13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਫ਼ਾਜ਼ਿਲਕਾ ’ਚ 10 ਰੁਪਏ ਲਈ ਨੌਜਵਾਨ ਦਾ ਕਤਲ

ਫ਼ਾਜ਼ਿਲਕਾ, 13 ਅਕਤੂਬਰ (ਦਵਿੰਦਰ ਪਾਲ ਸਿੰਘ)-ਸਰਹੱਦੀ ਪਿੰਡ ਚੱਕ ਪੱਖੀ ਵਿਖੇ ਮਹਿਜ਼ 10 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਹੋਏ ਝਗੜੇ ਦੌਰਾਨ 26 ਸਾਲਾ ਨੌਜਵਾਨ ਜਗਮੀਤ ਸਿੰਘ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਘਟਨਾ ਦੀ ਸਾਰੀ ਵਾਰਦਾਤ ਨੇੜੇ ਲੱਗੇ ਸੀ.

Ad Position 21
No active advertisement
ਜਗਮੀਤ ਦੀ ਪੁਰਾਣੀ ਤਸਵੀਰ। 14-10-2026
ਫ਼ਾਜ਼ਿਲਕਾ, 13 ਅਕਤੂਬਰ (ਦਵਿੰਦਰ ਪਾਲ ਸਿੰਘ)-ਸਰਹੱਦੀ ਪਿੰਡ ਚੱਕ ਪੱਖੀ ਵਿਖੇ ਮਹਿਜ਼ 10 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਹੋਏ ਝਗੜੇ ਦੌਰਾਨ 26 ਸਾਲਾ ਨੌਜਵਾਨ ਜਗਮੀਤ ਸਿੰਘ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਘਟਨਾ ਦੀ ਸਾਰੀ ਵਾਰਦਾਤ ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ ਹੈ। ਜਾਣਕਾਰੀ ਅਨੁਸਾਰ ਜਗਮੀਤ ਸਿੰਘ ਆਪਣੇ ਦੋਸਤ ਬੇਅੰਤ ਸਿੰਘ ਨਾਲ ਪਿੰਡ ਵਿਚ ਮੋਮੋਜ਼ ਦੀ ਰੇਹੜੀ ’ਤੇ ਖਾਣਾ ਖਾਣ ਗਿਆ ਸੀ। ਖਾਣੇ ਦੇ ਪੈਸਿਆਂ ਦੇ ਹਿਸਾਬ ਦੌਰਾਨ 10 ਰੁਪਏ ਨੂੰ ਲੈ ਕੇ ਉਸ ਦੀ ਰੇਹੜੀ ਚਾਲਕਾਂ ਨਾਲ ਬਹਿਸ ਹੋ ਗਈ, ਜੋ ਬਾਅਦ ਵਿਚ ਹੱਥੋਪਾਈ ਅਤੇ ਹਿੰਸਕ ਝੜਪ ਵਿਚ ਬਦਲ ਗਈ। ਦੋਸ਼ ਹੈ ਕਿ ਇਸ ਦੌਰਾਨ ਰੇਹੜੀ ਚਾਲਕਾਂ ਨੇ ਜਗਮੀਤ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਝਗੜੇ ਦੀ ਸੂਚਨਾ ਮਿਲਣ ’ਤੇ ਜਗਮੀਤ ਦੇ ਪਿਤਾ ਲੱਖਾ ਸਿੰਘ ਮੌਕੇ ’ਤੇ ਪਹੁੰਚੇ ਅਤੇ ਆਪਣੇ ਪੁੱਤਰ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਪਰੰਤੂ ਉਨ੍ਹਾਂ ਦੀਆਂ ਅੱਖਾਂ ਸਾਹਮਣੇ ਹੀ ਹਮਲਾਵਰਾਂ ਨੇ ਜਗਮੀਤ ਦੇ ਸੀਨੇ ਵਿੱਚ ਚਾਕੂ ਮਾਰ ਦਿੱਤਾ। ਪੇਟ ਅਤੇ ਛਾਤੀ ਵਿਚ ਗੰਭੀਰ ਸੱਟਾਂ ਲੱਗਣ ਕਾਰਨ ਜਗਮੀਤ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਗਮੀਤ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਪੁਰਾਣੇ ਮੋਟਰਸਾਈਕਲ ਖਰੀਦਣ-ਵੇਚਣ ਦਾ ਕਾਰੋਬਾਰ ਕਰਦਾ ਸੀ। ਉਹ ਆਪਣੇ ਪਿੱਛੇ ਪਤਨੀ ਅਤੇ ਦੋ ਛੋਟੀਆਂ ਧੀਆਂ ਛੱਡ ਗਿਆ ਹੈ। ਘਟਨਾ ਤੋਂ ਬਾਅਦ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਗਟਾਇਆ ਅਤੇ ਸਾਰੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੱਕ ਅੰਤਿਮ ਸਸਕਾਰ ਨਾ ਕਰਨ ਦਾ ਐਲਾਨ ਕੀਤਾ। ਜਾਂਚ ਅਧਿਕਾਰੀ ਇੰਸਪੈਕਟਰ ਪਰਮਜੀਤ ਕਾਰ ਨੇ ਦੱਸਿਆ ਕਿ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਦੋ ਮੁਲਜ਼ਮਾਂ ਵਿਰੁੱਧ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਸੀ.ਸੀ.ਟੀ.ਵੀ. ਫੁਟੇਜ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵਲੋਂ ਸਚਿਨ ਪਾਇਲਟ, ਪਰਗਟ ਸਿੰਘ ਤੇ ਹੋਰ ਸੀਨੀਅਰ ਆਗੂਆਂ ਨਾਲ ਮੀਟਿੰਗ ਅਗਲੀ ਖ਼ਬਰ ਭੋਗ ’ਤੇ ਵਿਸ਼ੇਸ਼ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਮਰਜੀਤ ਸਿੰਘ ਭਲਾਈਪੁਰ
Ad Position 24