ਸਾਬਕਾ ਮੁੱਖ ਮੰਤਰੀ ਚੰਨੀ ਵਲੋਂ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਵੱਡੇ ਖ਼ੁਲਾਸੇ
ਚੰਡੀਗੜ੍ਹ, 16 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਸੀਨੀਅਰ ਕਾਂਗਰਸ ਆਗੂ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਵੱਡੇ ਖ਼ੁਲਾਸੇ ਕੀਤੇ ਹਨ। ਉਨ੍ਹਾਂ ਕਿਹਾ ਕਿ ਰੋਪੜ ਜ਼ਿਲ੍ਹੇ ’ਚ ਸਤਲੁਜ ਦਰਿਆ ’ਚੋਂ ਹੋ ਰਹੀ ਕਰੋੜਾਂ ਰੁਪਏ ਦੀ ਨਾਜਾਇਜ਼ ਮਾਈਨਿੰਗ ਅਤੇ ਸਰਕਾਰੀ ਮਿਲੀਭੁਗਤ ਨਾਲ ਚੱਲ ਰਹੇ ਲੱਖਾਂ ਰੁਪਏ ਦੇ ਕਾਰੋਬਾਰ ਦਾ ਪਰਦਾਫਾਸ਼ ਇਕ ਸਟਿੰਗ ਆਪ੍ਰੇਸ਼ਨ ਰਾਹੀਂ ਕੀਤਾ ਗਿਆ ਹੈ, ਜਿਸ ਮਗਰੋਂ ਇਸ ਮਾਮਲੇ ਅਤੇ ਪੰਜਾਬ ਭਰ ਵਿਚ ਹੁੰਦੀ ਨਾਜਾਇਜ਼ ਮਾਈਨਿੰਗ ਦੀ ਸੀ.
ਚ
ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ। ਤਸਵੀਰ : ਗੁਰਿੰਦਰ ਸਿੰਘ
17-10-2026
ਚੰਡੀਗੜ੍ਹ, 16 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਸੀਨੀਅਰ ਕਾਂਗਰਸ ਆਗੂ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਵੱਡੇ ਖ਼ੁਲਾਸੇ ਕੀਤੇ ਹਨ। ਉਨ੍ਹਾਂ ਕਿਹਾ ਕਿ ਰੋਪੜ ਜ਼ਿਲ੍ਹੇ ’ਚ ਸਤਲੁਜ ਦਰਿਆ ’ਚੋਂ ਹੋ ਰਹੀ ਕਰੋੜਾਂ ਰੁਪਏ ਦੀ ਨਾਜਾਇਜ਼ ਮਾਈਨਿੰਗ ਅਤੇ ਸਰਕਾਰੀ ਮਿਲੀਭੁਗਤ ਨਾਲ ਚੱਲ ਰਹੇ ਲੱਖਾਂ ਰੁਪਏ ਦੇ ਕਾਰੋਬਾਰ ਦਾ ਪਰਦਾਫਾਸ਼ ਇਕ ਸਟਿੰਗ ਆਪ੍ਰੇਸ਼ਨ ਰਾਹੀਂ ਕੀਤਾ ਗਿਆ ਹੈ, ਜਿਸ ਮਗਰੋਂ ਇਸ ਮਾਮਲੇ ਅਤੇ ਪੰਜਾਬ ਭਰ ਵਿਚ ਹੁੰਦੀ ਨਾਜਾਇਜ਼ ਮਾਈਨਿੰਗ ਦੀ ਸੀ.ਬੀ.ਆਈ. ਜਾਂਚ ਹੋਣੀ ਚਾਹੀਦੀ ਹੈ। ਚੰਨੀ ਨੇ ਰੋਪੜ ਜ਼ਿਲ੍ਹੇ ਦੇ ਨੂਰਪੁਰਬੇਦੀ ਬਲਾਕ ਦੇ ਪਿੰਡ ਸੈਦਪੁਰ ਤੇ ਬੇਈਹਾਰਾ ’ਚ ਦੇਰ ਰਾਤ ਛਾਪਾ ਮਾਰ ਕੇ ਕੀਤੀ ਜਾ ਰਹੀ ਨਾਜਾਇਜ਼ ਮਾਈਨਿੰਗ ਅਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਬਾਰੇ ਸਾਰੇ ਵੇਰਵੇ ਮੀਡੀਆ ਨਾਲ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਕੋਲ ਵਾਕੀ-ਟਾਕੀ ਸੈੱਟ ਤੇ ਹਰ ਤਰ੍ਹਾਂ ਦਾ ਅਸਲਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਵੱਡੇ ‘ਆਪ’ ਆਗੂ ਦੀ ਸ਼ੈਅ ’ਤੇ ਮਾਈਨਿੰਗ ਹੋ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ’ਚ ਨਾਜਾਇਜ਼ ਮਾਈਨਿੰਗ ਕਰਵਾਉਣ ਵਾਲੇ ਚੰਡੀਗੜ੍ਹ ਵਿਚ ਸਰਕਾਰੀ ਕੋਠੀਆਂ ’ਚ ਰਹਿ ਰਹੇ ਹਨ। ਇਸ ਮਾਮਲੇ ਵਿਚ ਚੰਨੀ ਨੇ ਇਕ ਮੰਤਰੀ ਦੇ ਭਰਾ ’ਤੇ ਮਾਈਨਿੰਗ ਕਰਵਾਉਣ ਦਾ ਦੋਸ਼ ਲਾਇਆ ਹੈ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਸੂਬੇ ’ਚ ਕਾਂਗਰਸ ਸਰਕਾਰ ਬਣਨ ’ਤੇ ਨਿਰਪੱਖ ਤੇ ਵਧੀਆ ਮਾਈਨਿੰਗ ਨੀਤੀ ਬਣਾਈ ਜਾਵੇਗੀ।