15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਚੋਣ ਜ਼ਾਬਤੇ ਮਗਰੋਂ ‘ਆਪ’ ਨੂੰ ਪਿੰਡਾਂ ’ਚ ਨਹੀਂ ਵੜਨ ਦੇਣਗੇ ਲੋਕ: ਢਿੱਲੋਂ

ਨਵੀਂ ਦਿੱਲੀ, 14 ਅਕਤੂਬਰ (ਅਜੀਤ ਬਿਊਰੋ)- ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਦੋਸ਼ ਲਾਇਆ ਕਿ ਪੰਜਾਬ ਵਿਚ ਨਸ਼ਿਆਂ ਦਾ ਕਾਰੋਬਾਰ ਵਧ ਰਿਹਾ ਹੈ ਤੇ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਹੁਦੇ ’ਤੇ ਬਣੇ ਰਹਿਣ ਦਾ ਨੈਤਿਕ ਅਧਿਕਾਰ ਨਹੀਂ ਹੈ ਤੇ ਉਨ੍ਹਾਂ ਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।

Ad Position 21
No active advertisement
ਅਜੀਤ ਡੈਸਕ 15-10-2026
ਨਵੀਂ ਦਿੱਲੀ, 14 ਅਕਤੂਬਰ (ਅਜੀਤ ਬਿਊਰੋ)- ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਦੋਸ਼ ਲਾਇਆ ਕਿ ਪੰਜਾਬ ਵਿਚ ਨਸ਼ਿਆਂ ਦਾ ਕਾਰੋਬਾਰ ਵਧ ਰਿਹਾ ਹੈ ਤੇ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਹੁਦੇ ’ਤੇ ਬਣੇ ਰਹਿਣ ਦਾ ਨੈਤਿਕ ਅਧਿਕਾਰ ਨਹੀਂ ਹੈ ਤੇ ਉਨ੍ਹਾਂ ਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਕੇਵਲ ਸਿੰਘ ਢਿੱਲੋਂ ਨੇ ਬੁੱਧਵਾਰ ਨੂੰ ਨਵੀਂ ਦਿੱਲੀ ਸਥਿਤ ਭਾਜਪਾ ਦੇ ਮੁੱਖ ਦਫ਼ਤਰ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਕੱਟੜ ਇਮਾਨਦਾਰੀ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ‘ਆਮ ਆਦਮੀ ਪਾਰਟੀ’ ਦੀ ਸਰਕਾਰ ਪੰਜਾਬ ਵਿਚ ਨਸ਼ਾ ਖ਼ਤਮ ਕਰਨ ’ਚ ਪੂਰੀ ਤਰ੍ਹਾਂ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਲੋਕ ‘ਆਪ’ ਦੇ ਨੁਮਾਇੰਦਿਆਂ ਨੂੰ ਪਿੰਡਾਂ ਵਿਚ ਵੜਨ ਨਹੀਂ ਦੇਣਗੇ । ਇਸ ਮੌਕੇ ਪਾਰਟੀ ਦੇ ਕੌਮੀ ਬੁਲਾਰੇ ਆਰ.ਪੀ. ਸਿੰਘ ਵੀ ਮੌਜੂਦ ਸਨ । ਢਿੱਲੋਂ ਨੇ ਤਰਨਤਾਰਨ ਦੇ ਖਾਲੜਾ ਸਰਹੱਦੀ ਖੇਤਰ ਵਿਚ 15 ਕਿਲੋ ਹੈਰੋਇਨ ਸਮੇਤ ਫੜੇ ਗਏ ਪੁਲਿਸ ਮੁਲਾਜ਼ਮ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਹ ਘਟਨਾ ਸਰਕਾਰ ਦੇ ਨਸ਼ਾ ਵਿਰੋਧੀ ਦਾਅਵਿਆਂ ’ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ।
Ad Position 22
No active advertisement
ਪਿਛਲੀ ਖ਼ਬਰ ਝੋਟੇ ਦੇ ਕਾਤਲਾਂ ਨੂੰ ਸ਼ਰੇਆਮ ਦਿੱਤੀ ਜਾਵੇ ਫਾਂਸੀ-ਸ਼ਾਹੀ ਇਮਾਮ ਪੰਜਾਬ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੀ ਜਾਂਚ ਸੀ.ਬੀ.ਆਈ. ਤੋਂ ਕਰਵਾਈ ਜਾਵੇ -ਵਡਾਲਾ
Ad Position 24