ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਸਾਹਮਣੇ ਅੱਜ ਦਿੱਤੇ ਜਾਣਗੇ ਧਰਨੇ
ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ’ਚ ਇਨਸਾਫ਼ ਲੈਣ ਲਈ ਸਥਾਨਕ ਤਿੰਨਕੋਨੀ ’ਤੇ ਧਰਨਾ 6ਵੇਂ ਦਿਨ ਵੀ ਜਾਰੀ ਰਿਹਾ। ਧਰਨੇ ’ਚ ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ, ਕੌਮੀ ਇਨਸਾਫ਼ ਮੋਰਚੇ ਦੇ ਆਗੂ ਨਿਹੰਗ-ਸਿੰਘ ਬਾਬਾ ਰਾਜਾ ਰਾਮ ਸਿੰਘ, ਫ਼ਿਲਮੀ ਅਦਾਕਾਰ ਤੇ ਉੱਘੇ ਗਾਇਕ ਬੱਬੂ ਮਾਨ, ਗਾਇਕ ਜੀ ਖ਼ਾਨ, ਸੀ.
ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ’ਚ ਇਨਸਾਫ਼ ਲੈਣ ਲਈ ਸਥਾਨਕ ਤਿੰਨਕੋਨੀ ’ਤੇ ਧਰਨਾ 6ਵੇਂ ਦਿਨ ਵੀ ਜਾਰੀ ਰਿਹਾ। ਧਰਨੇ ’ਚ ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ, ਕੌਮੀ ਇਨਸਾਫ਼ ਮੋਰਚੇ ਦੇ ਆਗੂ ਨਿਹੰਗ-ਸਿੰਘ ਬਾਬਾ ਰਾਜਾ ਰਾਮ ਸਿੰਘ, ਫ਼ਿਲਮੀ ਅਦਾਕਾਰ ਤੇ ਉੱਘੇ ਗਾਇਕ ਬੱਬੂ ਮਾਨ, ਗਾਇਕ ਜੀ ਖ਼ਾਨ, ਸੀ.ਪੀ.ਆਈ. ਦੇ ਕੌਮੀ ਕੌਂਸਲਰ ਕਾ. ਹਰਦੇਵ ਅਰਸ਼ੀ, ਨੇਹਾ ਸ਼ੋਰੀ ਦੀ ਮਾਤਾ ਅਰੁਣ ਸ਼ੋਰੀ, ਕਿਸਾਨ ਆਗੂ ਮਨਜੀਤ ਸਿੰਘ ਧਨੇਰ, ਸੁਰਜੀਤ ਸਿੰਘ ਫੂਲ, ਭਾਈ ਗੁਰਦੀਪ ਸਿੰਘ ਬਠਿੰਡਾ, ਗੁਰਦੀਪ ਸਿੰਘ ਟਾਂਡਾ, ਅਧਿਆਪਕ ਆਗੂ ਦਿਗਵਿਜੇ ਪਾਲ ਸ਼ਰਮਾ, ਸਿੱਖ ਪ੍ਰਚਾਰਕ ਸਰਬਜੀਤ ਸਿੰਘ ਧੂੰਦਾ, ਵਿਧਾਇਕ ਹਰਮੀਤ ਸਿੰਘ ਪਠਾਣਮਾਜ਼ਰਾ, ਸੰਦੀਪ ਕੌਰ ਖਾਲਸਾ ਅੰਮ੍ਰਿਤਸਰ, ਫਰੀਡਮ ਫਾਈਟਰ ਯੂਨੀਅਨ ਦੇ ਸੂਬਾ ਪ੍ਰਧਾਨ ਹਰਿੰਦਰ ਪਾਲ ਸਿੰਘ ਖਾਲਸਾ, ਗੁਰਪ੍ਰੀਤ ਸਿੰਘ ਮਿੰਟੂ, ਲੱਖਾ ਸਿਧਾਣਾ, ਭਾਨਾ ਸਿੱਧੂ, ਪ੍ਰੋਫੈਸਰ ਮਨਜੀਤ ਸਿੰਘ, ਆਰ.ਟੀ.ਆਈ. ਕਾਰਕੁੰਨ ਮਾਨਿਕ ਗੋਇਲ, ਲਿਬਰੇਸ਼ਨ ਦੇ ਬੁਲਾਰੇ ਸੁਖਦਰਸ਼ਨ ਸਿੰਘ ਨੱਤ, ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਆਦਿ ਪਹੁੰਚੇ । ਪਰਵਿੰਦਰ ਸਿੰਘ ਝੋਟਾ ਦੇ ਪਿਤਾ ਸਾਬਕਾ ਫ਼ੌਜੀ ਭੀਮ ਸਿੰਘ ਨੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ 19 ਅਕਤੂਬਰ ਨੂੰ ਮੰਤਰੀਆਂ ਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਅੱਗੇ 12 ਤੋਂ 3 ਵਜੇ ਤੱਕ ਲਗਾਏ ਜਾ ਰਹੇ ਧਰਨਿਆਂ ’ਚ ਵੱਡੀ ਗਿਣਤੀ ’ਚ ਪਹੁੰਚਣ ਤੇ ਲਾਹਨਤੀ ਪੱਤਰ ਦੇ ਕੇ ਉਨ੍ਹਾਂ ਦੀ ਜ਼ਮੀਰ ਨੂੰ ਜਗਾਉਣ।