ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨਾਂ ਦਾ ਸਿਲਸਿਲਾ ਜਾਰੀ
ਨਵੀਂ ਦਿੱਲੀ, 14 ਅਕਤੂਬਰ (ਜਗਤਾਰ ਸਿੰਘ)-ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਤੇ ਐਨ. ਐਸ.
ਨਵੀਂ ਦਿੱਲੀ, 14 ਅਕਤੂਬਰ (ਜਗਤਾਰ ਸਿੰਘ)-ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਤੇ ਐਨ.ਐਸ.ਯੂ.ਆਈ. ਦੇ ਵਰਕਰਾਂ ਵਲੋਂ ਸੰਸਦ ਮਾਰਗ ਪੁਲਿਸ ਸਟੇਸ਼ਨ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਸੇ ਮੰਗ ਨੂੰ ਲੈ ਕੇ ਸਟੂਡੈਂਟਸ ਫੈਡਰੇਸ਼ਨ ਆਫ਼ ਇੰਡੀਆ (ਐਸ.ਐਫ.ਆਈ.) ਤੇ ਡੈਮੋਕਰੈਟਿਕ ਯੂਥ ਫੈਡਰੇਸ਼ਨ ਆਫ਼ ਇੰਡੀਆ (ਡੀ. ਵਾਈ. ਐਫ. ਆਈ.) ਵਲੋਂ ਵੀ ਜੰਤਰ-ਮੰਤਰ ਵੱਲ ਮਾਰਚ ਕੱਢਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਨੂੰ ਪੁਲਿਸ ਨੇ ਫ਼ਿਰੋਜ਼ਸ਼ਾਹ ਰੋਡ ’ਤੇ ਹੀ ਰੋਕ ਦਿੱਤਾ । ਦਿੱਲੀ ਪੁਲਿਸ ਨੇ ਸੰਸਦ ਮਾਰਗ ਪੁਲਿਸ ਸਟੇਸ਼ਨ ਦੇ ਬਾਹਰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰ ਰਹੇ ਯੂਥ ਕਾਂਗਰਸ ਤੇ ਐਨ.ਐਸ.ਯੂ.ਆਈ. ਦੇ ਵਰਕਰਾਂ ਨੂੰ ਹਿਰਾਸਤ ’ਚ ਲੈ ਲਿਆ। ਇਹ ਵਿਰੋਧ ਪ੍ਰਦਰਸ਼ਨ ਯੂਥ ਕਾਂਗਰਸ ਦੇ ਪ੍ਰਧਾਨ ਉਦੈ ਭਾਨੂ ਚਿੱਬ ਦੀ ਅਗਵਾਈ ਹੇਠ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਵਲੋਂ ਸੰਸਦ ਮਾਰਗ ਥਾਣੇ ਦੇ ਬਾਹਰ ਹੀ ਰੋਕ ਕੇ ਹਿਰਾਸਤ ’ਚ ਲੈ ਲਿਆ ਗਿਆ।