ਐਲ.ਪੀ.ਯੂ. ਹਿੰਸਾ ਮਾਮਲਾ-ਕਥਿਤ ਜਬਰ-ਜਨਾਹ ਦੀ ਘਟਨਾ ਸੰਬੰਧੀ ਠੋਸ ਸਬੂਤ ਦੇਣ ਵਿਦਿਆਰਥੀ
ਫਗਵਾੜਾ, 20 ਅਕਤੂਬਰ (ਹਰਜੋਤ ਸਿੰਘ ਚਾਨਾ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲ. ਪੀ.
ਫਗਵਾੜਾ, 20 ਅਕਤੂਬਰ (ਹਰਜੋਤ ਸਿੰਘ ਚਾਨਾ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲ.ਪੀ.ਯੂ.) ’ਚ ਪਿਛਲੇ ਮਹੀਨੇ ਹੋਈ ਹਿੰਸਾ ਦਾ ਕਾਰਨ ਬਣੇ ਕਥਿਤ ਜਬਰ-ਜਨਾਹ ਦੇ ਮਾਮਲੇ ਬਾਰੇ ਭੇਤ ਅਜੇ ਵੀ ਬਰਕਰਾਰ ਹੈ | ਇਸ ਦੌਰਾਨ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਵਿਦਿਆਰਥੀਆਂ ਤੋਂ ਇਸ ਘਟਨਾ ਦੀ ਪੁਸ਼ਟੀ ਕਰਨ ਲਈ ਖ਼ਾਸ ਜਾਣਕਾਰੀ ਤੇ ਠੋਸ ਸਬੂਤ ਮੰਗੇ ਹਨ| ਯੂਨੀਵਰਸਿਟੀ ਵਲੋਂ ਜਾਰੀ ਨੋਟਿਸ ਅਨੁਸਾਰ ਵਿਦਿਆਰਥੀਆਂ ਨੂੰ ਕਿਹਾ ਗਿਆ ਹੈ ਕਿ ਜੇਕਰ ਉਨ੍ਹਾਂ ਕੋਲ ਕਥਿਤ ਘਟਨਾ ਸਬੰਧੀ ਕੋਈ ਭਰੋਸੇਯੋਗ ਜਾਣਕਾਰੀ ਹੈ ਤਾਂ ਉਹ ਜਾਂਚ ਟੀਮ ਦੇ ਮੈਂਬਰਾਂ ਨੂੰ ਮੁਹੱਈਆ ਕਰਵਾਉਣ| ਇਸ ਜਾਣਕਾਰੀ ’ਚ ਘਟਨਾ ਵਾਲੀ ਥਾਂ, ਤਰੀਕ, ਸਮਾਂ ਅਤੇ ਕਥਿਤ ਮੁਲਜ਼ਮ ਜਾਂ ਪੀੜਤਾ ਦੇ ਵੇਰਵੇ ਸ਼ਾਮਿਲ ਹੋਣੇ ਚਾਹੀਦੇ ਹਨ| ਜਾਣਕਾਰੀ ਦੇ ਨਾਲ ਪੁਖ਼ਤਾ ਸਬੂਤ ਦੇਣਾ ਵੀ ਜ਼ਰੂਰੀ ਦੱਸਿਆ ਗਿਆ ਹੈ ਤੇ ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ| ਵਿਦਿਆਰਥੀਆਂ ਨੂੰ ਸਿਰਫ਼ ਉਹੀ ਜਾਣਕਾਰੀ ਸਾਂਝੀ ਕਰਨ ਦੀ ਅਪੀਲ ਕੀਤੀ ਗਈ ਹੈ, ਜਿਸ ਦੀ ਪੁਸ਼ਟੀ ਕੀਤੀ ਜਾ ਸਕੇ|