15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਹੜ੍ਹਾਂ ਦੀ ਸਮੱਸਿਆ ਦੇ ਸਥਾਈ ਹੱਲ ਲਈ ਕੇਂਦਰੀ ਖੇਤੀਬਾੜੀ ਮੰਤਰੀ ਨੇ ਚੁੱਕਿਆ ਅਹਿਮ ਕਦਮ

ਫ਼ਾਜ਼ਿਲਕਾ, 15 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਵਿਚ ਹੜ੍ਹਾਂ ਦੀ ਸਮੱਸਿਆ ਦੇ ਸਥਾਈ ਹੱਲ ਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਕੇਂਦਰ ਸਰਕਾਰ ਵਲੋਂ ਅਹਿਮ ਕਦਮ ਚੁੱਕਿਆ ਗਿਆ ਹੈ। ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਤੇ ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਪੱਤਰ ਭੇਜ ਕੇ ਛੇ ਮੈਂਬਰੀ ਵਿਸ਼ੇਸ਼ ਮਾਹਿਰ ਕਮੇਟੀ ਦੇ ਗਠਨ ਦੀ ਜਾਣਕਾਰੀ ਦਿੱਤੀ ਹੈ।

Ad Position 21
No active advertisement
ਅਜੀਤ ਡੈਸਕ 16-10-2026
ਫ਼ਾਜ਼ਿਲਕਾ, 15 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਵਿਚ ਹੜ੍ਹਾਂ ਦੀ ਸਮੱਸਿਆ ਦੇ ਸਥਾਈ ਹੱਲ ਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਕੇਂਦਰ ਸਰਕਾਰ ਵਲੋਂ ਅਹਿਮ ਕਦਮ ਚੁੱਕਿਆ ਗਿਆ ਹੈ। ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਤੇ ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਪੱਤਰ ਭੇਜ ਕੇ ਛੇ ਮੈਂਬਰੀ ਵਿਸ਼ੇਸ਼ ਮਾਹਿਰ ਕਮੇਟੀ ਦੇ ਗਠਨ ਦੀ ਜਾਣਕਾਰੀ ਦਿੱਤੀ ਹੈ। ਜਾਣਕਾਰੀ ਅਨੁਸਾਰ, ਕੇਵਲ ਸਿੰਘ ਢਿੱਲੋਂ ਨੇ ਆਪਣੇ ਪੰਜਾਬ ਦੌਰੇ ਦੌਰਾਨ ਕੇਂਦਰੀ ਮੰਤਰੀ ਕੋਲ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਹੜ੍ਹਾਂ ਕਾਰਨ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਅਤੇ ਇਨ੍ਹਾਂ ਦੇ ਸਥਾਈ ਹੱਲ ਦਾ ਮੁੱਦਾ ਉਠਾਇਆ ਸੀ। ਇਸ ਤੋਂ ਬਾਅਦ ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ (ਆਈ.ਸੀ.ਏ.ਆਰ.) ਵਲੋਂ ਕਰਨਾਲ ਸਥਿਤ ਕੇਂਦਰੀ ਮਿੱਟੀ ਖੋਜ ਸੰਸਥਾਨ ਦੇ ਨਿਰਦੇਸ਼ਕ ਦੀ ਅਗਵਾਈ ਹੇਠ ਛੇ ਮੈਂਬਰੀ ਕਮੇਟੀ ਬਣਾਈ ਗਈ ਹੈ। ਇਹ ਕਮੇਟੀ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਜ਼ਮੀਨੀ ਪੱਧਰ ’ਤੇ ਮੁਲਾਂਕਣ ਕਰੇਗੀ ਤੇ ਮਿੱਟੀ ਦੀ ਸਥਿਤੀ, ਖੇਤੀਬਾੜੀ ’ਤੇ ਪੈਣ ਵਾਲੇ ਪ੍ਰਭਾਵਾਂ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਵਿਗਿਆਨਕ ਅਧਿਐਨ ਕਰੇਗੀ। ਇਸ ਤੋਂ ਬਾਅਦ ਕਮੇਟੀ ਆਪਣੀਆਂ ਸਿਫ਼ਾਰਸ਼ਾਂ ਪੇਸ਼ ਕਰੇਗੀ, ਜਿਨ੍ਹਾਂ ਦੇ ਆਧਾਰ ’ਤੇ ਪ੍ਰਭਾਵਿਤ ਜ਼ਮੀਨ ਦੇ ਪੁਨਰ-ਸੁਧਾਰ ਅਤੇ ਹੜ੍ਹਾਂ ਦੀ ਸਮੱਸਿਆ ਦੇ ਹੱਲ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ। ਫ਼ਾਜ਼ਿਲਕਾ ਦੇ ਕਈ ਇਲਾਕਿਆਂ ਵਿਚ ਖੇਤਾਂ ਵਿਚ ਪਾਣੀ ਖੜ੍ਹਾ ਰਹਿਣ ਕਾਰਨ ਫ਼ਸਲਾਂ ਦੀ ਪੈਦਾਵਾਰ ਘਟਣ, ਜ਼ਮੀਨ ਦੀ ਉਪਜਾਊ ਸ਼ਕਤੀ ਪ੍ਰਭਾਵਿਤ ਹੋਣ ਅਤੇ ਖੇਤੀ ਲਾਗਤਾਂ ਵਧਣ ਵਰਗੀਆਂ ਸਮੱਸਿਆਵਾਂ ਸਾਹਮਣੇ ਆਉਂਦੀਆਂ ਹਨ। ਮਾਹਿਰ ਕਮੇਟੀ ਦਾ ਗਠਨ ਕਿਸਾਨਾਂ ਲਈ ਆਸ ਦੀ ਕਿਰਨ ਮੰਨਿਆ ਜਾ ਰਿਹਾ ਹੈ। ਹੁਣ ਕਿਸਾਨਾਂ ਦੀਆਂ ਨਜ਼ਰਾਂ ਕਮੇਟੀ ਦੀ ਰਿਪੋਰਟ ਅਤੇ ਉਸ ਦੇ ਆਧਾਰ ’ਤੇ ਹੋਣ ਵਾਲੀ ਅਗਲੀ ਕਾਰਵਾਈ ’ਤੇ ਟਿਕੀਆਂ ਹੋਈਆਂ ਹਨ।
Ad Position 22
No active advertisement
ਪਿਛਲੀ ਖ਼ਬਰ ਮੋਹਨਜੀਤ ਸਿੰਘ ਸ਼ੇਰੋਂ ਮਾਮਲੇ ਦੀ ਕੌਮੀ ਘੱਟ ਗਿਣਤੀ ਕਮਿਸ਼ਨ ਕੋਲ ਹੋਈ ਸੁਣਵਾਈ ਅਗਲੀ ਖ਼ਬਰ ਭਾਜਪਾ ਸੂਬਾ ਪ੍ਰਧਾਨ ਢਿੱਲੋਂ ਵਲੋਂ ਕੇਂਦਰ ਸਰਕਾਰ ਦਾ ਧੰਨਵਾਦ
Ad Position 24