19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਐੱਲ.ਪੀ.ਯੂ. ਕੈਂਪਸ ਹਿੰਸਾ : ਉੱਤਰ ਪ੍ਰਦੇਸ਼ ਤੋਂ ਇਕ ਹੋਰ ਵਿਦਿਆਰਥੀ ਗ੍ਰਿਫ਼ਤਾਰ, ਕੁਲ ਗਿਣਤੀ 26 ਹੋਈ

ਫਗਵਾੜਾ, 19 ਅਕਤੂਬਰ (ਹਰਜੋਤ ਸਿੰਘ ਚਾਨਾ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐੱਲ. ਪੀ.

Ad Position 21
No active advertisement
ਅਜੀਤ ਡੈਸਕ 20-10-2026
ਫਗਵਾੜਾ, 19 ਅਕਤੂਬਰ (ਹਰਜੋਤ ਸਿੰਘ ਚਾਨਾ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐੱਲ.ਪੀ.ਯੂ.) ’ਚ ਵਾਪਰੀਆਂ ਘਟਨਾਵਾਂ ਦੇ ਸਬੰਧ ’ਚ ਪੁਲਿਸ ਨੇ ਇੱਕ ਹੋਰ ਵਿਦਿਆਰਥੀ ਨੂੰ ਗਿ੍ਫ਼ਤਾਰ ਕੀਤਾ ਹੈ, ਜਿਸਦੀ ਪਛਾਣ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਓਮ ਚਤੁਰਵੇਦੀ ਵਜੋਂ ਹੋਈ ਹੈ| ਇਨ੍ਹਾਂ ਮਾਮਲਿਆਂ ’ਚ ਗਿ੍ਫ਼ਤਾਰ ਕੀਤੇ ਗਏ ਨੌਜਵਾਨਾਂ ਦੀ ਗਿਣਤੀ 26 ਹੋ ਗਈ ਹੈ, ਜਿਨ੍ਹਾਂ ’ਚ 24 ਵਿਦਿਆਰਥੀ ਤੇ ਦੋ ਬਾਹਰੀ ਵਿਅਕਤੀ ਸ਼ਾਮਿਲ ਹਨ| ਪੁਲਿਸ ਨੇ ਹੁਣ ਤੱਕ 100 ਤੋਂ ਵੱਧ ਨੌਜਵਾਨਾਂ, ਜਿਨ੍ਹਾਂ ’ਚ ਜ਼ਿਆਦਾਤਰ ਵਿਦਿਆਰਥੀ ਦੱਸੇ ਜਾਂਦੇ ਹਨ ਉਨ੍ਹਾਂ ਨੂੰ ਨਾਮਜ਼ਦ ਕੀਤਾ ਗਿਆ ਹੈ, ਜਦਕਿ ਕਰੀਬ 400 ਹੋਰ ਨੌਜਵਾਨਾਂ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ| ਗਿ੍ਫ਼ਤਾਰ ਕੀਤੇ ਵਿਦਿਆਰਥੀ ਨੂੰ ਸਥਾਨਕ ਜੁਡੀਸ਼ਲ ਮੈਜਿਸਟਰੇਟ ਦੀ ਅਦਾਲਤ ’ਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਪੁੱਛਗਿੱਛ ਲਈ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ|
Ad Position 22
No active advertisement
ਪਿਛਲੀ ਖ਼ਬਰ ਆਂਗਣਵਾੜੀ ਵਰਕਰਾਂ ਵਲੋਂ ਸੰਗਰੂਰ ਵਿਖੇ ਸੂਬਾ ਪੱਧਰੀ ਧਰਨਾ 23 ਨੂੰ ਅਗਲੀ ਖ਼ਬਰ ਮੀਂਹ ਦੀ ਘਾਟ ਕਾਰਨ ਚੌਲਾਂ ਦੇ ਵਿਸ਼ਵ ਉਤਪਾਦਨ ’ਚ 2.4 ਫ਼ੀਸਦੀ ਗਿਰਾਵਟ ਦਾ ਅਨੁਮਾਨ
Ad Position 24