ਰਾਵੀ ਦਰਿਆ ਵਿਚ ਰੁੜੇ ਵਿਅਕਤੀ ਦੀ ਲਾਸ਼ ਪਾਕਿਸਤਾਨ ਤੋਂ ਮਿਲੀ
ਡੇਰਾ ਬਾਬਾ ਨਾਨਕ, 15 ਅਕਤੂਬਰ (ਹੀਰਾ ਸਿੰਘ ਮਾਂਗਟ)-ਬੀਤੇ ਦਿਨੀਂ ਦੋਰਾਗਲਾ ਦੇ ਪਿੰਡ ਸਲਾਚ ਤੋਂ ਰਾਵੀ ਦਰਿਆ ਤੋਂ ਪਾਰ ਖੇਤਾਂ ਵਿਚ ਕੰਮ ਕਰਨ ਲਈ ਗਏ 50 ਸਾਲਾ ਵਿਅਕਤੀ ਰਾਵੀ ਦਰਿਆ ਵਿਚ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਰੁੜ ਗਿਆ ਸੀ। ਇਸ ਸਬੰਧੀ ਮ੍ਰਿਤਕ ਵਿਅਕਤੀ ਦੇ ਲੜਕੇ ਲਖਬੀਰ ਸਿੰਘ ਤੇ ਭਰਾ ਦਵਿੰਦਰ ਸਿੰਘ ਵਾਸੀ ਪਿੰਡ ਸਲਾਂਚ ਥਾਣਾ ਦੋਰਾਂਗਲਾ ਨੇ ਦੱਸਿਆ ਕਿ ਬੀਤੀ 28 ਸਤੰਬਰ ਨੂੰ ਸੁਖਵਿੰਦਰ ਸਿੰਘ (50) ਪੁੱਤਰ ਸੁਲੱਖਣ ਸਿੰਘ ਰਾਵੀ ਦਰਿਆ ਤੋਂ ਪਾਰ ਖੇਤਾਂ ਵਿਚ ਕੰਮ ਕਰਨ ਵਾਸਤੇ ਗਿਆ ਸੀ, ਪਰ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਉਹ ਦਰਿਆ ਵਿਚ ਰੁੜ ਗਿਆ ਸੀ, ਜਿਸ ਦੀ ਕਾਫੀ ਭਾਲ ਕਰਨ ਤੋਂ ਬਾਅਦ ਉਸ ਦਾ ਕੋਈ ਥਹੁ ਪਤਾ ਨਾ ਲੱਗਣ ’ਤੇ ਉਸ ਦੀ ਸੂਚਨਾ ਥਾਣਾ ਦੋਰਾਂਗਲਾ ਤੇ ਬੀ.
ਡੇਰਾ ਬਾਬਾ ਨਾਨਕ, 15 ਅਕਤੂਬਰ (ਹੀਰਾ ਸਿੰਘ ਮਾਂਗਟ)-ਬੀਤੇ ਦਿਨੀਂ ਦੋਰਾਗਲਾ ਦੇ ਪਿੰਡ ਸਲਾਚ ਤੋਂ ਰਾਵੀ ਦਰਿਆ ਤੋਂ ਪਾਰ ਖੇਤਾਂ ਵਿਚ ਕੰਮ ਕਰਨ ਲਈ ਗਏ 50 ਸਾਲਾ ਵਿਅਕਤੀ ਰਾਵੀ ਦਰਿਆ ਵਿਚ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਰੁੜ ਗਿਆ ਸੀ। ਇਸ ਸਬੰਧੀ ਮ੍ਰਿਤਕ ਵਿਅਕਤੀ ਦੇ ਲੜਕੇ ਲਖਬੀਰ ਸਿੰਘ ਤੇ ਭਰਾ ਦਵਿੰਦਰ ਸਿੰਘ ਵਾਸੀ ਪਿੰਡ ਸਲਾਂਚ ਥਾਣਾ ਦੋਰਾਂਗਲਾ ਨੇ ਦੱਸਿਆ ਕਿ ਬੀਤੀ 28 ਸਤੰਬਰ ਨੂੰ ਸੁਖਵਿੰਦਰ ਸਿੰਘ (50) ਪੁੱਤਰ ਸੁਲੱਖਣ ਸਿੰਘ ਰਾਵੀ ਦਰਿਆ ਤੋਂ ਪਾਰ ਖੇਤਾਂ ਵਿਚ ਕੰਮ ਕਰਨ ਵਾਸਤੇ ਗਿਆ ਸੀ, ਪਰ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਉਹ ਦਰਿਆ ਵਿਚ ਰੁੜ ਗਿਆ ਸੀ, ਜਿਸ ਦੀ ਕਾਫੀ ਭਾਲ ਕਰਨ ਤੋਂ ਬਾਅਦ ਉਸ ਦਾ ਕੋਈ ਥਹੁ ਪਤਾ ਨਾ ਲੱਗਣ ’ਤੇ ਉਸ ਦੀ ਸੂਚਨਾ ਥਾਣਾ ਦੋਰਾਂਗਲਾ ਤੇ ਬੀ.ਐਸ.ਐਫ. ਅਧਿਕਾਰੀਆਂ ਨੂੰ ਦਿੱਤੀ ਗਈ ਸੀ। ਉਨ੍ਹਾਂ ਦੱਸਿਆ ਕਿ ਸੁਖਵਿੰਦਰ ਸਿੰਘ ਦੀ ਲਾਸ਼ ਅੱਜ ਪਾਕਿਸਤਾਨ ਤੋਂ ਬਰਾਮਦ ਹੋਈ ਹੈ। ਇਸ ਸਬੰਧੀ ਲਛਮਣ ਸਿੰਘ ਐਸ.ਡੀ.ਐਮ. ਡੇਰਾ ਬਾਬਾ ਨਾਨਕ ਨੇ ਦੱਸਿਆ ਕਿ ਮ੍ਰਿਤਕ ਸੁਖਵਿੰਦਰ ਸਿੰਘ ਦੀ ਲਾਸ਼ ਨੂੰ ਅੱਜ ਪਾਕਿਸਤਾਨੀ ਰੇਂਜਰਾਂ ਤੇ ਪ੍ਰਸ਼ਾਸਨ ਵਲੋਂ ਕਾਨੂੰਨੀ ਕਾਰਵਾਈ ਕਰਨ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤਾ ਗਿਆ ਹੈ।