ਨਸ਼ੇ ਕਾਰਨ ਨੌਜਵਾਨ ਦੀ ਮੌਤ ਦੇ ਮਾਮਲੇ ’ ਚ ਕੈਮਿਸਟ ਗ੍ਰਿਫ਼ਤਾਰ
ਲੁਧਿਆਣਾ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕਾਰਾਬਾਰਾ ਰੋਡ ’ਤੇ ਨਸ਼ੇ ਕਾਰਨ ਹੋਈ ਨੌਜਵਾਨ ਦੀ ਮੌਤ ਦੇ ਮਾਮਲੇ ’ਚ ਪੁਲਿਸ ਨੇ ਕੈਮਿਸਟ ਜਸਵਿੰਦਰ ਕੁਮਾਰ ਵਾਸੀ ਕਾਰਾਬਾਰਾ ਖਿਲਾਫ ਕੇਸ ਦਰਜ ਉਪਰੰਤ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਵਲੋਂ ਇਹ ਕਾਰਵਾਈ ਮ੍ਰਿਤਕ ਸਾਹਿਲ ਠਾਕੁਰ ਦੇ ਪਿਤਾ ਰਾਕੇਸ਼ ਕੁਮਾਰ ਵਾਸੀ ਕਾਰਾਬਾਰਾ ਰੋਡ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ।
ਸ
ਸਾਹਿਲ ਠਾਕੁਰ ਦੀ ਪੁਰਾਣੀ ਤਸਵੀਰ।
17-10-2026
ਲੁਧਿਆਣਾ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕਾਰਾਬਾਰਾ ਰੋਡ ’ਤੇ ਨਸ਼ੇ ਕਾਰਨ ਹੋਈ ਨੌਜਵਾਨ ਦੀ ਮੌਤ ਦੇ ਮਾਮਲੇ ’ਚ ਪੁਲਿਸ ਨੇ ਕੈਮਿਸਟ ਜਸਵਿੰਦਰ ਕੁਮਾਰ ਵਾਸੀ ਕਾਰਾਬਾਰਾ ਖਿਲਾਫ ਕੇਸ ਦਰਜ ਉਪਰੰਤ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਵਲੋਂ ਇਹ ਕਾਰਵਾਈ ਮ੍ਰਿਤਕ ਸਾਹਿਲ ਠਾਕੁਰ ਦੇ ਪਿਤਾ ਰਾਕੇਸ਼ ਕੁਮਾਰ ਵਾਸੀ ਕਾਰਾਬਾਰਾ ਰੋਡ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ। ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦਾ ਲੜਕਾ ਨਸ਼ਾ ਕਰਨ ਦਾ ਆਦੀ ਸੀ ਅਤੇ ਬੀਤੇ ਦਿਨ ਜਸਵਿੰਦਰ ਕੁਮਾਰ ਨੇ ਉਸ ਨੂੰ ਨਸ਼ੇ ਦੇ ਕੈਪਸੂਲ ਦਿੱਤੇ ਸਨ, ਜਿਸ ਨੂੰ ਖਾ ਕੇ ਉਸ ਦੀ ਹਾਲਤ ਵਿਗੜ ਗਈ। ਗੰਭੀਰ ਹਾਲਤ ਵਿਚ ਉਸ ਨੂੰ ਹਸਪਤਾਲ ਲਿਆਂਦਾ ਗਿਆ ਜਿੱਥੇ ਕਿ ਉਹ ਦਮ ਤੋੜ ਗਿਆ। ਪੁਲਿਸ ਵਲੋਂ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ। ਘਟਨਾ ਤੋਂ ਬਾਅਦ ਰੋਹ ਵਿਚ ਆਏ ਇਲਾਕੇ ਦੇ ਲੋਕਾਂ ਵਲੋਂ ਕੈਮਿਸਟ ਦੀ ਦੁਕਾਨ ਦੀ ਭੰਨਤੋੜ ਵੀ ਕੀਤੀ ਗਈ ਅਤੇ ਜਸਵਿੰਦਰ ਕੁਮਾਰ ਦੀ ਵੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ। ਏ.ਸੀ.ਪੀ. ਕਿੱਕਰ ਸਿੰਘ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਵਿਚਾਲੇ ਅੱਜ ਮ੍ਰਿਤਕ ਦੇ ਘਰ ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੀ ਅਫਸੋਸ ਕਰਨ ਪਹੁੰਚੇ ਅਤੇ ਉਨ੍ਹਾਂ ਨੇ ਇਸ ਘਟਨਾ ਤੇ ਦੁੱਖ ਜਾਹਿਰ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਾ ਖਤਮ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਇਹ ਦਾਅਵੇ ਇਨ੍ਹਾਂ ਮੌਤਾਂ ਨਾਲ ਖੋਖਲੇ ਸਾਬਤ ਹੋ ਰਹੇ ਹਨ। ਉਨ੍ਹਾਂ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਕਰਨ ਦਾ ਵੀ ਭਰੋਸਾ ਦਿਵਾਇਆ।