19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਸੀ.ਬੀ.ਆਈ. ਨੇ ਬੀਰ ਦਵਿੰਦਰ ਸਿੰਘ ਬੱਲਾਂ ਤੇ ਜਤਿਨ ਗੋਹਲ ਤੋਂ 7 ਘੰਟਿਆਂ ਤੋਂ ਵੱਧ ਸਮੇਂ ਤੱਕ ਕੀਤੀ ਪੁੱਛਗਿੱਛ

ਚੰਡੀਗੜ੍ਹ, 18 ਅਕਤੂਬਰ (ਕਪਿਲ ਵਧਵਾ)-ਪੰਜਾਬ ਦੇ ਮੁੱਖ ਮੰਤਰੀ ਦੇ ਕੈਂਪ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਸੀ. ਬੀ.

Ad Position 21
No active advertisement
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਆਮ ਆਦਮੀ ਪਾਰਟੀ ਆਗੂ ਬੀਰ ਦਵਿੰਦਰ ਸਿੰਘ ਬੱਲਾਂ। (ਸੱਜੇ) ਸੀ.ਬੀ.ਆਈ ਦਫਤਰ ਵਿਖੇ ਪੁੱਜੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਚੁਸਪਿੰਦਰ ਸਿੰਘ ਚਹਿਲ। ਤਸਵੀਰਾਂ : ਰਾਕੇਸ਼ ਸ਼ਾਹ 19-10-2026
ਚੰਡੀਗੜ੍ਹ, 18 ਅਕਤੂਬਰ (ਕਪਿਲ ਵਧਵਾ)-ਪੰਜਾਬ ਦੇ ਮੁੱਖ ਮੰਤਰੀ ਦੇ ਕੈਂਪ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਸੀ.ਬੀ.ਆਈ. ਵਲੋਂ ਦਰਜ ਐੱਫ.ਆਈ.ਆਰ. ਦੀ ਜਾਂਚ ਤਹਿਤ ਐਤਵਾਰ ਨੂੰ ਜਤਿਨ ਗੋਹਲ ਤੇ ਬੀਰ ਦਵਿੰਦਰ ਸਿੰਘ ਬੱਲਾਂ ਤੋਂ ਸੱਤ ਘੰਟਿਆਂ ਤੋਂ ਵੱਧ ਸਮੇਂ ਤੱਕ ਸੀ. ਬੀ. ਆਈ. ਦੇ ਸੈਕਟਰ-30 ਸਥਿਤ ਦਫਤਰ ’ਚ ਪੁੱਛਗਿੱਛ ਕੀਤੀ ਗਈ। ਬਾਹਰ ਆਏ ਬੀਰ ਦਵਿੰਦਰ ਸਿੰਘ ਬੱਲਾਂ ਨੇ ਦੱਸਿਆ ਕਿ ਜਾਂਚ ਅਧਿਕਾਰੀਆਂ ਨੇ ਉਨ੍ਹਾਂ ਤੋਂ 60 ਤੋਂ 70 ਸਵਾਲ ਪੁੱਛੇ ਹਨ ਤੇ ਉਨ੍ਹਾਂ ਨੂੰ ਮੁੜ ਪੁੱਛਗਿੱਛ ਲਈ ਬੁਲਾਇਆ ਜਾਵੇਗਾ। ਇਸੇ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐੱਸ.ਡੀ. ਰਾਜਬੀਰ ਸਿੰਘ ਘੁੰਮਣ ਸੋਮਵਾਰ ਨੂੰ ਮੁੜ ਸੀ.ਬੀ.ਆਈ. ਸਾਹਮਣੇ ਪੇਸ਼ ਹੋਣਗੇ। ਜਾਣਕਾਰੀ ਅਨੁਸਾਰ, ਸੀ.ਬੀ.ਆਈ. ਵਲੋਂ ਇਸ ਮਾਮਲੇ ਵਿਚ ਨਾਮਜ਼ਦ ਪੰਜ ਵਿਅਕਤੀਆਂ ਨਿਤਿਨ ਗੋਹਲ, ਜਤਿਨ ਗੋਹਲ, ਰੋਮੀ ਰਾਜਾ ਮਹਾਜਨ, ਬੀਰ ਦਵਿੰਦਰ ਸਿੰਘ ਬੱਲਾਂ ਤੇ ਆਰ.ਐੱਸ. ਨਾਗਰਾ ਨੂੰ ਐਤਵਾਰ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤੇ ਗਏ ਸਨ। ਨਿਤਿਨ ਗੋਹਲ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦਿਆਂ ਅੱਜ ਪੇਸ਼ ਹੋਣ ਵਿਚ ਅਸਮਰਥਾ ਜਤਾਈ। ਰੋਮੀ ਰਾਜਾ ਮਹਾਜਨ ਤੇ ਆਰ.ਐੱਸ. ਨਾਗਰਾ ਵੀ ਕਿਸੇ ਕਾਰਨਾਂ ਕਰਕੇ ਹਾਜ਼ਰ ਨਹੀਂ ਹੋ ਸਕੇ। ਇਸ ਦੌਰਾਨ ਮਾਨਸਾ ਦੇ ਜ਼ਿਲ੍ਹਾ ਪਰਿਸ਼ਦ ਚੇਅਰਮੈਨ ਚੁਸਪਿੰਦਰ ਸਿੰਘ ਚਹਿਲ ਵੀ ਸੀ.ਬੀ.ਆਈ ਦਫ਼ਤਰ ਪਹੁੰਚੇ। ਉਹ ਪਹਿਲਾਂ ਵੀ ਜਾਂਚ ਏਜੰਸੀ ਸਾਹਮਣੇ ਪੇਸ਼ ਹੋ ਚੁੱਕੇ ਹਨ।
Ad Position 22
No active advertisement
ਪਿਛਲੀ ਖ਼ਬਰ ਭਾਰਤ ਦੀ ਜ਼ਿੰਬਾਬਵੇ ’ਤੇ ਰਿਕਾਰਡ ਜਿੱਤ ਅਗਲੀ ਖ਼ਬਰ ਸਿਆਸੀ ਭਵਿੱਖ ਤੇ ਪਰਵਿੰਦਰ ਸਿੰਘ ਝੋਟੇ ਨੂੰ ਨਿੱਘੀ ਸ਼ਰਧਾਂਜਲੀ ਭੇਟ ਕਰਨ ਲਈ ਸਿਮਰਨਜੀਤ ਸਿੰਘ ਵਿਰਦੀ ਦੇ ਸਮਰਥਕਾਂ ਨੇ ਵੱਡ...
Ad Position 24