ਲਾਹੌਰ ’ਚ ਸਥਾਪਿਤ ਗੁਰਦੁਆਰਾ ਛੇਵੀਂ ਪਾਤਸ਼ਾਹੀ ਦੀ ਕਰਵਾਈ ਜਾ ਰਹੀ ਉਸਾਰੀ ਭਾਰਤੀ ਸਰਹੱਦੀ ਪਿੰਡ ਨੌਸ਼ਹਿਰਾ ਢਾਲਾ ਤੋਂ ਕੀਤੇ ਜਾ ਸਕਦੇ ਦਰਸ਼ਨ
ਅੰਮ੍ਰਿਤਸਰ, 16 ਅਕਤੂਬਰ (ਸੁਰਿੰਦਰ ਕੋਛੜ)- ਅੰਮ੍ਰਿਤਸਰ ਦੇ ਸਰਹੱਦੀ ਪਿੰਡ ਨੌਸ਼ਹਿਰਾ ਢਾਲਾ ਤੋਂ ਲਗਭਗ ਡੇਢ ਜਾਂ ਦੋ ਕਿੱਲੋਮੀਟਰ ਦੂਰ ਸਰਹੱਦ ਪਾਰ ਪਾਕਿਸਤਾਨ ਵਾਲੇ ਪਾਸੇ ਲਾਹੌਰ ਦੇ ਸਰਹੱਦੀ ਪਿੰਡ ਪਢਾਣਾ ’ਚ ਮੌਜੂਦ ਗੁਰੂ ਹਰਿਗੋਬਿੰਦ ਸਾਹਿਬ ਨਾਲ ਸੰਬੰਧਿਤ ਯਾਦਗਾਰ ਗੁਰਦੁਆਰਾ ਛੇਵੀਂ ਪਾਤਸ਼ਾਹੀ ਦੀ ਦੇਸ਼ ਦੀ ਵੰਡ ਦੇ ਬਾਅਦ ਪਹਿਲੀ ਵਾਰ ਉਸਾਰੀ ਕਰਵਾਈ ਜਾ ਰਹੀ ਹੈ। ਲਹਿੰਦੇ ਪੰਜਾਬ ਦੇ ਮਨੁੱਖੀ ਅਧਿਕਾਰ ਤੇ ਘੱਟ-ਗਿਣਤੀ ਮਾਮਲੇ ਵਿਭਾਗ ਅਤੇ ਪੰਜਾਬ ਵਾਲਡ ਸਿਟੀਜ਼ ਐਂਡ ਹੈਰੀਟੇਜ ਏਰੀਆਜ਼ ਅਥਾਰਿਟੀ ਵਲੋਂ ਗੁਰਦੁਆਰਾ ਸਾਹਿਬ ਦੀ ਪੁਰਾਤਨ ਦਿੱਖ ਨੂੰ ਬਹਾਲ ਕਰਨ ’ਚ ਸਹਿਯੋਗ ਕੀਤਾ ਜਾ ਰਿਹਾ ਹੈ।
ਪਿੰਡ ਪਢਾਣਾ ਦੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਦੀ ਚਲ ਰਹੀ ਉਸਾਰੀ ਦੇ ਦ੍ਰਿਸ਼। ਤਸਵੀਰਾਂ ਰਾਹੀਂ : ਸੁਰਿੰਦਰ ਕੋਛੜ
17-10-2026