15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੀ ਜਾਂਚ ਸੀ.ਬੀ.ਆਈ. ਤੋਂ ਕਰਵਾਈ ਜਾਵੇ -ਵਡਾਲਾ

ਚੰਡੀਗੜ੍ਹ, 14 ਅਕਤੂਬਰ (ਪ੍ਰੋ . ਅਵਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ ਨੇ ਮੰਗ ਕੀਤੀ ਹੈ ਕਿ ਪਰਵਿੰਦਰ ਸਿੰਘ ਝੋਟਾ ਕਤਲ ਦੀ ਜਾਂਚ ਸੀ.

Ad Position 21
No active advertisement
ਅਜੀਤ ਡੈਸਕ 15-10-2026
ਚੰਡੀਗੜ੍ਹ, 14 ਅਕਤੂਬਰ (ਪ੍ਰੋ .ਅਵਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ ਨੇ ਮੰਗ ਕੀਤੀ ਹੈ ਕਿ ਪਰਵਿੰਦਰ ਸਿੰਘ ਝੋਟਾ ਕਤਲ ਦੀ ਜਾਂਚ ਸੀ.ਬੀ.ਆਈ ਤੋਂ ਕਰਵਾਈ ਜਾਣੀ ਚਾਹੀਦੀ ਹੈ ਤਾਂ ਜੋ ਸਾਰੀ ਸਾਜਿਸ਼ ਤੋਂ ਪਰਦਾ ਚੁੱਕਿਆ ਜਾਵੇ। ਕਿਉਂਕਿ ਕਤਲ ਕਰਨ ਵਾਲਾ ਆਦਮੀ ਗੋਲੀ ਚਲਾਉਣ ਤੋਂ ਪਹਿਲਾਂ ਕਿਸੇ ਨਾਲ ਫੋਨ ’ਤੇ ਗੱਲ ਕਰਦਾ ਹੈ। ਜਿਸ ਤੋਂ ਸ਼ੱਕ ਪੈਦਾ ਹੁੰਦਾ ਹੈ ਕਿ ਫੋਨ ’ਤੇ ਕਿਸੇ ਨੇ ਉਸਨੂੰ ਗੋਲੀ ਚਲਾਉਣ ਲਈ ਕਿਹਾ ਹੋਵੇਗਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਵਲੋਂ ਅੱਜ ਡਿਪਟੀ ਕਮਿਸ਼ਨਰਾਂ ਰਾਹੀਂ ਪੰਜਾਬ ਅਤੇ ਕੇਂਦਰ ਸਰਕਾਰ ਦੇ ਨਾਮ ਇਕ ਮੰਗ ਪੱਤਰ ਦਿੱਤਾ ਗਿਆ, ਜਿਸ ’ਤੇ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਇਹ ਮੰਗ ਪੱਤਰ ਜਥੇਬੰਦੀ ਦੇ ਸਾਰੇ ਜ਼ਿਲ੍ਹਾ ਜਥਿਆਂ ਵਲੋਂ ਜ਼ਿਲ੍ਹਾ ਪ੍ਰਧਾਨਾਂ ਦੀ ਅਗਵਾਈ ਹੇਠ ਦਿੱਤਾ ਗਿਆ। ਪਰਵਿੰਦਰ ਸਿੰਘ ਕਤਲ ਮਾਮਲੇ ਦੀ ਜਾਂਚ ਤੋਂ ਇਲਾਵਾ ਜਿਸ ਦੀਆਂ ਬਾਕੀ ਮੰਗਾਂ ਕਿਸਾਨੀ ਨਾਲ ਸੰਬੰਧਿਤ ਹਨ। ਕਿਉਂਕਿ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਸਮਝੇ ਜਾਂਦੇ ਮੰਡੀਕਰਨ ਢਾਂਚੇ ਦੇ ਤਿੰਨ ਮਜਬੂਤ ਥੰਮਾਂ ਕਿਸਾਨ, ਆੜ੍ਹਤੀਆ ਅਤੇ ਸ਼ੈਲਰ ਮਾਲਕਾਂ ਦੀ ਆਰਥਿਕਤਾ ’ਤੇ ਅਜਿਹੇ ਮਾਰੂ ਹਮਲੇ ਹੋ ਰਹੇ ਹਨ ਤਾਂ ਜੋ ਇਸ ਢਾਂਚੇ ਨੂੰ ਤਬਾਹ ਕਰਕੇ ਮੰਡੀ ਨੂੰ ਕਾਰਪੋਰੇਟ ਘਰਾਣਿਆ ਦੇ ਹਵਾਲੇ ਕੀਤਾ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਚੋਣ ਜ਼ਾਬਤੇ ਮਗਰੋਂ ‘ਆਪ’ ਨੂੰ ਪਿੰਡਾਂ ’ਚ ਨਹੀਂ ਵੜਨ ਦੇਣਗੇ ਲੋਕ: ਢਿੱਲੋਂ ਅਗਲੀ ਖ਼ਬਰ ਹਲਕਾ ਵਿਧਾਇਕ ਗਿਆਸਪੁਰਾ ਦਾ ਅਸਲ ਚਿਹਰਾ ਲੋਕਾਂ ਸਾਹਮਣੇ ਨੰਗਾ ਹੋਇਆ- ਹਲਕਾ ਇੰਚਾਰਜ ਮਦਨੀਪੁਰ
Ad Position 24