20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਕੀਤੇ ਸਵਾਲ

ਚੰਡੀਗੜ੍ਹ, 20 ਅਕਤੂਬਰ (ਅਜਾਇਬ ਸਿੰਘ ਔਜਲਾ)-ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਪਰਿਵਾਰਕ ਮੈਂਬਰਾਂ ਦੀ ਮੰਗ ਤੇ ਭਾਵਨਾਵਾਂ ਅਨੁਸਾਰ ਸੀ. ਬੀ.

Ad Position 21
No active advertisement
ਅਮਨ ਅਰੋੜਾ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਤਸਵੀਰ : ਗੁਰਿੰਦਰ ਸਿੰਘ 21-10-2026
ਚੰਡੀਗੜ੍ਹ, 20 ਅਕਤੂਬਰ (ਅਜਾਇਬ ਸਿੰਘ ਔਜਲਾ)-ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਪਰਿਵਾਰਕ ਮੈਂਬਰਾਂ ਦੀ ਮੰਗ ਤੇ ਭਾਵਨਾਵਾਂ ਅਨੁਸਾਰ ਸੀ.ਬੀ.ਆਈ. ਜਾਂਚ ਕਰਵਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਜਾਣਕਾਰੀ ‘ਆਪ’ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੀੜਤ ਪਰਿਵਾਰ ਨਾਲ ਖੜ੍ਹੀ ਹੈ ਤੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਲਈ ਵਚਨਬੱਧ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਸਬੰਧੀ ਅਮਨ ਅਰੋੜਾ ਨੇ ਨਸ਼ਿਆਂ ਤੇ ਹਥਿਆਰਾਂ ਦੀ ਤਸਕਰੀ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਕਈ ਸਵਾਲ ਕੀਤੇ। ਉਨ੍ਹਾਂ ਪੁੱਛਿਆ ਕਿ ਪੰਜਾਬ ਦੀ 543 ਕਿਲੋਮੀਟਰ ਲੰਬੀ ਕੌਮਾਂਤਰੀ ਸਰਹੱਦ ਰਾਹੀਂ ਨਸ਼ਿਆਂ ਦੀ ਤਸਕਰੀ ਰੋਕਣ ਵਿਚ ਕੇਂਦਰ ਕਿਉਂ ਅਸਫਲ ਰਿਹਾ ਹੈ ਤੇ ਗੁਜਰਾਤ ਦੀ ਮੁੰਦਰਾ ਬੰਦਰਗਾਹ ’ਤੇ 3,000 ਕਿਲੋਗ੍ਰਾਮ ਹੈਰੋਇਨ ਕਿਵੇਂ ਪਹੁੰਚੀ। ਉਨ੍ਹਾਂ ਭਾਜਪਾ ਸ਼ਾਸਿਤ ਰਾਜਾਂ, ਖ਼ਾਸ ਕਰਕੇ ਹਰਿਆਣਾ ਵਿੱਚ ਗੈਂਗਸਟਰ ਨੈੱਟਵਰਕਾਂ ਅਤੇ ਕਾਨੂੰਨ-ਵਿਵਸਥਾ ਬਾਰੇ ਵੀ ਸਵਾਲ ਚੁੱਕੇ। ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਰਹੱਦ ਪਾਰੋਂ ਹੁੰਦੀ ਤਸਕਰੀ ਰੋਕਣ ਲਈ ਐਂਟੀ-ਡਰੋਨ ਪ੍ਰਣਾਲੀਆਂ ਤਾਇਨਾਤ ਕਰਕੇ ਸੁਰੱਖਿਆ ਮਜ਼ਬੂਤ ਕੀਤੀ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਰੋਕਣ ਲਈ ਚੁੱਕੇ ਕਦਮਾਂ ਬਾਰੇ ਸਪੱਸ਼ਟ ਜਵਾਬ ਦੇਣ ਦੀ ਮੰਗ ਕੀਤੀ।
Ad Position 22
No active advertisement
ਪਿਛਲੀ ਖ਼ਬਰ ਅਮਿਤ ਸ਼ਾਹ ਨੇ ਲੁਧਿਆਣਾ ’ਚ ਬਟਨ ਦਬਾ ਕੇ 121 ਫੁੱਟ ਉੱਚਾ ਰਾਵਣ ਸਾੜਿਆ ਅਗਲੀ ਖ਼ਬਰ ਖ਼ੁਦ ਕਰਜ਼ੇ ’ਚ ਡੁੱਬਿਆ ਪਾਕਿ ਹੁਣ ਦੂਜੇ ਦੇਸ਼ਾਂ ਨੂੰ ਕਰਜ਼ਾ ਸੰਭਾਲਣ ਦੇ ਦੇਵੇਗਾ ਗੁਰ
Ad Position 24