15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਖ਼ੈਬਰ ਪਖਤੂਨਖਵਾ ’ਚ ਪੈਦਾ ਹੋਏ ਸੰਵਿਧਾਨਕ ਸੰਕਟ ਨਾਲ ਪਾਕਿ ਦੀ ਰਾਜਨੀਤੀ ਭਖੀ

ਅੰਮ੍ਰਿਤਸਰ, 14 ਅਕਤੂਬਰ (ਸੁਰਿੰਦਰ ਕੋਛੜ)-ਖ਼ੈਬਰ ਪਖਤੂਨਖਵਾ ’ਚ ਪੈਦਾ ਹੋਏ ਸਿਆਸੀ ਅਤੇ ਸੰਵਿਧਾਨਕ ਸੰਕਟ ਨੂੰ ਲੈ ਕੇ ਪਾਕਿਸਤਾਨ ਦੀ ਰਾਜਨੀਤੀ ਪੂਰੀ ਤਰ੍ਹਾਂ ਭਖ ਗਈ ਹੈ। ਪਾਕਿਸਤਾਨ ਪੀਪਲਜ਼ ਪਾਰਟੀ (ਪੀ.

Ad Position 21
No active advertisement
ਕੌਮੀ ਅਸੈਂਬਲੀ ’ਚ ਸੰਬੋਧਨ ਕਰਦੇ ਹੋਏ ਬਿਲਾਵਲ ਭੁੱਟੋ ਜ਼ਰਦਾਰੀ। ਤਸਵੀਰ ਰਾਹੀਂ : ਸੁਰਿੰਦਰ ਕੋਛੜ 15-10-2026
ਅੰਮ੍ਰਿਤਸਰ, 14 ਅਕਤੂਬਰ (ਸੁਰਿੰਦਰ ਕੋਛੜ)-ਖ਼ੈਬਰ ਪਖਤੂਨਖਵਾ ’ਚ ਪੈਦਾ ਹੋਏ ਸਿਆਸੀ ਅਤੇ ਸੰਵਿਧਾਨਕ ਸੰਕਟ ਨੂੰ ਲੈ ਕੇ ਪਾਕਿਸਤਾਨ ਦੀ ਰਾਜਨੀਤੀ ਪੂਰੀ ਤਰ੍ਹਾਂ ਭਖ ਗਈ ਹੈ। ਪਾਕਿਸਤਾਨ ਪੀਪਲਜ਼ ਪਾਰਟੀ (ਪੀ. ਪੀ. ਪੀ.) ਦੇ ਚੇਅਰਮੈਨ ਬਿਲਾਵਲ ਭੁੱਟੋ ਜ਼ਰਦਾਰੀ ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ’ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਕਿ ਪਾਰਟੀ ਨੇ ਆਪਣੀ ਹੀ ਸੂਬਾ ਸਰਕਾਰ ’ਤੇ ‘ਸਿਆਸੀ ਆਤਮਘਾਤੀ ਹਮਲਾ’ ਕੀਤਾ ਹੈ । ਕੌਮੀ ਅਸੈਂਬਲੀ ’ਚ ਬੋਲਦਿਆਂ ਬਿਲਾਵਲ ਭੁੱਟੋ ਨੇ ਕਿਹਾ ਕਿ ਖ਼ੈਬਰ ਪਖਤੂਨਖਵਾ ’ਚ ਐਮਰਜੈਂਸੀ ਅਤੇ ਰਾਜਪਾਲ ਰਾਜ ਲਗਾਉਣਾ ਕੇਂਦਰ ਸਰਕਾਰ ਦਾ ਆਖ਼ਰੀ ਚਾਰਾ ਸੀ । ਉਨ੍ਹਾਂ ਸੰਵਿਧਾਨ ਦੀ ਧਾਰਾ 232 ਦਾ ਹਵਾਲਾ ਦਿੰਦਿਆਂ ਦਾਅਵਾ ਕੀਤਾ ਕਿ ਪਾਕਿ ਸਰਕਾਰ ਨੇ ਇਸ ਅਸਾਧਾਰਨ ਕਦਮ ਤੋਂ ਬਚਣ ਲਈ ਵਿਰੋਧੀ ਧਿਰ ਨਾਲ ਲੰਮੀ ਗੱਲਬਾਤ ਕੀਤੀ, ਪਰ ਪੀ. ਟੀ. ਆਈ. ਦੀਆਂ ਗ਼ਲਤ ਨੀਤੀਆਂ ਤੇ ਗ਼ੈਰ-ਜ਼ਿੰਮੇਵਾਰਾਨਾ ਵਤੀਰੇ ਕਾਰਨ ਸਰਕਾਰ ਨੂੰ ਮਜਬੂਰਨ ਇਹ ਕਦਮ ਚੁੱਕਣਾ ਪਿਆ । ਉਨ੍ਹਾਂ ਕਿਹਾ ਕਿ ਸੂਬਾਈ ਸਰਕਾਰ ਦਹਿਸ਼ਤਗਰਦੀ ਵਿਰੁੱਧ ਲੜਾਈ ’ਚ ਕੇਂਦਰ ਨੂੰ ਸਹਿਯੋਗ ਦੇਣ ’ਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ । ਦੂਜੇ ਪਾਸੇ, ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ. ਐੱਮ. ਐੱਲ.-ਐੱਨ.) ਨੇ ਵੀ ਖ਼ੈਬਰ ਪਖਤੂਨਖਵਾ ’ਚ ਐਮਰਜੈਂਸੀ ਲਗਾਉਣ ਦੇ ਫ਼ੈਸਲੇ ਨੂੰ ਕੌਮੀ ਅਸੈਂਬਲੀ ਤੋਂ ਮਨਜ਼ੂਰੀ ਦਿਵਾਉਣ ਦੀ ਪੂਰੀ ਤਿਆਰੀ ਕਰ ਲਈ ਹੈ ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਹੱਤਿਆਕਾਂਡ ਨੂੰ ਲੈ ਕੇ ਅੱਜ ਪੰਜਾਬ ਦੇ ਟੋਲ ਪਲਾਜ਼ੇ ਰਹਿਣਗੇ ਟੋਲ ਮੁਕਤ - ਸੂਬਾ ਪ੍ਰਧਾਨ ਲਾਡੀ ਅਗਲੀ ਖ਼ਬਰ ਲੋਕਾਂ ਨੂੰ ਮਾਨਸਾ ਜਾਣ ਤੋਂ ਰੋਕਣ ਲਈ ਪੁਲਿਸ ਨੇ ਸਟੈਂਡਰਡ ਚੌਕ ਵਿਖੇ ਕੀਤੀ ਨਾਕਾਬੰਦੀ
Ad Position 24