ਪੰਜਾਬ ਵਿਚ ਨਸ਼ਿਆਂ ਵਿਰੁੱਧ ਜੰਗ ਹੋਵੇਗੀ ਹੋਰ ਤੇਜ਼, ਸਰਕਾਰ ਦੀ ਉੱਚ ਪੱਧਰੀ ਮੀਟਿੰਗ ਵਿਚ ਬਣੇਗੀ ਨਵੀਂ ਰਣਨੀਤੀ-ਬਲਤੇਜ ਪੰਨੂ
ਚੰਡੀਗੜ੍ਹ, 15 ਅਕਤੂਬਰ (ਅਜੀਤ ਬਿਊਰੋ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਹੈ ਕਿ ਸੂਬੇ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਭਲਕੇ ਉੱਚ ਪੱਧਰੀ ਮੀਟਿੰਗ ਸੱਦੀ ਗਈ ਹੈ । ਇਸ ਮੀਟਿੰਗ ਵਿਚ ਸੂਬੇ ਦੇ ਸਮੂਹ ਐਸ.
ਚੰਡੀਗੜ੍ਹ, 15 ਅਕਤੂਬਰ (ਅਜੀਤ ਬਿਊਰੋ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਹੈ ਕਿ ਸੂਬੇ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਭਲਕੇ ਉੱਚ ਪੱਧਰੀ ਮੀਟਿੰਗ ਸੱਦੀ ਗਈ ਹੈ । ਇਸ ਮੀਟਿੰਗ ਵਿਚ ਸੂਬੇ ਦੇ ਸਮੂਹ ਐਸ.ਐਸ.ਪੀ., ਡੀ.ਸੀ., ਡੀ.ਐਸ.ਪੀ. ਅਤੇ ਐਸ.ਡੀ.ਐਮ. ਇਕੱਠੇ ਸ਼ਾਮਿਲ ਹੋਣਗੇ। ਬਲਤੇਜ ਪੰਨੂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੁਝ ਦਿਨ ਪਹਿਲਾਂ ਫਿਲੌਰ ਵਿਖੇ ਸਾਰੇ ਐਸ.ਐਚ.ਓਜ਼ ਨਾਲ ਮੀਟਿੰਗ ਕੀਤੀ ਗਈ ਸੀ। ਇਸੇ ਲੜੀ ਤਹਿਤ ਹੁਣ ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸਾਂਝੀ ਮੀਟਿੰਗ ਕੀਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਇਹ ਆਪਣੀ ਕਿਸਮ ਦੀ ਪਹਿਲੀ ਅਹਿਮ ਮੀਟਿੰਗ ਹੈ, ਜਿਸ ਵਿਚ ਹੁਣ ਤੱਕ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਨ ਦੇ ਨਾਲ-ਨਾਲ ਭਵਿੱਖ ਦੀ ਰਣਨੀਤੀ ਅਤੇ ਕਾਰਜ ਯੋਜਨਾ ਤਿਆਰ ਕੀਤੀ ਜਾਵੇਗੀ। ਮੈਡੀਕਲ ਨਸ਼ਿਆਂ ਦੀ ਦੁਰਵਰਤੋਂ ਬਾਰੇ ਗੱਲ ਕਰਦਿਆਂ ਪੰਨੂ ਨੇ ਕਿਹਾ ਕਿ ਹਰ ਕਿਸਮ ਦਾ ਨਸ਼ਾ ਨੁਕਸਾਨਦੇਹ ਹੈ ਅਤੇ ਦਵਾਈਆਂ ਦੀ ਗ਼ਲਤ ਵਰਤੋਂ ਨੂੰ ਰੋਕਣਾ ਵੀ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਕੁਝ ਦਵਾਈਆਂ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸਿਜ਼ (ਐੱਨ.ਡੀ.ਪੀ.ਐੱਸ.) ਐਕਟ ਅਧੀਨ ਆਉਂਦੀਆਂ ਹਨ, ਜਦਕਿ ਹੋਰ ਦਵਾਈਆਂ ਨੂੰ ਸਬੰਧਿਤ ਕਾਨੂੰਨੀ ਦਾਇਰੇ ਵਿਚ ਲਿਆਉਣ ਲਈ ਕੇਂਦਰ ਸਰਕਾਰ ਦੀ ਭੂਮਿਕਾ ਮਹੱਤਵਪੂਰਨ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਮੈਡੀਕਲ ਨਸ਼ਿਆਂ ਵਿਰੁੱਧ ਕਾਰਵਾਈ ਕਰਨ ਲਈ ਗੰਭੀਰ ਹੈ ਅਤੇ ਇਸ ਮਾਮਲੇ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਪੁਲਿਸ ਅਤੇ ਏ.ਡੀ.ਜੀ.ਪੀ. ਦੇ ਨਿਰਦੇਸ਼ਾਂ ਅਨੁਸਾਰ ਕਾਰਵਾਈ ਜਾਰੀ ਹੈ ਤੇ ਪ੍ਰਕਿਰਿਆ ਸਬੰਧਿਤ ਅਧਿਕਾਰੀਆਂ ਦੀ ਨਿਗਰਾਨੀ ਹੇਠ ਅੱਗੇ ਵੱਧ ਰਹੀ ਹੈ।