21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਪੰਜਾਬ ’ਚ ਦੁਰਵਰਤੋਂ ਵਾਲੀਆਂ ਦਵਾਈਆਂ ਦੀ ਕੋਈ ਮੈਨੂਫੈਕਚਰਿੰਗ ਨਹੀਂ ਹੁੰਦੀ-ਚੀਮਾ

ਚੰਡੀਗੜ੍ਹ, 20 ਅਕਤੂਬਰ (ਅਜਾਇਬ ਸਿੰਘ ਔਜਲਾ)-ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਦੀ ਭਾਜਪਾ ਸਰਕਾਰ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ’ਤੇ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਸਵਾਲ ਉਠਾਏ ਹਨ । ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਵਿਚ ਫੈਲ ਰਹੇ ਸਿੰਥੈਟਿਕ ਤੇ ਮੈਡੀਕਲ ਨਸ਼ਿਆਂ ਲਈ ਭਾਜਪਾ ਤੇ ਕਾਂਗਰਸ ਸ਼ਾਸਿਤ ਰਾਜਾਂ ਵਿਚ ਬਣ ਰਹੀਆਂ ਪਾਬੰਦੀਸ਼ੁਦਾ ਦਵਾਈਆਂ ਤੇ ਕੈਮੀਕਲ ਮੁੱਖ ਸਰੋਤ ਹਨ ।

Ad Position 21
No active advertisement
ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਤਸਵੀਰ : ਗੁਰਿੰਦਰ ਸਿੰਘ 21-10-2026
ਚੰਡੀਗੜ੍ਹ, 20 ਅਕਤੂਬਰ (ਅਜਾਇਬ ਸਿੰਘ ਔਜਲਾ)-ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਦੀ ਭਾਜਪਾ ਸਰਕਾਰ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ’ਤੇ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਸਵਾਲ ਉਠਾਏ ਹਨ । ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਵਿਚ ਫੈਲ ਰਹੇ ਸਿੰਥੈਟਿਕ ਤੇ ਮੈਡੀਕਲ ਨਸ਼ਿਆਂ ਲਈ ਭਾਜਪਾ ਤੇ ਕਾਂਗਰਸ ਸ਼ਾਸਿਤ ਰਾਜਾਂ ਵਿਚ ਬਣ ਰਹੀਆਂ ਪਾਬੰਦੀਸ਼ੁਦਾ ਦਵਾਈਆਂ ਤੇ ਕੈਮੀਕਲ ਮੁੱਖ ਸਰੋਤ ਹਨ । ਚੀਮਾ ਅਨੁਸਾਰ, ਪ੍ਰੈਗਾਬਾਲਿਨ, ਟਰਾਮਾਡੋਲ ਅਤੇ ਹੋਰ ਕਈ ਦਵਾਈਆਂ ਦੀ ਨਸ਼ੇ ਵਜੋਂ ਦੁਰਵਰਤੋਂ ਹੋ ਰਹੀ ਹੈ, ਜਦਕਿ ਪੰਜਾਬ ਵਿਚ ਇਨ੍ਹਾਂ ਦੀ ਕੋਈ ਫੈਕਟਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਨ੍ਹਾਂ ਦਵਾਈਆਂ ਨੂੰ ਐੱਨ.ਡੀ.ਪੀ.ਐੱਸ. ਐਕਟ ਦੇ ਦਾਇਰੇ ਵਿਚ ਲਿਆਉਣ ਲਈ ਕੇਂਦਰ ਨੂੰ ਪੱਤਰ ਭੇਜੇ ਹਨ, ਪਰ ਅਜੇ ਤੱਕ ਕੋਈ ਠੋਸ ਜਵਾਬ ਨਹੀਂ ਮਿਲਿਆ। ਸੰਗਰੂਰ ਤੇ ਮਜੀਠਾ ਵਿਚ ਮਿਥਾਨੌਲ ਕਾਰਨ ਹੋਈਆਂ ਮੌਤਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਹਰਿਆਣਾ ਤੋਂ ਆ ਰਹੇ ਕੈਮੀਕਲ ਸਬੰਧੀ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਬੀ.ਐੱਸ.ਐੱਫ. ਦੇ ਵਧੇ ਅਧਿਕਾਰ ਖੇਤਰ ਤੇ ਪੰਜਾਬ ਦੇ ਐਂਟੀ-ਡਰੋਨ ਸਿਸਟਮ ਦਾ ਵੀ ਜ਼ਿਕਰ ਕੀਤਾ। ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਸਖ਼ਤ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ’ਚ ਅੱਜ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ ਅਗਲੀ ਖ਼ਬਰ ਕੇਂਦਰੀ ਪੰਜਾਬੀ ਲੇਖਕ ਸਭਾ ਦੀਆਂ ਚੋਣਾਂ ਮੁਲਤਵੀ
Ad Position 24