ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਲੰਬਿਤ ਮੰਗਾਂ ਦੇ ਹੱਲ ਲਈ ਅੜਿੱਕੇ ਦੂਰ ਕੀਤੇ ਜਾ ਰਹੇ-ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 13 ਅਕਤੂਬਰ (ਅਜੀਤ ਬਿਊਰੋ) - ਸੂਬੇ ਦੇ ਮੁਲਾਜ਼ਮਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇੱਥੇ ਸਿੱਖਿਆ ਵਿਭਾਗ ਦੀਆਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਅਹਿਮ ਮੀਟਿੰਗਾਂ ਕੀਤੀਆਂ । ਇਨ੍ਹਾਂ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਫ਼ਦਾਂ ਦੀਆਂ ਗੱਲਾਂ ਨੂੰ ਬੜੇ ਧਿਆਨ ਨਾਲ ਸੁਣਿਆ ਤੇ ਉਨ੍ਹਾਂ ਦੇ ਮੰਗ ਪੱਤਰਾਂ ’ਤੇ ਵਿਸਥਾਰ ਨਾਲ ਚਰਚਾ ਕੀਤੀ ।
ਚੰਡੀਗੜ੍ਹ, 13 ਅਕਤੂਬਰ (ਅਜੀਤ ਬਿਊਰੋ) - ਸੂਬੇ ਦੇ ਮੁਲਾਜ਼ਮਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇੱਥੇ ਸਿੱਖਿਆ ਵਿਭਾਗ ਦੀਆਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਅਹਿਮ ਮੀਟਿੰਗਾਂ ਕੀਤੀਆਂ । ਇਨ੍ਹਾਂ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਫ਼ਦਾਂ ਦੀਆਂ ਗੱਲਾਂ ਨੂੰ ਬੜੇ ਧਿਆਨ ਨਾਲ ਸੁਣਿਆ ਤੇ ਉਨ੍ਹਾਂ ਦੇ ਮੰਗ ਪੱਤਰਾਂ ’ਤੇ ਵਿਸਥਾਰ ਨਾਲ ਚਰਚਾ ਕੀਤੀ । ਉਨ੍ਹਾਂ ਯੂਨੀਅਨ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ, ਪੰਜਾਬ ਸਰਕਾਰ ਤੁਹਾਡੀਆਂ ਜਾਇਜ਼ ਮੰਗਾਂ ਪ੍ਰਤੀ ਪੂਰੀ ਤਰ੍ਹਾਂ ਹਮਦਰਦੀ ਰੱਖਦੀ ਹੈ ਅਤੇ ਉਨ੍ਹਾਂ ’ਤੇ ਸਰਗਰਮੀ ਨਾਲ ਕੰਮ ਕਰ ਰਹੀ ਹੈ । ਵਿੱਤ ਮੰਤਰੀ ਨੇ ਕਿਹਾ ਯੂਨੀਅਨਾਂ ਦੁਆਰਾ ਉਠਾਈਆਂ ਗਈਆਂ ਜ਼ਿਆਦਾਤਰ ਪ੍ਰਮੁੱਖ ਮੰਗਾਂ ਪਹਿਲਾਂ ਹੀ ਪੂਰਾ ਹੋਣ ਦੇ ਅੰਤਿਮ ਪੜਾਅ ’ਤੇ ਹਨ ਅਤੇ ਜਲਦੀ ਹੀ ਇਨ੍ਹਾਂ ਦਾ ਸਕਾਰਾਤਮਕ ਹੱਲ ਹੋਵੇਗਾ । ਸਿੱਖਿਆ ਖੇਤਰ ਦੇ ਵੱਖ-ਵੱਖ ਕਾਡਰਾਂ ਅਤੇ ਮਸਲਿਆਂ ਦੀ ਨੁਮਾਇੰਦਗੀ ਕਰਨ ਵਾਲੀਆਂ ਕਈ ਪ੍ਰਮੁੱਖ ਯੂਨੀਅਨਾਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਹਿੱਸਾ ਲੈਣ ਵਾਲੀਆਂ ਯੂਨੀਅਨਾਂ ਵਿਚ 180 ਈ.ਟੀ.ਟੀ. ਟੀਚਰਜ਼ ਯੂਨੀਅਨ (ਜੈ ਸਿੰਘ ਵਾਲਾ), ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ, 10 ਸਾਲ ਸਰਵਿਸ ਪੂਰੀ ਕਰ ਚੁੱਕੇ ਕੱਚੇ ਅਧਿਆਪਕ ਯੂਨੀਅਨ, ਸਰਵ (ਸਮਗਰਾ) ਸਿੱਖਿਆ ਅਭਿਆਨ ਦਫ਼ਤਰੀ ਕਰਮਚਾਰੀ ਯੂਨੀਅਨ, ਈ.ਟੀ.ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਅਤੇ ਅਨਏਡਿਡ ਸਟਾਫ ਆਫ ਏਡਿਡ ਸਕੂਲ ਫਰੰਟ ਸ਼ਾਮਿਲ ਸਨ । ਨੁਮਾਇੰਦਿਆਂ ਨੇ ਸੇਵਾਵਾਂ ਨੂੰ ਰੈਗੂਲਰ ਕਰਨ, ਖਾਲੀ ਅਸਾਮੀਆਂ ’ਤੇ ਭਰਤੀ, ਤਨਖਾਹ ਢਾਂਚੇ ਅਤੇ ਅਨਏਡਿਡ ਸਟਾਫ਼ ਲਈ ਸੁਰੱਖਿਆ ਨੀਤੀਆਂ ਵਰਗੇ ਮੁੱਦਿਆਂ ਸਬੰਧੀ ਵਿਸਥਾਰਤ ਮੰਗ ਪੱਤਰ ਸੌਂਪੇ । ਮੀਟਿੰਗਾਂ ਦੌਰਾਨ ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਵਲੋਂ ਵਿਕਾਸ ਸਾਹਨੀ, ਲਖਵਿੰਦਰ ਕੌਰ, ਅਮਨਦੀਪ ਧਾਲੀਵਾਲ, ਵਰੁਣ ਖੇੜਾ ਤੇ ਗੁਰਪ੍ਰੀਤ ਸਿੰਘ; 180 ਈ.ਟੀ.ਟੀ. ਟੀਚਰਜ਼ ਯੂਨੀਅਨ (ਜੈ ਸਿੰਘ ਵਾਲਾ) ਵਲੋਂ ਕਮਲ ਠਾਕੁਰ, ਸੋਹਣ ਸਿੰਘ, ਗੁਰਮੁਖ ਸਿੰਘ, ਗੌਰਵ ਕਾਂਤ, ਗੁਰਪ੍ਰੀਤ ਸਿੱਧੂ ਅਤੇ ਪਰਸ਼ੋਤਮ ਕੁਮਾਰ; 10 ਸਾਲ ਸਰਵਿਸ ਪੂਰੀ ਕਰ ਚੁੱਕੇ ਕੱਚੇ ਅਧਿਆਪਕ ਯੂਨੀਅਨ ਵਲੋਂ ਜਸਪਾਲ ਸਿੰਘ, ਮਮਤਾ ਅਤੇ ਮੰਜੂ ਦੇਵੀ; ਸਰਵ (ਸਮਗਰਾ) ਸਿੱਖਿਆ ਅਭਿਆਨ ਦਫ਼ਤਰੀ ਕਰਮਚਾਰੀ ਯੂਨੀਅਨ ਵਲੋਂ ਕੁਲਦੀਪ ਸਿੰਘ, ਅਮਨ ਥਾਪਰ ਜਵੀਲ; ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਵਲੋਂ ਸੁਨੀਲ ਫਾਜ਼ਿਲਕਾ, ਰਣਜੀਤ ਸਿੰਘ ਅਤੇ ਕਿਰਨਪਾਲ ਕੌਰ; ਅਤੇ ਅਨਏਡਿਡ ਸਟਾਫ਼ ਆਫ਼ ਏਡਿਡ ਸਕੂਲ ਫਰੰਟ ਵਲੋਂ ਨਿਰਭੈ ਸਿੰਘ, ਯਾਦਵਿੰਦਰ ਸਿੰਘ, ਭੁਪਿੰਦਰ ਸਿੰਘ ਅਤੇ ਕਰਨਦੀਪ ਸਿੰਘ ਨੇ ਆਪਣੇ ਮਸਲੇ ਅਤੇ ਮੰਗਾਂ ਪੇਸ਼ ਕੀਤੀਆਂ।