15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਵੱਡੇ ਮੁੱਦੇ ਹੱਲ ਹੋਏ, ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤੇ ਦੇ ਬਹੁਤ ਨੇੜੇ-ਸਰਜੀਓ ਗੌਰ

ਨਵੀਂ ਦਿੱਲੀ, 15 ਅਕਤੂਬਰ (ਪੀ. ਟੀ.

Ad Position 21
No active advertisement
ਅਜੀਤ ਡੈਸਕ 16-10-2026
ਨਵੀਂ ਦਿੱਲੀ, 15 ਅਕਤੂਬਰ (ਪੀ.ਟੀ.ਆਈ.)-ਭਾਰਤ ’ਚ ਅਮਰੀਕੀ ਰਾਜਦੂਤ ਸਰਜੀਓ ਗੋਰ ਨੇ ਕਿਹਾ ਕਿ ਭਾਰਤ-ਅਮਰੀਕਾ ਦੁਵੱਲੇ ਵਪਾਰਕ ਸਮਝੌਤੇ ਸਬੰਧੀ ਗੱਲਬਾਤ ਬਹੁਤ ਤੇਜ਼ ਰਫ਼ਤਾਰ ਨਾਲ ਅੱਗੇ ਵਧ ਰਹੀ ਹੈ ਤੇ ਵੱਡੇ ਮੁੱਦੇ ਹੱਲ ਹੋ ਚੁੱਕੇ ਹਨ। ਉਨ੍ਹਾਂ ਭਰੋਸਾ ਜਤਾਇਆ ਕਿ ਦੋਵੇਂ ਧਿਰਾਂ ਇਸ ਸਮਝੌਤੇ ਨੂੰ ਅੰਤਿਮ ਰੂਪ ਦੇਣ ’ਚ ਸਫ਼ਲ ਰਹਿਣਗੀਆਂ। ਇੱਥੇ ‘ਬਲੂਮਬਰਗ ਨਿਊ ਇਕਾਨਮੀ ਫੋਰਮ’ ਦੌਰਾਨ ਇਕ ਚਰਚਾ ’ਚ ਹਿੱਸਾ ਲੈਂਦਿਆਂ ਗੋਰ ਨੇ ਪ੍ਰਸਤਾਵਿਤ ਭਾਰਤ-ਅਮਰੀਕਾ ਵਪਾਰਕ ਸਮਝੌਤੇ ਸਬੰਧੀ ਹੋਈ ਪ੍ਰਗਤੀ ਬਾਰੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਦੇ ਮੁਲਾਂਕਣ ਨਾਲ ਸਹਿਮਤੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਮੈਂ ਇਸ ਪੜਾਅ ’ਤੇ ਬਹੁਤ ਜ਼ਿਆਦਾ ਵੇਰਵਿਆਂ ’ਚ ਨਹੀਂ ਜਾਣਾ ਚਾਹਾਂਗਾ। ਇਸ ਦੀ ਘੋਸ਼ਣਾ ਮੰਤਰੀਆਂ ’ਤੇ ਛੱਡ ਦਿੰਦੇ ਹਾਂ, ਪਰ ਮੋਟੇ ਤੌਰ ’ਤੇ ਦੇਖਿਆ ਜਾਵੇ ਤਾਂ ਵੱਡੇ ਮੁੱਦੇ ਹੱਲ ਹੋ ਚੁੱਕੇ ਹਨ। ਗੋਰ ਨੇ ਕਿਹਾ ਕਿ ਅਸੀਂ ਇਸ ਦਿਸ਼ਾ ’ਚ ਸਰਗਰਮੀ ਨਾਲ ਕੰਮ ਕਰ ਰਹੇ ਹਾਂ। ਇਥੇ ਆਉਣ ਦੇ ਤਿੰਨ ਹਫ਼ਤਿਆਂ ਦੇ ਅੰਦਰ ਹੀ ਅਸੀਂ ਇਕ ਵਪਾਰਕ ਸਮਝੌਤੇ ਦਾ ਐਲਾਨ ਕਰ ਦਿੱਤਾ ਸੀ। ਭਾਰਤ ਨੂੰ ਯੂਰਪੀ ਸੰਘ ਨਾਲ ਮੁਕਤ ਵਪਾਰ ਸਮਝੌਤਾ ਕਰਨ ’ਚ ਲਗਭਗ 20 ਸਾਲ ਲੱਗ ਗਏ ਸਨ। ਇਸ ਲਈ ਅਸੀਂ ਬਹੁਤ ਤੇਜ਼ ਰਫ਼ਤਾਰ ਨਾਲ ਅੱਗੇ ਵਧ ਰਹੇ ਹਾਂ ਅਤੇ ਮੈਨੂੰ ਪੂਰਾ ਭਰੋਸਾ ਹੈ ਕਿ ਅਸੀਂ ਇਸ ਨੂੰ ਪੂਰਾ ਕਰ ਲਵਾਂਗੇ।
Ad Position 22
No active advertisement
ਪਿਛਲੀ ਖ਼ਬਰ ਨੀਰਵ ਮੋਦੀ ਦੇ ਸਾਥੀ ਦੀ ਜ਼ਮਾਨਤ ਅਰਜ਼ੀ ਖਾਰਜ ਅਗਲੀ ਖ਼ਬਰ ਨਿੱਜਰਪੁਰਾ ਟੋਲ ਪਲਾਜ਼ਾ ’ਤੇ ਤੜਕਸਾਰ ਫਾਇਰਿੰਗ ਕਰਕੇ ਮੋਟਰਸਾਈਕਲ ’ਤੇ ਸਵਾਰ 2 ਨੌਜਵਾਨ ਫ਼ਰਾਰ
Ad Position 24