ਮੋਹਨਜੀਤ ਸਿੰਘ ਸ਼ੇਰੋਂ ਮਾਮਲੇ ਦੀ ਕੌਮੀ ਘੱਟ ਗਿਣਤੀ ਕਮਿਸ਼ਨ ਕੋਲ ਹੋਈ ਸੁਣਵਾਈ
ਸੁਨਾਮ ਊਧਮ ਸਿੰਘ ਵਾਲਾ, 15 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਮੋਹਨਜੀਤ ਸਿੰਘ ਸ਼ੇਰੋਂ ਨਾਲ ਸਬੰਧਿਤ ਮਾਮਲੇ ਦੀ ਸੁਣਵਾਈ ਨਵੀਂ ਦਿੱਲੀ ਵਿਖੇ ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਦੀ ਅਦਾਲਤ ਵਿਚ ਹੋਈ। ਇਸ ਸੁਣਵਾਈ ਦੌਰਾਨ ਭਾਜਪਾ ਆਗੂ ਦਾਮਨ ਬਾਜਵਾ ਵੀ ਮੋਹਨਜੀਤ ਸਿੰਘ ਸ਼ੇਰੋਂ ਦੇ ਨਾਲ ਮੌਜੂਦ ਰਹੇ ਅਤੇ ਮਾਮਲੇ ਨਾਲ ਜੁੜੇ ਮੁੱਦਿਆਂ ਨੂੰ ਗੰਭੀਰਤਾ ਨਾਲ ਕਮਿਸ਼ਨ ਦੇ ਸਾਹਮਣੇ ਰੱਖਿਆ।
ਸੁਨਾਮ ਊਧਮ ਸਿੰਘ ਵਾਲਾ, 15 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਮੋਹਨਜੀਤ ਸਿੰਘ ਸ਼ੇਰੋਂ ਨਾਲ ਸਬੰਧਿਤ ਮਾਮਲੇ ਦੀ ਸੁਣਵਾਈ ਨਵੀਂ ਦਿੱਲੀ ਵਿਖੇ ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਦੀ ਅਦਾਲਤ ਵਿਚ ਹੋਈ। ਇਸ ਸੁਣਵਾਈ ਦੌਰਾਨ ਭਾਜਪਾ ਆਗੂ ਦਾਮਨ ਬਾਜਵਾ ਵੀ ਮੋਹਨਜੀਤ ਸਿੰਘ ਸ਼ੇਰੋਂ ਦੇ ਨਾਲ ਮੌਜੂਦ ਰਹੇ ਅਤੇ ਮਾਮਲੇ ਨਾਲ ਜੁੜੇ ਮੁੱਦਿਆਂ ਨੂੰ ਗੰਭੀਰਤਾ ਨਾਲ ਕਮਿਸ਼ਨ ਦੇ ਸਾਹਮਣੇ ਰੱਖਿਆ। ਸੁਣਵਾਈ ਦੌਰਾਨ ਏ.ਡੀ.ਜੀ.ਪੀ. ਪੰਜਾਬ ਪੁਲਿਸ ਤੇ ਐਸ.ਐਸ.ਪੀ. ਸੰਗਰੂਰ ਵੀ ਕਮਿਸ਼ਨ ਕੋਲ ਪੇਸ਼ ਹੋਏ ਤੇ ਮਾਮਲੇ ਸਬੰਧੀ ਆਪਣਾ ਪੱਖ ਪੇਸ਼ ਕੀਤਾ। ਦਾਮਨ ਬਾਜਵਾ ਨੇ ਕਿਹਾ ਕਿ ਇਹ ਮਾਮਲਾ ਸਿਰਫ਼ ਇੱਕ ਵਿਅਕਤੀ ਨਾਲ ਜੁੜਿਆ ਹੋਇਆ ਨਹੀਂ, ਸਗੋਂ ਨਿਆਂ, ਕਾਨੂੰਨੀ ਪ੍ਰਕਿਰਿਆ ਅਤੇ ਨਾਗਰਿਕਾਂ ਦੇ ਅਧਿਕਾਰਾਂ ਨਾਲ ਜੁੜਿਆ ਇੱਕ ਗੰਭੀਰ ਮਾਮਲਾ ਹੈ। ਇਸ ਲਈ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਮਾਮਲੇ ਦੀ ਪੂਰੀ ਅਤੇ ਨਿਰਪੱਖ ਜਾਂਚ ਹੋਵੇ ਅਤੇ ਹਰ ਪੱਖ ਨੂੰ ਕਾਨੂੰਨ ਅਨੁਸਾਰ ਇਨਸਾਫ਼ ਮਿਲੇ। ਕੌਮੀ ਘੱਟਗਿਣਤੀ ਕਮਿਸ਼ਨ ਵਲੋਂ ਮਾਮਲੇ ਨੂੰ ਗੰਭੀਰਤਾ ਨਾਲ ਸੁਣਿਆ ਗਿਆ ਅਤੇ ਸਬੰਧਿਤ ਅਧਿਕਾਰੀਆਂ ਤੋਂ ਵੀ ਜ਼ਰੂਰੀ ਜਾਣਕਾਰੀ ਅਤੇ ਜਵਾਬ ਮੰਗੇ ਗਏ।