17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਚੰਨੀ ਵਲੋਂ ਮਾਈਨਿੰਗ ਮਾਮਲੇ ’ਤੇ ਕੀਤਾ ਗਿਆ ਡਰਾਮਾ-ਜਸਬੀਰ ਸਿੰਘ ਗੜ੍ਹੀ

ਰੂਪਨਗਰ, 17 ਅਕਤੂਬਰ (ਸਤਨਾਮ ਸਿੰਘ ਸੱਤੀ)-ਆਮ ਆਦਮੀ ਪਾਰਟੀ ਵਲੋਂ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਇੰਚਾਰਜ ਨਿਯੁਕਤ ਕੀਤੇ ਗਏ ਜਸਬੀਰ ਸਿੰਘ ਗੜ੍ਹੀ, ਸਾਬਕਾ ਚੇਅਰਮੈਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਰੂਪਨਗਰ ਜ਼ਿਲ੍ਹੇ ਵਿਚ ਮਾਈਨਿੰਗ ਸਬੰਧੀ ਕੀਤੀ ਗਈ ਕਾਰਵਾਈ ਨੂੰ ਸਿਆਸੀ ਡਰਾਮਾ ਕਰਾਰ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਚੰਨੀ ਵਲੋਂ ਟਿੱਪਰ ਵਿਚ ਬੈਠ ਕੇ ਮਾਈਨਿੰਗ ਵਾਲੀ ਥਾਂ ’ਤੇ ਜਾਣ ਅਤੇ ਵੀਡੀਓ ਬਣਾਉਣ ਦਾ ਮਕਸਦ ਲੋਕਾਂ ਨੂੰ ਗੁੰਮਰਾਹ ਕਰਨਾ ਹੈ।

Ad Position 21
No active advertisement
ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਜਸਬੀਰ ਸਿੰਘ ਗੜ੍ਹੀ। 18-10-2026
ਰੂਪਨਗਰ, 17 ਅਕਤੂਬਰ (ਸਤਨਾਮ ਸਿੰਘ ਸੱਤੀ)-ਆਮ ਆਦਮੀ ਪਾਰਟੀ ਵਲੋਂ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਇੰਚਾਰਜ ਨਿਯੁਕਤ ਕੀਤੇ ਗਏ ਜਸਬੀਰ ਸਿੰਘ ਗੜ੍ਹੀ, ਸਾਬਕਾ ਚੇਅਰਮੈਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਰੂਪਨਗਰ ਜ਼ਿਲ੍ਹੇ ਵਿਚ ਮਾਈਨਿੰਗ ਸਬੰਧੀ ਕੀਤੀ ਗਈ ਕਾਰਵਾਈ ਨੂੰ ਸਿਆਸੀ ਡਰਾਮਾ ਕਰਾਰ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਚੰਨੀ ਵਲੋਂ ਟਿੱਪਰ ਵਿਚ ਬੈਠ ਕੇ ਮਾਈਨਿੰਗ ਵਾਲੀ ਥਾਂ ’ਤੇ ਜਾਣ ਅਤੇ ਵੀਡੀਓ ਬਣਾਉਣ ਦਾ ਮਕਸਦ ਲੋਕਾਂ ਨੂੰ ਗੁੰਮਰਾਹ ਕਰਨਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਇਸ ਇਲਾਕੇ ਵਿਚ ਨਾਜਾਇਜ਼ ਮਾਈਨਿੰਗ ਨੂੰ ਬੜ੍ਹਾਵਾ ਮਿਲਿਆ। ਉਨ੍ਹਾਂ ਦਾਅਵਾ ਕੀਤਾ ਕਿ 30 ਅਗਸਤ ਨੂੰ ਹਲਕੇ ਦੀ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਮਹਿਜ਼ 48 ਦਿਨਾਂ ਵਿਚ ਸ੍ਰੀ ਚਮਕੌਰ ਸਾਹਿਬ ਦੇ ਮੰਡ ਅਤੇ ਬੇਟ ਖੇਤਰ ਵਿਚ ਨਾਜਾਇਜ਼ ਮਾਈਨਿੰਗ ਬੰਦ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਤੇ ਵੀ ਨਾਜਾਇਜ਼ ਮਾਈਨਿੰਗ ਹੋਣ ਦੀ ਸੂਚਨਾ ਮਿਲਦੀ ਹੈ ਤਾਂ ਉਹ ਪੁਲਿਸ ਅਤੇ ਪ੍ਰਸ਼ਾਸਨ ਨੂੰ ਤੁਰੰਤ ਕਾਰਵਾਈ ਲਈ ਕਹਿੰਦੇ ਹਨ। ਉਨ੍ਹਾਂ ਚੰਨੀ ਨੂੰ ਚੁਣੌਤੀ ਦਿੱਤੀ ਕਿ ਉਹ ਸ੍ਰੀ ਚਮਕੌਰ ਸਾਹਿਬ ਦੇ ਇਲਾਕੇ ਦਾ ਦੌਰਾ ਕਰਕੇ ਮੌਜੂਦਾ ਹਾਲਾਤ ਦੀ ਜਾਂਚ ਕਰਨ। ਗੜ੍ਹੀ ਨੇ ਕਿਹਾ ਕਿ ਮਾਈਨਿੰਗ ਮਾਮਲੇ ’ਚ ਦੋਸ਼ ਲਾਉਣ ਦੀ ਬਜਾਏ ਪੁਰਾਣੇ ਰਿਕਾਰਡ ਦੀ ਜਾਂਚ ਕਰਕੇ ਸੱਚਾਈ ਸਾਹਮਣੇ ਲਿਆਂਦੀ ਜਾਣੀ ਚਾਹੀਦੀ ਹੈ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਅਮਨਦੀਪ ਸਿੰਘ ਮਾਂਗਟ ਅਤੇ ਹੋਰ ਵੀ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਝੋਟੇ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਮੋਰਚੇ ’ਚ ਡਟ ਕੇ ਲੜਾਂਗੇ-ਉਗਰਾਹਾਂ ਅਗਲੀ ਖ਼ਬਰ ਵੈਦਰਾਜ ਪੰਡਿਤ ਰਾਮਨਾਰਾਇਣ ਸ਼ਰਮਾ ਦਾ 127ਵਾਂ ਜਨਮ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
Ad Position 24