20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਨਾਜਾਇਜ਼ ਸੰਬੰਧਾਂ ਦੇ ਚਲਦਿਆਂ ਭਰਜਾਈ ਨੇ ਹੀ ਮਰਵਾਇਆ ਦਿਉਰ

ਬਰਨਾਲਾ, 20 ਅਕਤੂਬਰ (ਰਾਜ ਪਨੇਸਰ)-ਬੀਤੇ ਦਿਨੀਂ ਪਿੰਡ ਸੇਖਾ ਦੇ ਇਕ ਨੌਜਵਾਨ ਨੂੰ ਅਗਵਾ ਕਰ ਕੇ ਕਤਲ ਕਰਨ ਉਪਰੰਤ ਲਾਸ਼ ਨੂੰ ਖੁਰਦ ਬੁਰਦ ਕਰਨ ਦੇ ਇਰਾਦੇ ਨਾਲ ਨਹਿਰ ’ਚ ਸੁੱਟਣ ਦੇ ਮਾਮਲੇ ਵਿਚ ਪੁਲਿਸ ਵਲੋਂ ਮ੍ਰਿਤਕ ਦੀ ਭਰਜਾਈ ਸਮੇਤ 4 ਜਣਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦਕਿ ਦੋ ਮੁਲਜ਼ਮ ਅਜੇ ਵੀ ਫਰਾਰ ਹਨ। ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਡੀ.

Ad Position 21
No active advertisement
ਅਜੀਤ ਡੈਸਕ 21-10-2026
ਬਰਨਾਲਾ, 20 ਅਕਤੂਬਰ (ਰਾਜ ਪਨੇਸਰ)-ਬੀਤੇ ਦਿਨੀਂ ਪਿੰਡ ਸੇਖਾ ਦੇ ਇਕ ਨੌਜਵਾਨ ਨੂੰ ਅਗਵਾ ਕਰ ਕੇ ਕਤਲ ਕਰਨ ਉਪਰੰਤ ਲਾਸ਼ ਨੂੰ ਖੁਰਦ ਬੁਰਦ ਕਰਨ ਦੇ ਇਰਾਦੇ ਨਾਲ ਨਹਿਰ ’ਚ ਸੁੱਟਣ ਦੇ ਮਾਮਲੇ ਵਿਚ ਪੁਲਿਸ ਵਲੋਂ ਮ੍ਰਿਤਕ ਦੀ ਭਰਜਾਈ ਸਮੇਤ 4 ਜਣਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦਕਿ ਦੋ ਮੁਲਜ਼ਮ ਅਜੇ ਵੀ ਫਰਾਰ ਹਨ। ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਰਜਿੰਦਰਪਾਲ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਪਿੰਡ ਸੇਖਾ ਦੇ ਰਾਜ ਸਿੰਘ ਪੁੱਤਰ ਵਿਸਾਖਾ ਸਿੰਘ ਨੇ ਥਾਣਾ ਸਿਟੀ-2 ਦੇ ਐਸ.ਐਚ.ਓ. ਚਰਨਜੀਤ ਸਿੰਘ ਕੋਲ ਬਿਆਨ ਲਿਖਵਾਏ ਸਨ ਕਿ ਉਸ ਦਾ ਲੜਕਾ ਗੁਰਦੀਪ ਸਿੰਘ ਆਪਣੀ ਡਿਊਟੀ ’ਤੇ ਬਰਨਾਲਾ ਗਿਆ ਸੀ, ਪਰ ਦੇਰ ਸ਼ਾਮ ਘਰ ਨਹੀਂ ਪਰਤਿਆ। ਪੁਲਿਸ ਨੇ ਪੜਤਾਲ ਦੌਰਾਨ ਜਗਦੇਵ ਸਿੰਘ ਦੇਬੀ ਪੁੱਤਰ ਰਾਜਪਾਲ ਸਿੰਘ, ਪਰਵਿੰਦਰ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਪੱਖੋਕੇ, ਨੀਸੂ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਪੱਖੋਕੇ ਨੂੰ ਮਾਮਲੇ ’ਚ ਨਾਮਜਦ ਕਰ ਕੇ ਜੁਰਮ ’ਚ ਅ/ਧ 140 ਬੀ.ਐਨ.ਐਸ. ਤਹਿਤ ਵਾਧਾ ਕੀਤਾ ਗਿਆ ਤੇ ਗ੍ਰਿਫ਼ਤਾਰ ਕੀਤੇ ਮੁਲਜਮਾਂ ਦੀ ਨਿਸ਼ਾਨਦੇਹੀ ’ਤੇ ਗੁਰਦੀਪ ਸਿੰਘ ਦੀ ਲਾਸ਼ ਸ਼ਹਿਣੇ ਨਹਿਰ ’ਚੋਂ ਬਰਾਮਦ ਕਰ ਲਈ ਗਈ। ਪੁੱਛਗਿਛ ਤੋਂ ਬਾਅਦ ਇਸ ਮਾਮਲੇ ’ਚ ਜਸ਼ਨਦੀਪ ਸਿੰਘ ਮਿੱਡਾ ਪੁੱਤਰ ਦਰਸ਼ਨ ਸਿੰਘ ਵਾਸੀ ਗੁਰਸੇਵਕ ਨਗਰ ਬਰਨਾਲਾ, ਜਸਪ੍ਰੀਤ ਸਿੰਘ ਬੱਬੂ ਪੁੱਤਰ ਰਘਵੀਰ ਸਿੰਘ ਵਾਸੀ ਗੁਰਸੇਵਕ ਨਗਰ ਹਾਲ ਆਬਾਦ ਨੇੜੇ ਭਾਗ ਪੈਲੇਸ ਚੀਮਾ ਤੇ ਨਿੱਕੀ ਕੌਰ ਉਰਫ਼ ਰਮਨ ਪਤਨੀ ਅੰਮ੍ਰਿਤਪਾਲ ਸਿੰਘ ਵਾਸੀ ਭੈਣੀ ਪੱਤੀ ਸੇਖਾ ਨੂੰ ਵੀ ਮਾਮਲੇ ’ਚ ਨਾਮਜਦ ਕੀਤਾ ਗਿਆ । ਉਨ੍ਹਾਂ ਕਿਹਾ ਕਿ ਤਫਤੀਸੀ ’ਚ ਇਹ ਵੀ ਗੱਲ ਸਾਹਮਣੇ ਆਈ ਕਿ ਮ੍ਰਿਤਕ ਗੁਰਦੀਪ ਸਿੰਘ ਦੀ ਭਰਜਾਈ ਨਿੱਕੀ ਕੌਰ ਰਮਨ ਦਾ ਮੁਲਜ਼ਮ ਜਗਦੇਵ ਸਿੰਘ ਜੋ ਕਿ ਮ੍ਰਿਤਕ ਗੁਰਦੀਪ ਸਿੰਘ ਦੀ ਭੂਆ ਦਾ ਲੜਕਾ ਹੈ, ਨਾਲ ਪ੍ਰੇਮ ਸਬੰਧ ਸਨ, ਜਿਨ੍ਹਾਂ ਨੂੰ ਗੁਰਦੀਪ ਸਿੰਘ ਰੋਕਦਾ ਸੀ। ਡੀ.ਐਸ.ਪੀ. ਨੇ ਦੱਸਿਆ ਕਿ ਜਸਪ੍ਰੀਤ ਸਿੰਘ ਬੱਬੂ ਖ਼ਿਲਾਫ਼ ਵੱਖ-ਵੱਖ ਥਾਣਿਆਂ ’ਚ ਪਹਿਲਾਂ ਹੀ ਮਾਮਲੇ ਦਰਜ ਹਨ । ਇਸ ਮਾਮਲੇ ਵਿਚ ਪੁਲਿਸ ਵਲੋਂ ਭਰਜਾਈ ਨਿੱਕੀ ਕੌਰ ਸਮੇਤ 4 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਚੁੱਕਿਆ ਹੈ, ਜਦਕਿ ਬਾਕੀ ਰਹਿੰਦੇ 2 ਜਣਿਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਬਲਵਿੰਦਰਪਾਲ ਸਿੰਘ ਹੈਪੀ ਭਾਜਪਾ ਪੰਜਾਬ ਐਸ. ਸੀ. ਮੋਰਚਾ ਦੇ ਸਟੇਟ ਐਗਜ਼ੀਕਿਊਟਿਵ ਮੈਂਬਰ ਨਿਯੁਕਤ ਅਗਲੀ ਖ਼ਬਰ ਸ਼ਿਵਾਲਿਕ ਪਬਲਿਕ ਸਕੂਲ ਫਲੀਆਂ ਵਾਲਾ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ
Ad Position 24