21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਕੇਂਦਰੀ ਪੰਜਾਬੀ ਲੇਖਕ ਸਭਾ ਦੀਆਂ ਚੋਣਾਂ ਮੁਲਤਵੀ

ਜਲੰਧਰ, 20 ਅਕਤੂਬਰ (ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 21-10-2026
ਜਲੰਧਰ, 20 ਅਕਤੂਬਰ (ਐੱਮ. ਐੱਸ. ਲੋਹੀਆ)-ਕੇਂਦਰੀ ਪੰਜਾਬੀ ਲੇਖਕ ਸਭਾ ਦੀਆਂ 25 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ । ਇਸ ਸੰਬੰਧੀ ਚੋਣ ਅਧਿਕਾਰੀਆਂ ਡਾ. ਲਖਵਿੰਦਰ ਸਿੰਘ ਜੌਹਲ, ਸਤਨਾਮ ਸਿੰਘ ਮਾਣਕ ਤੇ ਡਾ. ਤੇਜਿੰਦਰ ਵਿਰਲੀ ਨੇ ਜਾਣਕਾਰੀ ਦਿੱਤੀ ਕਿ ਸੀਨੀਅਰ ਮੀਤ ਪ੍ਰਧਾਨ ਦੀ ਚੋਣ ਲੜ ਰਹੇ ਉਮੀਦਵਾਰ ਸ਼ਿੰਦਰਪਾਲ ਸਿੰਘ (ਪ੍ਰੋ) ਦੇ ਪਰਿਵਾਰ ’ਚ ਵਾਪਰੀ ਮੰਦਭਾਗੀ ਘਟਨਾ ਤੇ ਅਣਸੁਖਾਵੇਂ ਹਾਲਾਤ ਨੂੰ ਧਿਆਨ ’ਚ ਰੱਖਦੇ ਹੋਏ ਚੋਣਾਂ ਮੁਲਤਵੀ ਕਰਨ ਦਾ ਫ਼ੈਸਲਾ ਲਿਆ ਗਿਆ ਹੈ । ਉਨ੍ਹਾਂ ਕਿਹਾ ਕਿ ਚੋਣ ਲੜ ਰਹੀਆਂ ਸਾਰੀਆਂ ਧਿਰਾਂ ਨਾਜ਼ੁਕ ਹਾਲਾਤ ਦੀ ਗੰਭੀਰਤਾ ਨੂੰ ਮਹਿਸੂਸ ਕਰਦੀਆਂ ਹੋਈਆਂ, ਇਸ ਨਤੀਜੇ ’ਤੇ ਪਹੁੰਚੀਆਂ ਹਨ ਕਿ ਮਾਨਵੀ ਸੰਵੇਦਨਾ ਦੇ ਮੱਦੇਨਜ਼ਰ ਇਹ ਚੋਣਾਂ ਮੁਲਤਵੀ ਕਰ ਦਿੱਤੀਆਂ ਜਾਣ । ਉਨ੍ਹਾਂ ਕਿਹਾ ਕਿ ਸਾਰੀਆਂ ਧਿਰਾਂ ਦੇ ਚੋਣ ਲੜ ਰਹੇ ਉਮੀਦਵਾਰਾਂ ਨਾਲ ਸਲਾਹ ਮਸ਼ਵਰਾ ਕਰਕੇ ਚੋਣਾਂ ਦੀ ਨਵੀਂ ਤਰੀਕ ਜਲਦੀ ਹੀ ਐਲਾਨੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ’ਚ ਦੁਰਵਰਤੋਂ ਵਾਲੀਆਂ ਦਵਾਈਆਂ ਦੀ ਕੋਈ ਮੈਨੂਫੈਕਚਰਿੰਗ ਨਹੀਂ ਹੁੰਦੀ-ਚੀਮਾ ਅਗਲੀ ਖ਼ਬਰ ਅਲੀਸ਼ੇਰ ਸੜਕ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਧਰਨਾ ਤੀਜੇ ਦਿਨ ਵੀ ਜਾਰੀ
Ad Position 24