20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਨਾਂਦੇੜ ਵਿਖੇ ਦੁਸਹਿਰਾ ਪੁਰਬ (ਮਹੱਲਾ) ਜਾਹੋ-ਜਲਾਲ ਅਤੇ ਚੜ੍ਹਦੀ ਕਲਾ ਨਾਲ ਮਨਾਇਆ

ਬਟਾਲਾ, 20 ਅਕਤੂਬਰ (ਸਤਿੰਦਰ ਸਿੰਘ)-ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਨਾਂਦੇੜ ਵਿਖੇ ਪੁਰਾਤਨ ਸਮੇਂ ਤੋਂ ਚਲੀ ਆ ਰਹੀ ਮਰਿਯਾਦਾ ਅਨੁਸਾਰ ਇਸ ਸਾਲ ਵੀ ਦੁਸਹਿਰਾ ਪੁਰਬ (ਮਹੱਲਾ) ਪੰਜ ਪਿਆਰੇ ਸਾਹਿਬਾਨ ਦੀ ਸਰਪ੍ਰਸਤੀ ਹੇਠ ਪੂਰੇ ਜਾਹੋ-ਜਲਾਲ ਅਤੇ ਧਾਰਮਿਕ ਰਵਾਇਤਾਂ ਅਨੁਸਾਰ ਵੱਡੇ ਪੱਧਰ ’ਤੇ ਮਨਾਇਆ ਗਿਆ। ਇਸ ਸਬੰਧੀ ਗੁਰਦੁਆਰਾ ਸੱਚਖੰਡ ਬੋਰਡ ਦੇ ਪ੍ਰਬੰਧਕ ਡਾ.

Ad Position 21
No active advertisement
ਅਜੀਤ ਡੈਸਕ 21-10-2026
ਬਟਾਲਾ, 20 ਅਕਤੂਬਰ (ਸਤਿੰਦਰ ਸਿੰਘ)-ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਨਾਂਦੇੜ ਵਿਖੇ ਪੁਰਾਤਨ ਸਮੇਂ ਤੋਂ ਚਲੀ ਆ ਰਹੀ ਮਰਿਯਾਦਾ ਅਨੁਸਾਰ ਇਸ ਸਾਲ ਵੀ ਦੁਸਹਿਰਾ ਪੁਰਬ (ਮਹੱਲਾ) ਪੰਜ ਪਿਆਰੇ ਸਾਹਿਬਾਨ ਦੀ ਸਰਪ੍ਰਸਤੀ ਹੇਠ ਪੂਰੇ ਜਾਹੋ-ਜਲਾਲ ਅਤੇ ਧਾਰਮਿਕ ਰਵਾਇਤਾਂ ਅਨੁਸਾਰ ਵੱਡੇ ਪੱਧਰ ’ਤੇ ਮਨਾਇਆ ਗਿਆ। ਇਸ ਸਬੰਧੀ ਗੁਰਦੁਆਰਾ ਸੱਚਖੰਡ ਬੋਰਡ ਦੇ ਪ੍ਰਬੰਧਕ ਡਾ. ਵਿਜੇ ਸਤਬੀਰ ਸਿੰਘ ਸੇਵਾ ਮੁਕਤ ਆਈ.ਏ.ਐਸ. ਨੇ ਦੱਸਿਆ ਕਿ 11 ਅਕਤੂਬਰ ਤੋਂ ਰੋਜ਼ਾਨਾ ਰਾਤ 9:00 ਵਜੇ ਤੋਂ 12:00 ਵਜੇ ਤੱਕ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੁਆਰਾ ਰਚਿਤ ਸ੍ਰੀ ਦਸਮ ਗ੍ਰੰਥ ਸਾਹਿਬ ਜੀ ਦੀ ਬਾਣੀ ਵਿਚੋਂ ਯੁੱਧਮਈ (ਚੰਡੀ) ਬਾਣੀ ਦੇ ਪਾਠ ਕੀਤੇ ਜਾ ਰਹੇ ਸਨ । ਅੱਜ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਭਾਈ ਸਰਬਜੀਤ ਸਿੰਘ ਨਿਰਮਲੇ ਵਲੋਂ ਇਸ ਪਾਠ ਦੀ ਸੰਪੂਰਨਤਾ ਕੀਤੀ ਗਈ। ਉਪਰੰਤ ਗੁਰੂ ਸਾਹਿਬ ਜੀ ਦੇ ਇਤਿਹਾਸਕ ਸ਼ਸਤਰਾਂ ਨੂੰ ਪੂਜਨ ਤੇ ਤਿਲਕ ਆਦਿ ਕਰਨ ਦੀ ਰਸਮ ਬੜੀ ਸ਼ਰਧਾ ਭਾਵਨਾ ਨਾਲ ਅਦਾ ਕੀਤੀ ਗਈ। ਸ਼ਾਮ ਠੀਕ 4:00 ਵਜੇ ਸਿੰਘ ਸਾਹਿਬ ਹੈੱਡ ਗ੍ਰੰਥੀ ਭਾਈ ਸਰਬਜੀਤ ਸਿੰਘ ਵਲੋਂ ਪਰੰਪਰਾਗਤ ਮਹੱਲੇ ਦੀ ਆਰੰਭਤਾ ਦੀ ਅਰਦਾਸ ਕੀਤੀ ਗਈ। ਉਪਰੰਤ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਸੰਤ ਬਾਬਾ ਕੁਲਵੰਤ ਸਿੰਘ ਅਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ ਮਹੱਲੇ ਦੀ ਆਰੰਭਤਾ ਹੋਈ। ਇਹ ਮਹੱਲਾ ਆਪਣੇ ਪਰੰਪਰਾਗਤ ਮਾਰਗਾਂ ਤੋਂ ਹੁੰਦਾ ਹੋਇਆ ਹੱਲਾ ਬੋਲ ਚੌਕ (ਮਹਾਵੀਰ ਚੌਕ) ਵਿਖੇ ਪੁੱਜਾ, ਜਿੱਥੇ ਪੁਰਾਤਨ ਰਵਾਇਤ ਅਨੁਸਾਰ ਅਰਦਾਸ ਕਰਕੇ ‘ਹੱਲਾ’ ਖੇਡਿਆ ਗਿਆ। ਡਾ. ਵਿਜੇ ਸਤਬੀਰ ਸਿੰਘ ਨੇ ਅੱਗੇ ਦੱਸਿਆ ਕਿ ਅੱਜ ਦੇ ਇਸ ਮਹੱਲੇ ਵਿਚ ਪੰਜਾਬ ਤੋਂ ਵਿਸ਼ੇਸ਼ ਤੌਰ ’ਤੇ ਪਹੁੰਚੀਆਂ ਗੁਰੂ ਦੀਆਂ ਲਾਡਲੀਆਂ ਫ਼ੌਜਾਂ, ਸਮੂਹ ਦਲ-ਪੰਥਾਂ ਦੇ ਜਥੇਦਾਰ ਸਾਹਿਬਾਨ ਅਤੇ ਉਨ੍ਹਾਂ ਦੇ ਘੋੜੇ ਤੇ ਹਾਥੀ ਸੰਗਤਾਂ ਲਈ ਮੁੱਖ ਆਕਰਸ਼ਣ ਦਾ ਕੇਂਦਰ ਬਣੇ ਰਹੇ। ਇਸ ਮੌਕੇ ਮੁੱਖ ਪ੍ਰਬੰਧਕ ਦੇ ਸਲਾਹਕਾਰ ਜਸਵੰਤ ਸਿੰਘ ਬੌਬੀ, ਗੁਰਦੁਆਰਾ ਬੋਰਡ ਦੇ ਸੁਪਰਡੈਂਟ ਰਵਿੰਦਰ ਸਿੰਘ ਕਪੂਰ, ਸਹਾ. ਸੁਪਰਡੈਂਟ ਜੈਮਲ ਸਿੰਘ ਢਿੱਲੋਂ, ਸਹਾ. ਸੁਪਰਡੈਂਟ ਬਲਵਿੰਦਰ ਸਿੰਘ ਫ਼ੌਜੀ ਸਮੇਤ ਗੁਰਦੁਆਰਾ ਸਾਹਿਬ ਦੇ ਸਮੂਹ ਮੁੱਖ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ । ਉਨ੍ਹਾਂ ਦੱਸਿਆ ਕਿ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਦੁਸਹਿਰਾ ਮਹੱਲਾ ਖੇਡਣ ਪਹੁੰਚੇ ਦਲ ਪੰਥ ਵਲੋਂ ਅੱਜ 21 ਅਕਤੂਬਰ ਨੂੰ ਸ਼ਾਮ 4 ਵਜੇ ਗੁਰਦੁਆਰਾ ਬਾਉਲੀ ਸਾਹਿਬ ਦੇ ਨੇੜੇ ਗੁਰਦੁਆਰਾ ਸਾਹਿਬ ਦੇ ਖੁੱਲੇ ਮੈਦਾਨ ਵਿਖੇ ਘੋੜ ਦੌੜ, ਨੇਜਾਬਾਜ਼ੀ ਦੇ ਜੌਹਰ ਦਿਖਾਏ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਲੱਖ ਰੁਪਏ ਰਿਸ਼ਵਤ ਲੈਂਦਾ ਐਸ.ਐਚ.ਓ. ਗੁਲਸ਼ਨ ਕੁਮਾਰ ਵਿਜੀਲੈਂਸ ਵਲੋਂ ਕਾਬੂ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਦੋਵਾਂ ਬੱਚਿਆਂ ਦੀ ਪੜ੍ਹਾਈ ਤੇ ਪਾਲਣ-ਪੋਸ਼ਣ ਦੀ ਪੂਰੀ ਜ਼ਿੰਮੇਵਾਰੀ ਚੁੱਕਣਗੇ ਡਾ. ਸਾਹਨੀ
Ad Position 24