ਝੋਟੇ ਦੇ ਕਾਤਲਾਂ ਨੂੰ ਸ਼ਰੇਆਮ ਦਿੱਤੀ ਜਾਵੇ ਫਾਂਸੀ-ਸ਼ਾਹੀ ਇਮਾਮ ਪੰਜਾਬ
ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਮਾਨਸਾ ਵਿਚ ਨਸ਼ੇ ਖ਼ਿਲਾਫ਼ ਮੁਹਿੰਮ ਚਲਾ ਰਹੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੀ ਸ਼ਾਹੀ ਇਮਾਮ ਵਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਹੈ। ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨ ਲੁਧਿਆਣਵੀ ਨੇ ਕਿਹਾ ਕਿ ਸ਼ਰੇਆਮ ਨਸ਼ਾ ਵੇਚਣ ਵਾਲੀਆਂ ਤਾਕਤਾਂ ਵਲੋਂ ਕੀਤਾ ਗਿਆ ਕਤਲ ਕਿਸੇ ਤਰ੍ਹਾਂ ਵੀ ਬਖ਼ਸ਼ਣ ਯੋਗ ਨਹੀਂ ।
ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਮਾਨਸਾ ਵਿਚ ਨਸ਼ੇ ਖ਼ਿਲਾਫ਼ ਮੁਹਿੰਮ ਚਲਾ ਰਹੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੀ ਸ਼ਾਹੀ ਇਮਾਮ ਵਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਹੈ। ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨ ਲੁਧਿਆਣਵੀ ਨੇ ਕਿਹਾ ਕਿ ਸ਼ਰੇਆਮ ਨਸ਼ਾ ਵੇਚਣ ਵਾਲੀਆਂ ਤਾਕਤਾਂ ਵਲੋਂ ਕੀਤਾ ਗਿਆ ਕਤਲ ਕਿਸੇ ਤਰ੍ਹਾਂ ਵੀ ਬਖ਼ਸ਼ਣ ਯੋਗ ਨਹੀਂ । ਉਨ੍ਹਾਂ ਕਿਹਾ ਕਿ ਝੋਟੇ ਦੇ ਕਾਤਲਾਂ ਨੂੰ ਸਰੇ ਬਾਜ਼ਾਰ ਫਾਂਸੀ ਦਿੱਤੀ ਜਾਣੀ ਚਾਹੀਦੀ ਹੈ । ਪੰਜਾਬ ਪੁਲਿਸ ਨਸ਼ਾ ਵਿਰੋਧੀ ਤਾਕਤਾਂ ਦੇ ਖ਼ਿਲਾਫ਼ ਜ਼ੀਰੋ ਟੋਲਰੈਂਸ ਦੀ ਨੀਤੀ ਨੂੰ ਅਪਣਾਏ ਤੇ ਮਾਨਯੋਗ ਅਦਾਲਤ ਨੂੰ ਚਾਹੀਦਾ ਹੈ ਕਿ ਫਾਸਟ ਟਰੈਕ ਦੇ ਉੱਤੇ ਇਸ ਮੁਕੱਦਮੇ ਦੀ ਸੁਣਵਾਈ ਕੀਤੀ ਜਾਵੇ ।