ਬੜੂ ਸਾਹਿਬ ਟਰੱਸਟ ਵਲੋਂ ਪਰਵਿੰਦਰ ਸਿੰਘ ਝੋਟਾ ਦੇ ਦੋਵਾਂ ਬੱਚਿਆਂ ਦੀ ਬਾਰ੍ਹਵੀਂ ਤੱਕ ਦੀ ਪੜ੍ਹਾਈ ਮੁਫ਼ਤ ਕਰਵਾਉਣ ਦਾ ਐਲਾਨ
ਸੰਗਰੂਰ, ਚੀਮਾ ਮੰਡੀ, 15 ਅਕਤੂਬਰ (ਸੁਖਵਿੰਦਰ ਸਿੰਘ ਫੁੱਲ, ਗੁਰਜੀਤ ਸਿੰਘ ਚਹਿਲ)-ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਮੌਤ ਦੀ ਦੁਖਦਾਈ ਘਟਨਾ ਨੇ ਹਰ ਸੰਵੇਦਨਸ਼ੀਲ ਵਿਅਕਤੀ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਦੁੱਖ ਦੀ ਘੜੀ ਵਿਚ ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਪਰਿਵਾਰ ਦੇ ਦੋਵਾਂ ਬੱਚਿਆਂ ਦੀ ਪੜ੍ਹਾਈ ਦੀ ਜ਼ਿੰਮੇਵਾਰੀ ਚੁੱਕਣ ਦਾ ਐਲਾਨ ਕੀਤਾ ਗਿਆ ਹੈ।
ਬ
ਬੜੂ ਸਾਹਿਬ ਟਰੱਸਟ ਵਲੋਂ ਪਰਵਿੰਦਰ ਸਿੰਘ ਝੋਟਾ ਦੇ ਦੋਵਾਂ ਬੱਚਿਆਂ ਦੀ ਬਾਰ੍ਹਵੀਂ ਤੱਕ ਦੀ ਪੜ੍ਹਾਈ ਮੁਫ਼ਤ ਕਰਵਾਉਣ ਦਾ ਐਲਾਨ ਕਰਦੇ ਹੋਏ ਭਾਈ ਜਗਜੀਤ ਸਿੰਘ (ਕਾਕਾ ਵੀਰ ਜੀ) ਨਾਲ ਹੋਰ ਸੇਵਾਦਾਰ। ਤਸਵੀਰ : ਗੁਰਜੀਤ ਸਿੰਘ ਚਹਿਲ
16-10-2026
ਸੰਗਰੂਰ, ਚੀਮਾ ਮੰਡੀ, 15 ਅਕਤੂਬਰ (ਸੁਖਵਿੰਦਰ ਸਿੰਘ ਫੁੱਲ, ਗੁਰਜੀਤ ਸਿੰਘ ਚਹਿਲ)-ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਮੌਤ ਦੀ ਦੁਖਦਾਈ ਘਟਨਾ ਨੇ ਹਰ ਸੰਵੇਦਨਸ਼ੀਲ ਵਿਅਕਤੀ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਦੁੱਖ ਦੀ ਘੜੀ ਵਿਚ ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਪਰਿਵਾਰ ਦੇ ਦੋਵਾਂ ਬੱਚਿਆਂ ਦੀ ਪੜ੍ਹਾਈ ਦੀ ਜ਼ਿੰਮੇਵਾਰੀ ਚੁੱਕਣ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਕਲਗੀਧਰ ਟਰੱਸਟ ਬੜੂ ਸਾਹਿਬ ਦੇ ਉਪ ਪ੍ਰਧਾਨ ਭਾਈ ਜਗਜੀਤ ਸਿੰਘ ਵਲੋਂ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੀ ਮੌਤ ਦੇ ਰੋਸ ਵਜੋਂ ਪ੍ਰਦਰਸ਼ਨ ਕਰ ਰਹੇ ਅਤੇ ਦੁੱਖ ਪ੍ਰਗਟ ਕਰ ਰਹੇ ਪਰਿਵਾਰਕ ਮੈਂਬਰਾਂ ਤੇ ਮਾਪਿਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਦੋਵੇਂ ਬੱਚੇ ਅਕਾਲ ਅਕੈਡਮੀ ਜਵਾਹਰਕੇ (ਮਾਨਸਾ) ਵਿਖੇ ਪੜ੍ਹ ਰਹੇ ਹਨ ਅਤੇ ਇਨ੍ਹਾਂ ਦੋਵਾਂ ਬੱਚਿਆਂ ਦੀ ਬਾਰ੍ਹਵੀਂ ਜਮਾਤ ਤੱਕ ਦੀ ਪੜ੍ਹਾਈ ਟਰੱਸਟ ਵਲੋਂ ਮੁਫਤ ਕਰਵਾਈ ਜਾਵੇਗੀ ਅਤੇ ਉਨ੍ਹਾਂ ਦੀ ਸਿੱਖਿਆ ਨੂੰ ਨਿਰਵਿਘਨ ਜਾਰੀ ਰੱਖਣ ਦੀ ਜ਼ਿੰਮੇਵਾਰੀ ਨਿਭਾਈ ਜਾਵੇਗੀ। ਇਸ ਤੋਂ ਇਲਾਵਾ ਬੱਚਿਆਂ ਦੀ ਉਚੇਰੀ ਸਿੱਖਿਆ ਲਈ ਵੀ ਭਵਿੱਖ ਵਿੱਚ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸਮਾਜ ਵਿਚ ਵੱਖ-ਵੱਖ ਸਮੇਂ ਦੌਰਾਨ ਪੈਦਾ ਹੋਣ ਵਾਲੇ ਔਖੇ ਹਾਲਾਤ ਵਿਚ ਲੋੜਵੰਦਾਂ ਦੀ ਸਹਾਇਤਾ ਲਈ ਸੇਵਾ ਨਿਭਾਈ ਜਾਂਦੀ ਰਹੀ ਹੈ।