17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਝੋਟਾ ਹੱਤਿਆ ਮਾਮਲੇ ਦੀ ਜਾਂਚ ਸੀ.ਬੀ.ਆਈ. ਤੋਂ ਕਰਵਾਉਣ ਲਈ ਰਾਜਪਾਲ ਨੂੰ ਮਿਲਾਂਗੇ-ਕੇਵਲ ਸਿੰਘ ਢਿੱਲੋਂ

ਮਾਨਸਾ, 17 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ਦੀ ਜਾਂਚ ਸੀ. ਬੀ.

Ad Position 21
No active advertisement
ਮਾਨਸਾ ਵਿਖੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਕੇਵਲ ਸਿੰਘ ਢਿੱਲੋਂ। ਅਜੀਤ ਤਸਵੀਰ 18-10-2026
ਮਾਨਸਾ, 17 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ਦੀ ਜਾਂਚ ਸੀ.ਬੀ.ਆਈ. ਤੋਂ ਕਰਵਾਉਣ ਲਈ ਅਗਲੇ ਦਿਨਾਂ ’ਚ ਉਹ ਐਕਸ਼ਨ ਕਮੇਟੀ ਦੇ ਮੈਂਬਰਾਂ ਨੂੰ ਨਾਲ ਲੈ ਕੇ ਪੰਜਾਬ ਦੇ ਰਾਜਪਾਲ ਨੂੰ ਮਿਲਣਗੇ। ਉਹ ਇੱਥੇ ਧਰਨੇ ’ਚ ਸ਼ਾਮਲ ਹੋਣ ਆਏ ਸਨ, ਨੇ ਸੰਬੋਧਨ ਕਰਦਿਆਂ ਦੱਸਿਆ ਕਿ ਪਹਿਲਾਂ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਇਸ ਮਾਮਲੇ ਦਾ ਨੋਟਿਸ ਲੈ ਚੁੱਕੇ ਹਨ ਅਤੇ ਇਸ ਕਾਰਜ ਲਈ ਉਨ੍ਹਾਂ ਨੂੰ ਸੂਬਾਈ ਇਕਾਈ ਵਲੋਂ ਪੱਤਰ ਲਿਖਿਆ ਗਿਆ ਸੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਖ਼ਿਲਾਫ਼ ਰੋਹ ਦਾ ਪ੍ਰਗਟਾਵਾ ਕਰਨ ਲਈ ਕਾਲ਼ੀਆਂ ਚੁੰਨੀਆਂ ਤੇ ਪੱਗਾਂ ਬੰਨ੍ਹਣ। ਢਿੱਲੋਂ ਨੇ ਪਰਵਿੰਦਰ ਸਿੰਘ ਦੇ ਪਿਤਾ ਭੀਮ ਸਿੰਘ ਅਤੇ ਮਾਤਾ ਨਾਲ ਹਮਦਰਦੀ ਜ਼ਾਹਿਰ ਕੀਤੀ। ਇਸ ਮੌਕੇ ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗਰਗ, ਸੂਬਾ ਆਗੂ ਦਿਆਲ ਦਾਸ ਸੋਢੀ, ਜ਼ਿਲ੍ਹਾ ਪ੍ਰਧਾਨ ਗੋਮਾ ਰਾਮ, ਜਗਦੀਪ ਸਿੰਘ ਨਕਈ, ਮੰਗਤ ਰਾਏ ਬਾਂਸਲ, ਮੁਨੀਸ਼ ਕੁਮਾਰ ਬੱਬੀ ਦਾਨੇਵਾਲੀਆ ਤੇ ਹੋਰ ਆਗੂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰ ਦੇ ਲਾਰਿਆਂ ਤੋਂ ਅੱਕੀਆਂ ਆਂਗਣਵਾੜੀ ਵਰਕਰਾਂ ਨੇ ਵਿਧਾਇਕ ਦੇ ਦਫ਼ਤਰ ਅੱਗੇ ਲਾਇਆ ਧਰਨਾ ਵਿਧਾਇਕ ਵਲੋਂ ਮੰਗ ਪੱਤਰ ਲੈ... ਅਗਲੀ ਖ਼ਬਰ ਝੋਟੇ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਮੋਰਚੇ ’ਚ ਡਟ ਕੇ ਲੜਾਂਗੇ-ਉਗਰਾਹਾਂ
Ad Position 24