ਪੰਜਾਬ ’ਚ ਨਸ਼ਾ ਵਿਰੋਧੀ ਕਾਰਕੁੰਨਾਂ ਦੀ ਸੁਰੱਖਿਆ ’ਤੇ ਖੜ੍ਹੇ ਹੋਏ ਸਵਾਲ-ਕਲੇਰ
ਚੰਡੀਗੜ੍ਹ, 13 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਨੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ’ਚ ਪੰਜਾਬ ਸਰਕਾਰ ਨੂੰ ਘੇਰਦਿਆਂ ਦੋਸ਼ ਲਾਇਆ ਕਿ ਸੂਬੇ ’ਚ ਨਸ਼ਾ ਵਿਰੋਧੀ ਕਾਰਕੁਨਾਂ ਅਤੇ ਸਮਾਜ ਸੇਵੀਆਂ ਦੀ ਜਾਨ ਸੁਰੱਖਿਅਤ ਨਹੀਂ ਹੈ।
ਚੰਡੀਗੜ੍ਹ, 13 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਨੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ’ਚ ਪੰਜਾਬ ਸਰਕਾਰ ਨੂੰ ਘੇਰਦਿਆਂ ਦੋਸ਼ ਲਾਇਆ ਕਿ ਸੂਬੇ ’ਚ ਨਸ਼ਾ ਵਿਰੋਧੀ ਕਾਰਕੁਨਾਂ ਅਤੇ ਸਮਾਜ ਸੇਵੀਆਂ ਦੀ ਜਾਨ ਸੁਰੱਖਿਅਤ ਨਹੀਂ ਹੈ। ਪਾਰਟੀ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਦੋਸ਼ ਲਗਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਆਮ ਲੋਕਾਂ ਦੀ ਸੁਰੱਖਿਆ ਦੀ ਬਜਾਏ ਆਪਣੀ ਪਾਰਟੀ ਦੇ ਆਗੂਆਂ ਨੂੰ ਸੁਰੱਖਿਆ ਦੇਣ ਵੱਲ ਵਧੇਰੇ ਧਿਆਨ ਦੇ ਰਹੀ ਹੈ। ਉਨ੍ਹਾਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਸਿਆਸੀ ਸਰਪ੍ਰਸਤੀ ਮਿਲਣ ਦੇ ਦੋਸ਼ ਲਾਉਂਦਿਆਂ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ।