15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

4,500 ਸਕੂਲਾਂ ਦੇ ਵਿਦਿਆਰਥੀਆਂ ਨੇ ਸਕੂਲ ਪੱਧਰੀ ਮੁਕਾਬਲਿਆਂ ’ਚ ਲਿਆ ਹਿੱਸਾ-ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 14 ਅਕਤੂਬਰ (ਅਜੀਤ ਬਿਊਰੋ) - ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਕਰਵਾਏ ਜਾ ਰਹੇ ਸਕੂਲ ਪੱਧਰੀ ਮੁਕਾਬਲਿਆਂ ਵਿਚ ਸੂਬੇ ਭਰ ਦੇ ਕਰੀਬ 4,500 ਸਕੂਲਾਂ ਦੇ 5,52,677 ਵਿਦਿਆਰਥੀਆਂ ਨੇ ਹਿੱਸਾ ਲਿਆ ਹੈ । ਮਈ ਤੋਂ ਅਕਤੂਬਰ 2026 ਤੱਕ ਚੱਲਣ ਵਾਲੇ ਇਨ੍ਹਾਂ ਮੁਕਾਬਲਿਆਂ ਵਿਚ ਪ੍ਰਸ਼ਨੋਤਰੀ, ਚਿੱਤਰਕਾਰੀ, ਲੇਖ ਰਚਨਾ ਅਤੇ ਭਾਸ਼ਣ ਮੁਕਾਬਲੇ ਸ਼ਾਮਲ ਹਨ, ਜਿਨ੍ਹਾਂ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਮਹਾਨ ਗੁਰੂ ਜੀ ਵੱਲੋਂ ਦਿੱਤੇ ਬਰਾਬਰੀ, ਸਮਾਜਿਕ ਸਦਭਾਵਨਾ ਅਤੇ ਨਿਆਂ ਦੇ ਸੰਦੇਸ਼ ਨਾਲ ਜੋੜਨਾ ਹੈ।

Ad Position 21
No active advertisement
ਅਜੀਤ ਡੈਸਕ 15-10-2026
ਚੰਡੀਗੜ੍ਹ, 14 ਅਕਤੂਬਰ (ਅਜੀਤ ਬਿਊਰੋ) - ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਕਰਵਾਏ ਜਾ ਰਹੇ ਸਕੂਲ ਪੱਧਰੀ ਮੁਕਾਬਲਿਆਂ ਵਿਚ ਸੂਬੇ ਭਰ ਦੇ ਕਰੀਬ 4,500 ਸਕੂਲਾਂ ਦੇ 5,52,677 ਵਿਦਿਆਰਥੀਆਂ ਨੇ ਹਿੱਸਾ ਲਿਆ ਹੈ । ਮਈ ਤੋਂ ਅਕਤੂਬਰ 2026 ਤੱਕ ਚੱਲਣ ਵਾਲੇ ਇਨ੍ਹਾਂ ਮੁਕਾਬਲਿਆਂ ਵਿਚ ਪ੍ਰਸ਼ਨੋਤਰੀ, ਚਿੱਤਰਕਾਰੀ, ਲੇਖ ਰਚਨਾ ਅਤੇ ਭਾਸ਼ਣ ਮੁਕਾਬਲੇ ਸ਼ਾਮਲ ਹਨ, ਜਿਨ੍ਹਾਂ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਮਹਾਨ ਗੁਰੂ ਜੀ ਵੱਲੋਂ ਦਿੱਤੇ ਬਰਾਬਰੀ, ਸਮਾਜਿਕ ਸਦਭਾਵਨਾ ਅਤੇ ਨਿਆਂ ਦੇ ਸੰਦੇਸ਼ ਨਾਲ ਜੋੜਨਾ ਹੈ। ਇਸ ਸਬੰਧੀ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਇਨ੍ਹਾਂ ਸਕੂਲ ਪੱਧਰੀ ਮੁਕਾਬਲਿਆਂ ਦਾ ਉਦੇਸ਼ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਸਿੱਖਿਆਵਾਂ ਅਤੇ ਫ਼ਲਸਫ਼ੇ ਤੋਂ ਜਾਣੂ ਕਰਵਾਉਣਾ ਅਤੇ ਉਨ੍ਹਾਂ ਨੂੰ ਬਰਾਬਰੀ, ਸਮਾਜਿਕ ਸਦਭਾਵਨਾ, ਆਪਸੀ ਭਾਈਚਾਰਕ ਸਾਂਝ ਅਤੇ ਨਿਆਂ ਦੇ ਆਦਰਸ਼ਾਂ ਨੂੰ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ 5.5 ਲੱਖ ਤੋਂ ਵੱਧ ਵਿਦਿਆਰਥੀਆਂ ਦੀ ਸ਼ਮੂਲੀਅਤ ਇਸ ਸਕੂਲ ਪੱਧਰੀ ਪਹਿਲਕਦਮੀ ਦੀ ਵਿਆਪਕ ਪਹੁੰਚ ਨੂੰ ਦਰਸਾਉਂਦੀ ਹੈ।
Ad Position 22
No active advertisement
ਪਿਛਲੀ ਖ਼ਬਰ ਸਰਹੱਦੀ ਪਿੰਡਾਂ ’ਚ ਡਰੋਨਾਂ ਰਾਹੀਂ ਤਸਕਰੀ ਕਾਰਨ ਸਹਿਮ ਦਾ ਮਾਹੌਲ ਸੁਰਿੰਦਰ ਕੋਛੜ ਅਗਲੀ ਖ਼ਬਰ ਨਾਜਾਇਜ਼ ਮਾਈਨਿੰਗ ਮਾਮਲੇ ’ਚ ਸੀ.ਬੀ.ਆਈ. ਦੀ ਟੀਮ ਮਾਈਨਿੰਗ ਵਿਭਾਗ ਦੇ ਹੁਸ਼ਿਆਰਪੁਰ ਦਫ਼ਤਰ ਪੁੱਜੀ
Ad Position 24