ਸ਼ਾਹੀ ਇਮਾਮ ਪੰਜਾਬ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਜਾਮਾ ਮਸਜਿਦ ਦੇ ਪ੍ਰਧਾਨ ਮੁਹੰਮਦ ਮੁਸਤਕੀਮ ਨੇ ਦੱਸਿਆ ਕਿ ਬੀਤੇ ਦਿਨ ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਨੂੰ ਕੁੱਝ ਵਿਅਕਤੀਆਂ ਵਲੋਂ ਫ਼ੋਨ ’ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਸ ਸਬੰਧੀ ਲੁਧਿਆਣਾ ਜਾਮਾ ਮਸਜਿਦ ਦੇ ਪ੍ਰਧਾਨ ਮੁਹੰਮਦ ਮੁਸਕੀਮ ਨੇ ਦੱਸਿਆ ਕਿ ਬੀਤੇ ਦਿਨ ਸ਼ਾਹੀ ਇਮਾਮ ਬਠਿੰਡਾ ਦੇ ਦੌਰੇ ’ਤੇ ਸਨ, ਜਿੱਥੇ ਉਨ੍ਹਾਂ ਨੂੰ ਅਣਪਛਾਤੇ ਨੰਬਰ ਤੋਂ ਫ਼ੋਨ ਕਾਲ ’ਤੇ ਜਾਨੋਂ ਮਾਰਨ ਦੀ ਧਮਕੀ ਮਿਲੀ, ਜਿਸ ਦੀ ਸੂਚਨਾ ਉਨ੍ਹਾਂ ਫੌਰੀ ਤੌਰ ’ਤੇ ਲੁਧਿਆਣਾ ਪੁਲਿਸ ਨੂੰ ਦਿੱਤੀ।
ਸ਼
ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ
20-10-2026
ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਜਾਮਾ ਮਸਜਿਦ ਦੇ ਪ੍ਰਧਾਨ ਮੁਹੰਮਦ ਮੁਸਤਕੀਮ ਨੇ ਦੱਸਿਆ ਕਿ ਬੀਤੇ ਦਿਨ ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਨੂੰ ਕੁੱਝ ਵਿਅਕਤੀਆਂ ਵਲੋਂ ਫ਼ੋਨ ’ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਸ ਸਬੰਧੀ ਲੁਧਿਆਣਾ ਜਾਮਾ ਮਸਜਿਦ ਦੇ ਪ੍ਰਧਾਨ ਮੁਹੰਮਦ ਮੁਸਕੀਮ ਨੇ ਦੱਸਿਆ ਕਿ ਬੀਤੇ ਦਿਨ ਸ਼ਾਹੀ ਇਮਾਮ ਬਠਿੰਡਾ ਦੇ ਦੌਰੇ ’ਤੇ ਸਨ, ਜਿੱਥੇ ਉਨ੍ਹਾਂ ਨੂੰ ਅਣਪਛਾਤੇ ਨੰਬਰ ਤੋਂ ਫ਼ੋਨ ਕਾਲ ’ਤੇ ਜਾਨੋਂ ਮਾਰਨ ਦੀ ਧਮਕੀ ਮਿਲੀ, ਜਿਸ ਦੀ ਸੂਚਨਾ ਉਨ੍ਹਾਂ ਫੌਰੀ ਤੌਰ ’ਤੇ ਲੁਧਿਆਣਾ ਪੁਲਿਸ ਨੂੰ ਦਿੱਤੀ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਇਕ ਪੱਤਰ ਦੇ ਰਾਹੀਂ ਅਤੇ ਲਗਾਤਾਰ ਸੋਸ਼ਲ ਮੀਡੀਆ ਦੇ ਜਰੀਏ ਸ਼ਾਹੀ ਇਮਾਮ ਪੰਜਾਬ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸ਼ਾਹੀ ਇਮਾਮ ਦੀ ਸੁਰੱਖਿਆ ਨੂੰ ਲੈ ਕੇ ਪੁਲਿਸ ਅਤੇ ਪ੍ਰਸ਼ਾਸਨ ਵਲੋਂ ਚੌਕਸੀ ਵਰਤੀ ਜਾ ਰਹੀ ਹੈ।