ਪੰਜਾਬ ਦੇ ਹਾਲਾਤਾਂ ਨੂੰ ਦੇਖਦਿਆਂ ਗ੍ਰਹਿ ਮੰਤਰੀ ਸੂਬੇ ’ਚ ਰਾਸ਼ਟਰੀ ਰਾਜ ਲਾਗੂ ਕਰਨ ਬਾਰੇ ਸੋਚਣ-ਪ੍ਰੋ. ਚੰਦੂਮਾਜਰਾ
ਮਾਨਸਾ, 19 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਸਿਧਾਂਤਕ ਤੌਰ ’ਤੇ ਗਵਰਨਰੀ ਰਾਜ ਦੇ ਹੱਕ ’ਚ ਨਹੀਂ ਹੈ ਪਰ ਹਾਲਾਤਾਂ ਨੂੰ ਦੇਖਦਿਆਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਸ ਬਾਰੇ ਸੋਚਣਾ ਚਾਹੀਦਾ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ.
ਮਾਨਸਾ, 19 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਸਿਧਾਂਤਕ ਤੌਰ ’ਤੇ ਗਵਰਨਰੀ ਰਾਜ ਦੇ ਹੱਕ ’ਚ ਨਹੀਂ ਹੈ ਪਰ ਹਾਲਾਤਾਂ ਨੂੰ ਦੇਖਦਿਆਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਸ ਬਾਰੇ ਸੋਚਣਾ ਚਾਹੀਦਾ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਹੱਤਿਆ ਕਾਂਡ ’ਚ ਇਨਸਾਫ਼ ਲੈਣ ਲਈ ਇੱਥੇ ਧਰਨੇ ’ਚ ਸ਼ਾਮਿਲ ਹੋਣ ਮੌਕੇ ਕੀਤਾ। ਇਸ ਮੌਕੇ ਸਾਬਕਾ ਵਿਧਾਇਕ ਗਗਨਜੀਤ ਸਿੰਘ ਬਰਨਾਲਾ ਤੇ ਹਰਿੰਦਰਪਾਲ ਸਿੰਘ ਚੰਦੂਮਾਜਰਾ, ਰਣਧੀਰ ਸਿੰਘ ਰੱਖੜਾ, ਸ਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ ਤੇ ਮਿੱਠੂ ਸਿੰਘ ਕਾਹਨੇਕੇ, ਭੁਪਿੰਦਰ ਸਿੰਘ ਸੇਖੂਪੁਰ, ਆਕਾਸ਼ਦੀਪ ਸਿੰਘ ਨੌਰੰਗਵਾਲ, ਭੁਪਿੰਦਰ ਸਿੰਘ ਸੇਮਾ, ਸੁਰਜੀਤ ਸਿੰਘ ਬੋਪਾਰਾਏ, ਬਲਵਿੰਦਰ ਸਿੰਘ ਕਰਹੇੜੀ, ਲਖਵਿੰਦਰ ਸਿੰਘ ਮੂਸਾ, ਗੁਰਮੁੱਖ ਸਿੰਘ ਸੁਹਾਗਹੇੜੀ ਆਦਿ ਹਾਜ਼ਰ ਸਨ।