14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਰਾਜਾ ਵੜਿੰਗ ਨੇ ਮਾਨਸਾ ਵਿਚ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

ਮਾਨਸਾ, 14 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਕਾਂਗਰਸ ਦੇ ਆਗੂ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਮਾਨਸਾ ਵਿਚ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਨੇ ਇਸ ਕਤਲ ਦੀ ਸਖ਼ਤ ਨਿੰਦਾ ਕਰਦਿਆਂ ਇਸਨੂੰ ਪੰਜਾਬ ਵਿਚ ਵਿਗੜ ਰਹੀ ਕਾਨੂੰਨ ਵਿਵਸਥਾ ਦੀ ਇੱਕ ਚਿੰਤਾਜਨਕ ਤਸਵੀਰ ਕਰਾਰ ਦਿੱਤਾ ।

Ad Position 21
No active advertisement
ਅਜੀਤ ਡੈਸਕ 15-10-2026
ਮਾਨਸਾ, 14 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਕਾਂਗਰਸ ਦੇ ਆਗੂ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਮਾਨਸਾ ਵਿਚ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਨੇ ਇਸ ਕਤਲ ਦੀ ਸਖ਼ਤ ਨਿੰਦਾ ਕਰਦਿਆਂ ਇਸਨੂੰ ਪੰਜਾਬ ਵਿਚ ਵਿਗੜ ਰਹੀ ਕਾਨੂੰਨ ਵਿਵਸਥਾ ਦੀ ਇੱਕ ਚਿੰਤਾਜਨਕ ਤਸਵੀਰ ਕਰਾਰ ਦਿੱਤਾ । ਵੜਿੰਗ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਇੱਕ ਨੌਜਵਾਨ ਦਾ ਕਤਲ ਪੰਜਾਬ ਤੇ ਦੁਨੀਆ ਭਰ ਵਿਚ ਵੱਸਦੇ ਪੰਜਾਬੀਆਂ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ । ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਇੱਕ ਵਾਰ ਫਿਰ ਨਸ਼ਿਆਂ ਦੇ ਖ਼ਤਰੇ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਤੇ ਆਪਣੇ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਿਚ ਸੂਬਾ ਸਰਕਾਰ ਦੀ ਨਾਕਾਮੀ ਨੂੰ ਉਜਾਗਰ ਕੀਤਾ ਹੈ । ਪਰਿਵਾਰ ਨਾਲ ਆਪਣੀ ਪਹਿਲਾਂ ਦੀ ਹਮਾਇਤ ਨੂੰ ਯਾਦ ਕਰਦਿਆਂ ਵੜਿੰਗ ਨੇ ਕਿਹਾ ਕਿ ਤਿੰਨ ਸਾਲ ਪਹਿਲਾਂ, ਜਦੋਂ ਪਰਵਿੰਦਰ ਸਿੰਘ ਝੋਟਾ ਵਿਰੁੱਧ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਕਾਰਨ ਮਾਮਲਾ ਦਰਜ ਕੀਤਾ ਗਿਆ ਸੀ, ਤਾਂ ਉਹ ਪਰਿਵਾਰ ਦੇ ਨਾਲ ਖੜ੍ਹੇ ਸਨ। ਉਨ੍ਹਾਂ ਕਿਹਾ ਕਿ ਉਸ ਸਮੇਂ ਵੀ ਨਸ਼ਿਆਂ ਵਿਰੁੱਧ ਲੜਾਈ ਲਈ ਗੰਭੀਰ ਅਤੇ ਨਿਰਣਾਇਕ ਕਾਰਵਾਈ ਦੀ ਲੋੜ ਸੀ । ਪੰਜਾਬ ਕਾਂਗਰਸ ਦੀ ਅਗਲੀ ਕਾਰਵਾਈ ਦਾ ਐਲਾਨ ਕਰਦਿਆਂ ਵੜਿੰਗ ਨੇ ਕਿਹਾ ਕਿ ਪਾਰਟੀ ਨੇ ਇਨਸਾਫ਼ ਤੇ ਜਵਾਬਦੇਹੀ ਦੀ ਮੰਗ ਨੂੰ ਲੈ ਕੇ ਆਪਣੇ ਬਲਾਕਾਂ ਅਤੇ ਜ਼ਿਲ੍ਹਿਆਂ ਵਿਚ ਰੋਸ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਹੈ ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ (ਝੋਟਾ) ਕਤਲ ਮਾਮਲੇ ’ਚ ਸ਼੍ਰੋਮਣੀ ਕਮੇਟੀ ਵਲੋਂ ਅੱਜ ਦੇ ‘ਪੰਜਾਬ ਬੰਦ’ ਦਾ ਸਮਰਥਨ ਅਗਲੀ ਖ਼ਬਰ ਸਰਹੱਦੀ ਪਿੰਡਾਂ ’ਚ ਡਰੋਨਾਂ ਰਾਹੀਂ ਤਸਕਰੀ ਕਾਰਨ ਸਹਿਮ ਦਾ ਮਾਹੌਲ ਸੁਰਿੰਦਰ ਕੋਛੜ
Ad Position 24