14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਨਾਬਾਲਗ ਲੜਕੇ ਦੀ ਨਸ਼ੇ ਦਾ ਟੀਕਾ ਲਾਉਣ ਨਾਲ ਮੌਤ

ਗੱਗੋਮਾਹਲ, 14 ਅਕਤੂਬਰ (ਬਲਵਿੰਦਰ ਸਿੰਘ ਸੰਧੂ)-ਸਰਹੱਦੀ ਪਿੰਡ ਸੁਲਤਾਨ ਮਾਹਲ ਦੇ ਨਾਬਾਲਗ ਪ੍ਰਭਜੋਤ ਸਿੰਘ (17) ਪੁੱਤਰ ਮਹਿਲ ਸਿੰਘ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋ ਗਈ । ਮੌਕੇ ਤੋਂ ਇਕੱਤਰ ਜਾਣਕਾਰੀ ਅਨੁਸਾਰ ਪ੍ਰਭਜੋਤ ਸਿੰਘ ਮਾਪਿਆਂ ਦਾ ਇੱਕਲੌਤਾ ਪੁੱਤਰ ਸੀ ਤੇ ਉਸਨੂੰ ਨਸ਼ੇ ਦੀ ਭੈੜੀ ਲਤ ਲੱਗ ਚੁੱਕੀ ਸੀ ।

Ad Position 21
No active advertisement
ਅਜੀਤ ਡੈਸਕ 15-10-2026
ਗੱਗੋਮਾਹਲ, 14 ਅਕਤੂਬਰ (ਬਲਵਿੰਦਰ ਸਿੰਘ ਸੰਧੂ)-ਸਰਹੱਦੀ ਪਿੰਡ ਸੁਲਤਾਨ ਮਾਹਲ ਦੇ ਨਾਬਾਲਗ ਪ੍ਰਭਜੋਤ ਸਿੰਘ (17) ਪੁੱਤਰ ਮਹਿਲ ਸਿੰਘ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋ ਗਈ । ਮੌਕੇ ਤੋਂ ਇਕੱਤਰ ਜਾਣਕਾਰੀ ਅਨੁਸਾਰ ਪ੍ਰਭਜੋਤ ਸਿੰਘ ਮਾਪਿਆਂ ਦਾ ਇੱਕਲੌਤਾ ਪੁੱਤਰ ਸੀ ਤੇ ਉਸਨੂੰ ਨਸ਼ੇ ਦੀ ਭੈੜੀ ਲਤ ਲੱਗ ਚੁੱਕੀ ਸੀ । ਬੀਤੀ ਰਾਤ ਉਹ ਆਪਣੇ ਕਮਰੇ ਵਿਚ ਸੁੱਤਾ ਪਿਆ ਸੀ ਤੇ ਕਰੀਬ 9:30 ਵਜੇ ਉਸ ਦੀ ਭੈਣ ਨੇ ਵੇਖਿਆ ਤਾਂ ਉਹ ਮੰਜੇ ਤੋਂ ਥੱਲੇ ਡਿੱਗਾ ਹੋਇਆ ਸੀ ਤੇ ਉਸ ਦੀ ਹਾਲਤ ਗੰਭੀਰ ਸੀ । ਪਰਿਵਾਰ ਨੇ ਤੁਰੰਤ ਉਸਨੂੰ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ । ਪ੍ਰਭਜੋਤ ਦੇ ਪਿਤਾ ਮਹਿਲ ਸਿੰਘ, ਦਾਦਾ ਚੈਂਚਲ ਸਿੰਘ ਤੇ ਚਾਚਾ ਸ਼ਮਸੇਰ ਸਿੰਘ ਸਮੇਤ ਮਾਤਾ ਚਰਨਜੀਤ ਕੌਰ ਨੇ ਪੁਲਿਸ ਪ੍ਰਸਾਸ਼ਨ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਨਸ਼ੇ ਦੇ ਸੁਦਾਗਰਾਂ ਨੂੰ ਨੱਥ ਪਾਈ ਜਾਵੇ।
Ad Position 22
No active advertisement
ਪਿਛਲੀ ਖ਼ਬਰ ਤਸਕਰੀ ਮਡਿਊਲ ਨਾਲ ਜੁੜੇ ਦੋ ਵਿਅਕਤੀਆਂ ਵਿਚੋਂ ਇਕ ਔਰਤ 7.823 ਕਿੱਲੋਗ੍ਰਾਮ ਹੈਰੋਇਨ ਸਮੇਤ ਕਾਬੂ ਅਗਲੀ ਖ਼ਬਰ ਹੁਣ ਕੱਲ੍ਹ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ‘ਆਪ’ ਵਿਧਾਇਕ
Ad Position 24