ਗਿਆਨੀ ਪਿੰਦਰਪਾਲ ਸਿੰਘ 25 ਤੋਂ ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਰਵਣ ਕਰਾਉਣਗੇ ਕਥਾ
ਅੰਮ੍ਰਿਤਸਰ, 17 ਅਕਤੂਬਰ (ਜਸਵੰਤ ਸਿੰਘ ਜੱਸ)-ਉੱਘੇ ਸਿੱਖ ਵਿਦਵਾਨ ਤੇ ਪ੍ਰਸਿੱਧ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਪਿਛਲੇ ਸਾਲਾਂ ਵਾਂਗ ਇਸ ਵਾਰ ਵੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਮਰੀਕਾ ਤੋਂ ਉਚੇਚੇ ਤੌਰ ’ਤੇ ਪੰਜਾਬ ਪੁੱਜ ਕੇ 25 ਅਕਤੂਬਰ ਤੋਂ 9 ਨਵੰਬਰ ਤੱਕ ਲਗਾਤਾਰ ਸਵੇਰ ਸਮੇਂ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੰਗਤਾਂ ਨੂੰ ਹੁਕਮਨਾਮੇ ਦੀ ਕਥਾ ਅਤੇ ਗੁਰਮਤਿ ਵਿਚਾਰਾਂ ਸਰਵਨ ਕਰਾਉਣਗੇ। ਇਸੇ ਦੌਰਾਨ ਉਹ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 27 ਅਕਤੂਬਰ ਨੂੰ ਵੀ ਰਾਤ ਸਮੇਂ 7 ਤੋਂ 9 ਵਜੇ ਤੱਕ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮ ਵਿਚ ਵੀ ਹਾਜ਼ਰੀ ਭਰਨ ਦੇ ਨਾਲ ਨਾਲ ਉਹ ਗੁਰੂ ਨਗਰੀ ਅਤੇ ਪੰਜਾਬ ਵਿਚ ਵੱਖ ਵੱਖ ਥਾਵਾਂ ’ਤੇ ਹੋਣ ਵਾਲੇ ਹੋਰਨਾਂ ਗੁਰਮਤਿ ਸਮਾਗਮਾਂ ਵਿਚ ਵੀ ਸ਼ਿਰਕਤ ਕਰਨਗੇ।
ਅਜੀਤ ਡੈਸਕ
18-10-2026