13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਆਈ.ਐੱਸ.ਆਈ. ਵਲੋਂ ਪੁਲਿਸ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੀ ਸਾਜਿਸ਼ ਬੇਨਕਾਬ

ਅੰਮ੍ਰਿਤਸਰ, 13 ਅਕਤੂਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਪੁਲਿਸ ਨੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ. ਐੱਸ.

Ad Position 21
No active advertisement
ਅਜੀਤ ਡੈਸਕ 14-10-2026
ਅੰਮ੍ਰਿਤਸਰ, 13 ਅਕਤੂਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਪੁਲਿਸ ਨੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ.ਐੱਸ.ਆਈ. ਨਾਲ ਕਥਿਤ ਤੌਰ ’ਤੇ ਜੁੜੇ ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਅਨੁਸਾਰ, ਇਸ ਕਾਰਵਾਈ ਦੌਰਾਨ ਪੁਲਿਸ ਅਦਾਰਿਆਂ ’ਤੇ ਸੰਭਾਵੀ ਹਮਲਿਆਂ ਦੀ ਸਾਜ਼ਿਸ਼ ਨੂੰ ਨਾਕਾਮ ਕਰਨ ਦੇ ਨਾਲ-ਨਾਲ ਖਾਸਾ ਫੌਜੀ ਛਾਉਣੀ ਨੇੜੇ ਹੋਏ ਆਈ.ਈ.ਡੀ. ਧਮਾਕੇ ਦੇ ਮਾਮਲੇ ਨੂੰ ਵੀ ਸੁਲਝਾ ਲਿਆ ਗਿਆ ਹੈ। ਸਰਹੱਦੀ ਜ਼ੋਨ ਦੇ ਆਈ.ਜੀ.ਪੀ. ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਦੋ ਆਪਸ ਵਿਚ ਜੁੜੇ ਮਾਮਲਿਆਂ ਵਿਚ ਕੁੱਲ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਕੋਲੋਂ ਇੱਕ ਹੈਂਡ ਗ੍ਰਨੇਡ, ਇੱਕ 9 ਐੱਮ.ਐੱਮ. ਪਿਸਤੌਲ ਅਤੇ ਪੰਜ ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ। ਪੁਲਿਸ ਅਦਾਰਿਆਂ ’ਤੇ ਹਮਲੇ ਦੀ ਕਥਿਤ ਸਾਜ਼ਿਸ਼ ਦੇ ਮਾਮਲੇ ਵਿਚ ਮੋਗਾ ਜ਼ਿਲ੍ਹੇ ਦੇ ਨਵਦੀਪ ਸਿੰਘ, ਸੈਮੂਅਲ ਉਰਫ਼ ਸਾਮੂ ਅਤੇ ਸੰਦੀਪ ਸਿੰਘ ਉਰਫ਼ ਟਿੱਡੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੂਜੇ ਮਾਮਲੇ ਵਿਚ ਅੰਮ੍ਰਿਤਸਰ ਜ਼ਿਲ੍ਹੇ ਦੇ ਅਟਾਰੀ ਇਲਾਕੇ ਦੇ ਰਮਨਦੀਪ ਸਿੰਘ, ਜੱਜਪ੍ਰੀਤ ਸਿੰਘ ਅਤੇ ਅਰਸ਼ਦੀਪ ਸਿੰਘ ਉਰਫ਼ ਕੇਕੜਾ ਪੁਲਿਸ ਦੀ ਗ੍ਰਿਫ਼ਤ ਵਿਚ ਆਏ ਹਨ। ਪੁਲਿਸ ਮੁਤਾਬਕ, 5 ਮਈ 2026 ਦੀ ਰਾਤ ਕਰੀਬ 11 ਵਜੇ ਖਾਸਾ ਛਾਉਣੀ ਵਿਚ ਬ੍ਰਿਗੇਡ ਸੁਰੱਖਿਆ ਕੰਧ ਨੇੜੇ ਆਈ.ਈ.ਡੀ. ਧਮਾਕਾ ਹੋਇਆ ਸੀ। ਮੁੱਢਲੀ ਜਾਂਚ ਵਿਚ ਨੈੱਟਵਰਕ ਦੇ ਵਿਦੇਸ਼ੀ ਤਸਕਰਾਂ ਅਤੇ ਆਈ.ਐੱਸ.ਆਈ. ਦੇ ਕਥਿਤ ਕਾਰਕੁਨਾਂ ਨਾਲ ਸਬੰਧ ਸਾਹਮਣੇ ਆਏ ਹਨ। ਇਸ ਮੌਕੇ ਐੱਸ.ਐੱਸ.ਪੀ. ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ, ਐੱਸ.ਪੀ. (ਜਾਂਚ) ਰਮਨਦੀਪ ਸਿੰਘ, ਐੱਸ.ਪੀ. ਅਪਰੇਸ਼ਨ ਗਗਨਦੀਪ ਸਿੰਘ, ਡੀ.ਐੱਸ.ਪੀ. ਡਿਟੈਕਟਿਵ ਗੁਰਿੰਦਰਪਾਲ ਸਿੰਘ ਨਾਗਰਾ ਅਤੇ ਡੀ.ਐੱਸ.ਪੀ. ਅਟਾਰੀ ਯਾਦਵਿੰਦਰ ਸਿੰਘ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਲੰਬਿਤ ਮੰਗਾਂ ਦੇ ਹੱਲ ਲਈ ਅੜਿੱਕੇ ਦੂਰ ਕੀਤੇ ਜਾ ਰਹੇ-ਹਰਪਾਲ ਸਿੰਘ ਚੀਮਾ ਅਗਲੀ ਖ਼ਬਰ ਖੇਤੀਬਾੜੀ ਮੰਤਰੀ ਖੁੱਡੀਆਂ ਵਲੋਂ ਮੁਹਾਲੀ ਵਿਖੇ ਸੂਬੇ ਦੀ ਤੀਜੀ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬ ਦਾ ਉਦਘਾਟਨ
Ad Position 24