21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਨੇਹਾ ਸ਼ੋਰੀ ਦੇ ਮਾਪਿਆਂ ਨੂੰ ਪੁਲਿਸ ਨੇ ਗ੍ਰਹਿ ਮੰਤਰੀ ਨਾਲ ਮਿਲਣ ਤੋਂ ਰੋਕਿਆ ਧੀ ਦੇ ਇਨਸਾਫ਼ ਲਈ 7 ਸਾਲਾਂ ਤੋਂ ਭਟਕ ਰਹੇ ਹਨ ਮਾਪੇ

ਮਾਨਸਾ, 20 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)- ਨਸ਼ੀਲੀਆਂ ਦਵਾਈਆਂ ਦੀ ਗ਼ੈਰਕਾਨੂੰਨੀ ਵਿੱਕਰੀ ਵਿਰੁੱਧ ਕਾਰਵਾਈ ਕਰਨ ਵਾਲੀ ਡਰੱਗ ਇੰਸਪੈਕਟਰ ਡਾ. ਨੇਹਾ ਸ਼ੋਰੀ ਦੇ ਬਜ਼ੁਰਗ ਮਾਪਿਆਂ ਨੂੰ ਅੱਜ ਉਸ ਸਮੇਂ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ, ਜਦੋਂ ਉਹ ਆਪਣੀ ਧੀ ਦੀ ਹੱਤਿਆ ਮਾਮਲੇ ’ਚ ਇਨਸਾਫ਼ ਦੀ ਆਸ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਮਾਨਸਾ ਪਹੁੰਚੇ, ਪਰ ਪੁਲਿਸ ਵਲੋਂ ਉਨ੍ਹਾਂ ਨੂੰ ਅੱਗੇ ਜਾਣ ਤੋਂ ਰੋਕ ਦਿੱਤਾ ਗਿਆ।

Ad Position 21
No active advertisement
ਮਾਨਸਾ ਵਿਖੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਆਏ ਡਾ. ਨੇਹਾ ਸ਼ੋਰੀ ਦੇ ਮਾਤਾ-ਪਿਤਾ। ਅਜੀਤ ਤਸਵੀਰ 21-10-2026
ਮਾਨਸਾ, 20 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)- ਨਸ਼ੀਲੀਆਂ ਦਵਾਈਆਂ ਦੀ ਗ਼ੈਰਕਾਨੂੰਨੀ ਵਿੱਕਰੀ ਵਿਰੁੱਧ ਕਾਰਵਾਈ ਕਰਨ ਵਾਲੀ ਡਰੱਗ ਇੰਸਪੈਕਟਰ ਡਾ. ਨੇਹਾ ਸ਼ੋਰੀ ਦੇ ਬਜ਼ੁਰਗ ਮਾਪਿਆਂ ਨੂੰ ਅੱਜ ਉਸ ਸਮੇਂ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ, ਜਦੋਂ ਉਹ ਆਪਣੀ ਧੀ ਦੀ ਹੱਤਿਆ ਮਾਮਲੇ ’ਚ ਇਨਸਾਫ਼ ਦੀ ਆਸ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਮਾਨਸਾ ਪਹੁੰਚੇ, ਪਰ ਪੁਲਿਸ ਵਲੋਂ ਉਨ੍ਹਾਂ ਨੂੰ ਅੱਗੇ ਜਾਣ ਤੋਂ ਰੋਕ ਦਿੱਤਾ ਗਿਆ। ਨੇਹਾ ਸ਼ੋਰੀ ਦੇ ਪਿਤਾ ਕੈਪਟਨ ਕੈਲਾਸ਼ ਸ਼ੋਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਝੋਟੇ ਦੇ ਪਿਤਾ ਫ਼ੌਜ ’ਚ ਉਸਦੇ ਨਾਲ ਰਹੇ ਹਨ ਤੇ ਉਸਨੇ ਹੀ ਗ੍ਰਹਿ ਮੰਤਰੀ ਨਾਲ ਮਿਲਾਉਣ ਲਈ ਘਰ ਲੈ ਕੇ ਆ ਰਿਹਾ ਸੀ ਪਰ ਰਸਤੇ ’ਚ ਗੱਡੀ ਪਿੱਛੇ ਰਹਿ ਜਾਣ ਕਾਰਨ ਉਹ ਘਰ ਨਹੀਂ ਜਾ ਸਕੇ ਤੇ ਬਾਅਦ ’ਚ ਪੁਲਿਸ ਵਲੋਂ ਉਨ੍ਹਾਂ ਨੂੰ ਅੱਗੇ ਜਾਣ ਤੋਂ ਰੋਕ ਦਿੱਤਾ ਗਿਆ । 2019 ਤੋਂ ਆਪਣੀ ਧੀ ਦੇ ਕਤਲ ਦੀ ਨਿਰਪੱਖ ਜਾਂਚ ਲਈ ਸੰਘਰਸ਼ ਕਰ ਰਹੇ ਪਿਤਾ ਕੈਪਟਨ ਕੈਲਾਸ਼ ਕੁਮਾਰ ਸ਼ੋਰੀ ਤੇ ਮਾਤਾ ਅਰੁਣ ਸ਼ੋਰੀ ਨੂੰ ਗ੍ਰਹਿ ਮੰਤਰੀ ਨਾਲ ਮੁਲਾਕਾਤ ਦਾ ਮੌਕਾ ਨਹੀਂ ਮਿਲ ਸਕਿਆ। ਪਰਿਵਾਰ ਲਗਾਤਾਰ ਇਸ ਮਾਮਲੇ ਦੀ ਜਾਂਚ ਸੀ.ਬੀ.ਆਈ. ਤੋਂ ਕਰਵਾਉਣ ਦੀ ਮੰਗ ਕਰਦਾ ਆ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਖ਼ੁਦ ਕਰਜ਼ੇ ’ਚ ਡੁੱਬਿਆ ਪਾਕਿ ਹੁਣ ਦੂਜੇ ਦੇਸ਼ਾਂ ਨੂੰ ਕਰਜ਼ਾ ਸੰਭਾਲਣ ਦੇ ਦੇਵੇਗਾ ਗੁਰ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੀ ਸ਼ਹਾਦਤ ਨੇ ਕੌਮ ਨੂੰ ਏਕਤਾ ਤੇ ਦ੍ਰਿੜ੍ਹਤਾ ਨਾਲ ਅੱਗੇ ਵਧਣ ਦਾ ਸੁਨੇਹਾ ਦਿੱਤਾ- ਭਾਈ ਜਗਤਾਰ ਸਿੰਘ...
Ad Position 24