸਿੰਘ ਸਰਹਾਲੀ ਸਾਹਿਬ ਦੈ ਮੁਖੀ ਸੰਤ ਬਾਬਾ ਸੁੱਖਾ ਸਿੰਘ ਅਤੇ ਸੰਤ ਬਾਬਾ ਹਾਕਮ ਸਿੰਘ ਵਲੋਂ ਸਾਲ 2004 ਤੋਂ ਬੰਗਲਾਦੇਸ਼ ਦੇ ਗੁਰਦੁਆਰਿਆਂ ਦੀ ਕਾਰ ਸੇਵਾ ਕਰਵਾਈ ਜਾ ਰਹੀ ਹੈ ਤੇ ਸਾਲ ਵਿਚ ਦੋ ਵਾਰ ਸਿੱਖ ਸ਼ਰਧਾਲੂਆਂ ਦਾ ਜਥਾ ਵੀ ਗੁਰਧਾਮਾਂ ਦੇ ਦਰਸ਼ਨ ਲਈ ਬੰਗਲਾਦੇਸ਼ ਭੇਜਿਆ ਜਾਂਦਾ ਹੈ। ਅੱਜ ਕੈਨੇਡਾ ਦੇ ਅੰਤਰਰਾਸ਼ਟਰੀ ਵਿਕਾਸ ਮਾਮਲਿਆਂ ਬਾਰੇ ਰਾਜ ਮੰਤਰੀ ਰਣਦੀਪ ਸਿੰਘ ਸਰਾਏ ਨੇ ਬੰਗਲਾਦੇਸ਼ ਦੇ ਆਪਣੇ ਸਰਕਾਰੀ ਦੌਰੇ ਦੌਰਾਨ ਢਾਕਾ ਸਥਿਤ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਨਾਨਕਸ਼ਾਹੀ ਦੇ ਦਰਸ਼ਨ ਕੀਤੇ।

Ad Position 21
No active advertisement
ਅਜੀਤ ਡੈਸਕ 14-10-2026
ਤਰਨ ਤਾਰਨ, 13 ਅਕਤੂਬਰ (ਹਰਿੰਦਰ ਸਿੰਘ)-ਸੰਪਰਦਾਇ ਕਾਰ ਸੇਵਾ ਸੰਤ ਬਾਬਾ ਤਾਰਾ ਸਿੰਘ ਸਰਹਾਲੀ ਸਾਹਿਬ ਦੈ ਮੁਖੀ ਸੰਤ ਬਾਬਾ ਸੁੱਖਾ ਸਿੰਘ ਅਤੇ ਸੰਤ ਬਾਬਾ ਹਾਕਮ ਸਿੰਘ ਵਲੋਂ ਸਾਲ 2004 ਤੋਂ ਬੰਗਲਾਦੇਸ਼ ਦੇ ਗੁਰਦੁਆਰਿਆਂ ਦੀ ਕਾਰ ਸੇਵਾ ਕਰਵਾਈ ਜਾ ਰਹੀ ਹੈ ਤੇ ਸਾਲ ਵਿਚ ਦੋ ਵਾਰ ਸਿੱਖ ਸ਼ਰਧਾਲੂਆਂ ਦਾ ਜਥਾ ਵੀ ਗੁਰਧਾਮਾਂ ਦੇ ਦਰਸ਼ਨ ਲਈ ਬੰਗਲਾਦੇਸ਼ ਭੇਜਿਆ ਜਾਂਦਾ ਹੈ। ਅੱਜ ਕੈਨੇਡਾ ਦੇ ਅੰਤਰਰਾਸ਼ਟਰੀ ਵਿਕਾਸ ਮਾਮਲਿਆਂ ਬਾਰੇ ਰਾਜ ਮੰਤਰੀ ਰਣਦੀਪ ਸਿੰਘ ਸਰਾਏ ਨੇ ਬੰਗਲਾਦੇਸ਼ ਦੇ ਆਪਣੇ ਸਰਕਾਰੀ ਦੌਰੇ ਦੌਰਾਨ ਢਾਕਾ ਸਥਿਤ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਨਾਨਕਸ਼ਾਹੀ ਦੇ ਦਰਸ਼ਨ ਕੀਤੇ। ਇਸ ਮੌਕੇ ਉਨ੍ਹਾਂ ਦੇ ਨਾਲ ਕੈਨੇਡਾ ਦੇ ਉੱਚ ਅਧਿਕਾਰੀਆਂ ਦਾ ਵਫ਼ਦ ਵੀ ਮੌਜੂਦ ਸੀ। ਗੁਰਦੁਆਰਾ ਨਾਨਕਸ਼ਾਹੀ ਵਿਖੇ ਪਹੁੰਚਣ ’ਤੇ ਬੰਗਲਾਦੇਸ਼ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਫ਼ਦ ਦਾ ਨਿੱਘਾ ਸਵਾਗਤ ਕੀਤਾ ਗਿਆ ਤੇ ਸਿਰੋਪਾਉ ਬਖਸ਼ਿਸ਼ ਕੀਤਾ। ਇਸ ਮੌਕੇ ਕਮੇਟੀ ਦੇ ਪ੍ਰਧਾਨ ਅਮਰ ਚੰਦ, ਮੀਤ ਪ੍ਰਧਾਨ ਡਾ. ਮ੍ਰਿਤਿਉਂਜਯ ਕੁਮਾਰ ਰਾਏ (ਡਾ. ਐੱਮ.ਕੇ. ਰਾਏ) ਅਤੇ ਜਨਰਲ ਸਕੱਤਰ ਤਪੋਸ ਲਾਲ ਚੌਧਰੀ ਸਮੇਤ ਹੋਰ ਅਹੁਦੇਦਾਰ ਮੌਜੂਦ ਸਨ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਜਗਪ੍ਰੀਤ ਸਿੰਘ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਹੋਈ ਮੁਲਾਕਾਤ ਦੌਰਾਨ ਮੰਤਰੀ ਰਣਦੀਪ ਸਿੰਘ ਸਰਾਏ ਨੇ ਸਥਾਨਕ ਗੁਰਦੁਆਰਾ ਸਾਹਿਬਾਨ ਨੂੰ ਦਰਪੇਸ਼ ਸਮੱਸਿਆਵਾਂ ਤੇ ਚੁਣੌਤੀਆਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਕੈਨੇਡਾ ਸਰਕਾਰ ਇਨ੍ਹਾਂ ਮਸਲਿਆਂ ਦੇ ਹੱਲ ਲਈ ਬੰਗਲਾਦੇਸ਼ ਸਰਕਾਰ ਨਾਲ ਵਿਚਾਰ-ਵਟਾਂਦਰਾ ਕਰੇਗੀ। ਸੰਪਰਦਾਇ ਸਕੱਤਰ ਹਰਭਜਨ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਸ ਦੌਰੇ ਬਾਰੇ ਜਾਣਕਾਰੀ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਖੇਤੀਬਾੜੀ ਮੰਤਰੀ ਖੁੱਡੀਆਂ ਵਲੋਂ ਮੁਹਾਲੀ ਵਿਖੇ ਸੂਬੇ ਦੀ ਤੀਜੀ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬ ਦਾ ਉਦਘਾਟਨ ਅਗਲੀ ਖ਼ਬਰ ਪਾਕਿ ’ਚ ਵੱਡਾ ਰੇਲ ਹਾਦਸਾ: ਮੁਲਤਾਨ ਨੇੜੇ ਰਹਿਮਾਨ ਬਾਬਾ ਐਕਸਪ੍ਰੈੱਸ ਪਟੜੀ ਤੋਂ ਉੱਤਰੀ; 6 ਮੌਤਾਂ, 30 ਜ਼ਖ਼ਮੀ
Ad Position 24