16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਪਰਵਿੰਦਰ ਸਿੰਘ ਝੋਟਾ ਹੱਤਿਆ ਕਾਂਡ ਸੀ.ਬੀ.ਆਈ. ਜਾਂਚ ਦੀ ਮੰਗ ਨੂੰ ਲੈ ਕੇ ਹਾਈ ਕੋਰਟ ’ਚ ਜਨਹਿਤ ਪਟੀਸ਼ਨ ਦਾਇਰ

ਚੰਡੀਗੜ੍ਹ, 15 ਅਕਤੂਬਰ (ਪ੍ਰੋ ਅਵਤਾਰ ਸਿੰਘ)-ਮਾਨਸਾ ਵਿਚ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦਾ ਮਾਮਲਾ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਪਹੁੰਚ ਗਿਆ ਹੈ। ਹਰਿਆਣਾ ਦੇ ਸਿਰਸਾ ਜ਼ਿਲ੍ਹੇ ਦੇ ਰਾਣੀਆਂ ਵਾਸੀ ਹੁਕਮ ਸਿੰਘ ਨੇ ਜਨਹਿਤ ਪਟੀਸ਼ਨ ਦਾਇਰ ਕਰਕੇ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀ.

Ad Position 21
No active advertisement
ਅਜੀਤ ਡੈਸਕ 16-10-2026
ਚੰਡੀਗੜ੍ਹ, 15 ਅਕਤੂਬਰ (ਪ੍ਰੋ ਅਵਤਾਰ ਸਿੰਘ)-ਮਾਨਸਾ ਵਿਚ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦਾ ਮਾਮਲਾ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਪਹੁੰਚ ਗਿਆ ਹੈ। ਹਰਿਆਣਾ ਦੇ ਸਿਰਸਾ ਜ਼ਿਲ੍ਹੇ ਦੇ ਰਾਣੀਆਂ ਵਾਸੀ ਹੁਕਮ ਸਿੰਘ ਨੇ ਜਨਹਿਤ ਪਟੀਸ਼ਨ ਦਾਇਰ ਕਰਕੇ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਤੋਂ ਕਰਵਾਉਣ ਤੇ ਇਸ ਨੂੰ ਹਾਈ ਕੋਰਟ ਦੀ ਨਿਗਰਾਨੀ ਹੇਠ ਰੱਖਣ ਦੀ ਮੰਗ ਕੀਤੀ ਹੈ। ਪਟੀਸ਼ਨ ਅਨੁਸਾਰ, 13 ਅਕਤੂਬਰ ਨੂੰ ਝੋਟਾ ਨੇ ਮਾਨਸਾ ਦੇ ਬਠਿੰਡਾ ਰੋਡ ਸਥਿਤ ਇੱਕ ਮੈਡੀਕਲ ਸਟੋਰ ’ਤੇ ਨਸ਼ੀਲੇ ਕੈਪਸੂਲ ਵੇਚੇ ਜਾਣ ਦਾ ਦੋਸ਼ ਲਾਉਂਦਿਆਂ ਵੀਡੀਓ ਬਣਾਈ ਅਤੇ ਪੁਲਿਸ ਨੂੰ ਸੂਚਿਤ ਕੀਤਾ । ਪੁਲਿਸ ਮੌਕੇ ’ਤੇ ਨਹੀਂ ਪਹੁੰਚੀ ਤੇ ਇਸ ਦੌਰਾਨ ਸਟੋਰ ਸੰਚਾਲਕ ਅਸ਼ਵਨੀ ਕੁਮਾਰ ਨੇ ਗੋਲੀ ਚਲਾ ਦਿੱਤੀ। ਇਸ ਘਟਨਾ ਵਿਚ ਪਰਵਿੰਦਰ ਸਿੰਘ ਝੋਟੇ ਦੀ ਮੌਤ ਹੋ ਗਈ, ਜਦਕਿ ਉਨ੍ਹਾਂ ਦੇ ਚਾਰ ਸਾਥੀ ਜ਼ਖ਼ਮੀ ਹੋ ਗਏ। ਪਟੀਸ਼ਨ ਵਿਚ ਦਾਅਵਾ ਕੀਤਾ ਗਿਆ ਹੈ ਕਿ ਗੋਲੀਬਾਰੀ ਤੋਂ ਬਾਅਦ ਪੁਲਿਸ 20 ਤੋਂ 25 ਮਿੰਟ ਦੇਰੀ ਨਾਲ ਪਹੁੰਚੀ ਤੇ ਜ਼ਖ਼ਮੀ ਝੋਟੇ ਨੂੰ ਤੁਰੰਤ ਹਸਪਤਾਲ ਨਹੀਂ ਲਿਜਾਇਆ ਗਿਆ। ਪਟੀਸ਼ਨਕਰਤਾ ਨੇ ਮੈਡੀਕਲ ਸਟੋਰ ’ਤੇ ਪਿਛਲੇ ਚਾਰ ਸਾਲਾਂ ਦੌਰਾਨ ਹੋਈਆਂ ਕਥਿਤ ਛਾਪੇਮਾਰੀਆਂ, ਡਰੱਗ ਲਾਇਸੈਂਸ ਦੀਆਂ ਮੁਅੱਤਲੀਆਂ ਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਦੇ ਮਾਮਲਿਆਂ ਦੀ ਵੀ ਸੁਤੰਤਰ ਜਾਂਚ ਮੰਗੀ ਹੈ । ਇਸ ਤੋਂ ਇਲਾਵਾ, ਮੁਲਜ਼ਮ ਦੇ ਅਸਲਾ ਲਾਇਸੈਂਸ ਦੀ ਮਨਜ਼ੂਰੀ ਤੇ ਨਵੀਨੀਕਰਨ ’ਤੇ ਸਵਾਲ ਉਠਾਉਂਦਿਆਂ ਉਸਦੇ ਪਿਛਲੇ ਅਪਰਾਧਿਕ ਮਾਮਲਿਆਂ ਤੇ ਹਥਿਆਰ ਦੀ ਵਰਤੋਂ ਦੀ ਜਾਂਚ ਦੀ ਮੰਗ ਕੀਤੀ ਗਈ ਹੈ। ਪਟੀਸ਼ਨ ਵਿਚ ਮ੍ਰਿਤਕ ਦੇ ਪਰਿਵਾਰ ਤੇ ਜ਼ਖ਼ਮੀ ਗਵਾਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਾਲ ਪੁਲਿਸ ਦੀ ਭੂਮਿਕਾ ਅਤੇ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕਰਨ ਦੀ ਅਪੀਲ ਵੀ ਕੀਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਰਾਜਾ ਵੜਿੰਗ ਦੀ ਵਧਦੀ ਮਹੱਤਤਾ ਤੋਂ ਵਿਰੋਧੀ ਧੜੇ ’ਚ ਬੇਚੈਨੀ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਸਾਲ 2027 ਦੀਆਂ ਗਜ਼ਟਿਡ ਛੁੱਟੀਆਂ ਦਾ ਐਲਾਨ
Ad Position 24